28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਡਾ. ਰਵਜੋਤ ਸਿੰਘ ਦੇ ਯਤਨਾਂ ਸਦਕਾ ਹਲਕਾ ਸ਼ਾਮਚੁਰਾਸੀ ਦੇ 3 ਸਕੂਲ 12ਵੀਂ ਤੱਕ ਹੋਏ ਅੱਪਗ੍ਰੇਡ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹਲਕਾ ਸ਼ਾਮਚੁਰਾਸੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਦੇ ਯਤਨਾਂ ਸਦਕਾ ਹਲਕੇ ‘ਚ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ਦੇ ਮੰਤਵ ਨਾਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੱਤਰ ਸੋਨਾਲੀ ਗਿਰਿ ਦੇ ਹੁਕਮਾਂ ਤਹਿਤ ਹਲਕਾ ਸ਼ਾਮਚੁਰਾਸੀ ਦੇ ਤਿੰਨ ਹਾਈ ਸਕੂਲਾਂ ਸਰਕਾਰੀ ਹਾਈ ਸਕੂਲ ਨੰਦਾਚੌਰ, ਸਰਕਾਰੀ ਹਾਈ ਸਕੂਲ ਨੈਣੋਵਾਲ ਜੱਟਾਂ ਅਤੇ ਸਰਕਾਰੀ ਹਾਈ ਸਕੂਲ ਬਹੇੜਾ ਨੂੰ 12ਵੀਂ ਜਮਾਤ ਤੱਕ ਅੱਪਗ੍ਰੇਡ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਡਾ: ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਨੂੰ ਉਚ ਦਰਜੇ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਜੰਗੀ ਪੱਧਰ ‘ਤੇ ਯਤਨ ਜਾਰੀ ਹਨ।

Ad Position 21
No active advertisement
ਅਜੀਤ ਡੈਸਕ 28-10-2026
ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹਲਕਾ ਸ਼ਾਮਚੁਰਾਸੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਦੇ ਯਤਨਾਂ ਸਦਕਾ ਹਲਕੇ ‘ਚ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ਦੇ ਮੰਤਵ ਨਾਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੱਤਰ ਸੋਨਾਲੀ ਗਿਰਿ ਦੇ ਹੁਕਮਾਂ ਤਹਿਤ ਹਲਕਾ ਸ਼ਾਮਚੁਰਾਸੀ ਦੇ ਤਿੰਨ ਹਾਈ ਸਕੂਲਾਂ ਸਰਕਾਰੀ ਹਾਈ ਸਕੂਲ ਨੰਦਾਚੌਰ, ਸਰਕਾਰੀ ਹਾਈ ਸਕੂਲ ਨੈਣੋਵਾਲ ਜੱਟਾਂ ਅਤੇ ਸਰਕਾਰੀ ਹਾਈ ਸਕੂਲ ਬਹੇੜਾ ਨੂੰ 12ਵੀਂ ਜਮਾਤ ਤੱਕ ਅੱਪਗ੍ਰੇਡ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਡਾ: ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਨੂੰ ਉਚ ਦਰਜੇ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਜੰਗੀ ਪੱਧਰ ‘ਤੇ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀ ਨਿੱਜੀ ਸਕੂਲਾਂ ਦੇ ਮੁਕਾਬਲੇ ਪਹਿਲੇ ਦਰਜੇ ਦੀਆਂ ਪੁਜ਼ੀਸ਼ਨਾਂ ਹਾਸਲ ਕਰ ਰਹੇ ਹਨ ਅਤੇ ਹਰੇਕ ਮੁਕਾਬਲੇ ‘ਚ ਜਿੱਤਾਂ ਦਰਜ ਕਰਕੇ ਸਕੂਲ ਤੇ ਸੂਬੇ ਦਾ ਨਾਂਅ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਸ਼ਾਮਚੁਰਾਸੀ ਦੇ ਉਕਤ ਸਕੂਲਾਂ ਨੂੰ 12ਵੀਂ ਤੱਕ ਅੱਪਗ੍ਰੇਡ ਕੀਤੇ ਜਾਣ ਨਾਲ ਵਿਦਿਆਰਥੀਆਂ ਨੂੰ ਬਹੁਤ ਸਹੂਲਤ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਨੇ ਪਟਾਕਿਆਂ ਦੀ ਵਿਕਰੀ ਲਈ 57 ਆਰਜ਼ੀ ਲਾਇਸੰਸ ਕੀਤੇ ਜਾਰੀ ਅਗਲੀ ਖ਼ਬਰ ਚੇਅਰਮੈਨ ਬੇਅੰਤ ਸਿੰਘ ਰੰਧਾਵਾ ਵਲੋਂ ਹਰਦੋਖੁੰਦਪੁਰ ਮੰਡੀ ਦਾ ਦੌਰਾ
Ad Position 24