28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਾਣੀਆਂ ’ਤੇ ਸੂਬੇ ਦੇ ਹੱਕਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਪੱਖ ਮਜ਼ਬੂਤੀ ਨਾਲ ਪੇਸ਼ ਕਰਨਾ ਸਮੇਂ ਦੀ ਲੋੜ-ਡਾ. ਇਸ਼ਾਂਕ ਕੁਮਾਰ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਦੇ ਪਾਣੀਆਂ ਨਾਲ ਸਬੰਧਿਤ ਮਸਲਾ ਸੂਬੇ ਦੀ ਖੇਤੀਬਾੜੀ, ਕਿਸਾਨਾਂ ਦੇ ਭਵਿੱਖ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਦੀ ਉਪਲਬਧਤਾ ਨਾਲ ਸਿੱਧਾ ਜੁੜਿਆ ਹੋਇਆ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਸੂਬੇ ਦੇ ਹੱਕਾਂ ਦੀ ਮਜ਼ਬੂਤੀ ਨਾਲ ਪੈਰਵੀ ਕਰਨ ਦੇ ਪੱਖ ਦਾ ਸਮਰਥਨ ਕਰਦਿਆਂ ਵਿਧਾਇਕ ਡਾ.

Ad Position 21
No active advertisement
ਅਜੀਤ ਡੈਸਕ 28-10-2026
ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਦੇ ਪਾਣੀਆਂ ਨਾਲ ਸਬੰਧਿਤ ਮਸਲਾ ਸੂਬੇ ਦੀ ਖੇਤੀਬਾੜੀ, ਕਿਸਾਨਾਂ ਦੇ ਭਵਿੱਖ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਦੀ ਉਪਲਬਧਤਾ ਨਾਲ ਸਿੱਧਾ ਜੁੜਿਆ ਹੋਇਆ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਸੂਬੇ ਦੇ ਹੱਕਾਂ ਦੀ ਮਜ਼ਬੂਤੀ ਨਾਲ ਪੈਰਵੀ ਕਰਨ ਦੇ ਪੱਖ ਦਾ ਸਮਰਥਨ ਕਰਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਸੂਬੇ ਦੀ ਆਵਾਜ਼ ਹਰ ਢੁਕਵੇਂ ਮੰਚ ’ਤੇ ਬੁਲੰਦ ਹੋਣੀ ਚਾਹੀਦੀ ਹੈ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਅਨਾਜ ਸੁਰੱਖਿਆ ਵਿਚ ਬਹੁਤ ਵੱਡਾ ਯੋਗਦਾਨ ਪਾਇਆ ਹੈ, ਪਰ ਇਸ ਦੌਰਾਨ ਸੂਬੇ ਦੇ ਜਲ ਸਰੋਤਾਂ ’ਤੇ ਲਗਾਤਾਰ ਦਬਾਅ ਵਧਿਆ ਹੈ। ਅਜਿਹੇ ਹਾਲਾਤ ਵਿਚ ਪੰਜਾਬ ਦੇ ਪਾਣੀਆਂ ਨਾਲ ਜੁੜੇ ਹਰ ਮਸਲੇ ਨੂੰ ਤੱਥਾਂ, ਕਾਨੂੰਨੀ ਪੱਖਾਂ ਅਤੇ ਸੂਬੇ ਦੀਆਂ ਅਸਲ ਲੋੜਾਂ ਦੇ ਆਧਾਰ ’ਤੇ ਉਠਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿਚ ਯਮੁਨਾ ਦੇ ਪਾਣੀਆਂ ਵਿਚ ਪੰਜਾਬ ਦੇ ਹਿੱਸੇ ਦੀ ਮੰਗ, ਰੋਪੜ, ਹਰੀਕੇ ਅਤੇ ਫ਼ਿਰੋਜ਼ਪੁਰ ਹੈੱਡ ਵਰਕਸ ਦੇ ਪ੍ਰਬੰਧਨ, ਰਾਜਸਥਾਨ ਨੂੰ ਸਪਲਾਈ ਕੀਤੇ ਜਾਂਦੇ ਪਾਣੀ ਦੀ ਕੀਮਤ ਅਤੇ ਰਾਵੀ ਦਰਿਆ ਦੇ ਪਾਣੀ ਦੀ ਬਿਹਤਰ ਵਰਤੋਂ ਵਰਗੇ ਮਸਲਿਆਂ ’ਤੇ ਵਿਚਾਰ ਕਰਨਾ ਸੂਬੇ ਦੇ ਜਲ ਸਰੋਤਾਂ ਦੀ ਸੰਭਾਲ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਨਾਲ ਸਬੰਧਿਤ ਫ਼ੈਸਲਿਆਂ ਵਿਚ ਸੂਬੇ ਦੀਆਂ ਲੋੜਾਂ ਅਤੇ ਕਿਸਾਨਾਂ ਦੇ ਹਿਤਾਂ ਨੂੰ ਕੇਂਦਰ ਵਿਚ ਰੱਖਿਆ ਜਾਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਖੇਤਰੀ ਯੁਵਕ ਤੇ ਵਿਰਾਸਤੀ ਮੇਲਾ ਅਗਲੀ ਖ਼ਬਰ ਗੁਰੂ ਘਰ ’ਚ ਗੋਲੀਆਂ ਚਲਾਉਣ ਦੀ ਘਟਨਾ ਨਿੰਦਣਯੋਗ-ਰਾਠਾਂ
Ad Position 24