28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਚੇਅਰਮੈਨ ਬੇਅੰਤ ਸਿੰਘ ਰੰਧਾਵਾ ਵਲੋਂ ਹਰਦੋਖੁੰਦਪੁਰ ਮੰਡੀ ਦਾ ਦੌਰਾ

ਭੰਗਾਲਾ, 27 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਮਾਰਕੀਟ ਕਮੇਟੀ ਮੁਕੇਰੀਆਂ ਦੇ ਚੇਅਰਮੈਨ ਬੇਅੰਤ ਸਿੰਘ ਰੰਧਾਵਾ ਵਲੋਂ ਹਰਦੋਖੁੰਦਪੁਰ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿਚ ਫ਼ਸਲ ਲੈ ਕੇ ਪਹੁੰਚ ਰਹੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 28-10-2026
ਭੰਗਾਲਾ, 27 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਮਾਰਕੀਟ ਕਮੇਟੀ ਮੁਕੇਰੀਆਂ ਦੇ ਚੇਅਰਮੈਨ ਬੇਅੰਤ ਸਿੰਘ ਰੰਧਾਵਾ ਵਲੋਂ ਹਰਦੋਖੁੰਦਪੁਰ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿਚ ਫ਼ਸਲ ਲੈ ਕੇ ਪਹੁੰਚ ਰਹੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਆਪਣੀਆਂ ਸਮੱਸਿਆਵਾਂ ਚੇਅਰਮੈਨ ਦੇ ਧਿਆਨ ਵਿਚ ਲਿਆਂਦੀਆਂ। ਬੇਅੰਤ ਸਿੰਘ ਰੰਧਾਵਾ ਨੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਮੌਕੇ ’ਤੇ ਹੀ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਬਣਾਈ ਰੱਖਣ ’ਤੇ ਜ਼ੋਰ ਦਿੱਤਾ। ਚੇਅਰਮੈਨ ਬੇਅੰਤ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ, ਫ਼ਸਲ ਦੀ ਖ਼ਰੀਦ ਅਤੇ ਹੋਰ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰੀ ਤਵੱਜੋ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਹੱਲ ਕਰਨਾ ਪਹਿਲ ਹੈ ਅਤੇ ਮੰਡੀ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਦੇ ਯਤਨਾਂ ਸਦਕਾ ਹਲਕਾ ਸ਼ਾਮਚੁਰਾਸੀ ਦੇ 3 ਸਕੂਲ 12ਵੀਂ ਤੱਕ ਹੋਏ ਅੱਪਗ੍ਰੇਡ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਖੇਤਰੀ ਯੁਵਕ ਤੇ ਵਿਰਾਸਤੀ ਮੇਲਾ
Ad Position 24