28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜ਼ਿਲ੍ਹਾ ਪ੍ਰਸ਼ਾਸਨ ਨੇ ਪਟਾਕਿਆਂ ਦੀ ਵਿਕਰੀ ਲਈ 57 ਆਰਜ਼ੀ ਲਾਇਸੰਸ ਕੀਤੇ ਜਾਰੀ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ‘ਤੇ ਉਨ੍ਹਾਂ ਦੇ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਮਾਮਲੇ) ਓਇਸ਼ੀ ਮੰਡਲ ਨੇ ਇਸ ਸਾਲ ਦੀਵਾਲੀ ਦੇ ਤਿਉਹਾਰ ਦੌਰਾਨ ਪਰਚੂਨ ਵਿਚ ਪਟਾਖੇ ਵੇਚਣ ਲਈ ਡਰਾਅ ਰਾਹੀਂ ਜ਼ਿਲ੍ਹੇ ਵਿਚ 57 ਆਰਜ਼ੀ ਲਾਇਸੰਸ ਜਾਰੀ ਕੀਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵਿਖੇ ਅੱਜ ਵੀਡੀਓਗ੍ਰਾਫੀ ਰਾਹੀਂ ਪੂਰੀ ਡਰਾਅ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 28-10-2026
ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ‘ਤੇ ਉਨ੍ਹਾਂ ਦੇ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਮਾਮਲੇ) ਓਇਸ਼ੀ ਮੰਡਲ ਨੇ ਇਸ ਸਾਲ ਦੀਵਾਲੀ ਦੇ ਤਿਉਹਾਰ ਦੌਰਾਨ ਪਰਚੂਨ ਵਿਚ ਪਟਾਖੇ ਵੇਚਣ ਲਈ ਡਰਾਅ ਰਾਹੀਂ ਜ਼ਿਲ੍ਹੇ ਵਿਚ 57 ਆਰਜ਼ੀ ਲਾਇਸੰਸ ਜਾਰੀ ਕੀਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵਿਖੇ ਅੱਜ ਵੀਡੀਓਗ੍ਰਾਫੀ ਰਾਹੀਂ ਪੂਰੀ ਡਰਾਅ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕਰਵਾਈ ਗਈ। ਇਸ ਦੌਰਾਨ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪੂਰੇ ਜ਼ਿਲ੍ਹੇ ਤੋਂ 1128 ਅਰਜ਼ੀਆਂ ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਹੋਈਆਂ ਸਨ ਅਤੇ ਅੱਜ ਡਰਾਅ ਰਾਹੀਂ 57 ਆਰਜ਼ੀ ਲਾਇਸੰਸ ਜਾਰੀ ਕਰਨ ਦੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਓਇਸ਼ੀ ਮੰਡਲ ਨੇ ਦੱਸਿਆ ਕਿ ਜਿਨ੍ਹਾਂ ਬਿਨੈਕਾਰਾਂ ਦੇ ਡਰਾਅ ਨਿਕਲੇ ਹਨ ਉਨ੍ਹਾਂ ਲਈ ਜ਼ਰੂਰੀ ਹੈ ਕਿ ਉਹ ਜੀ.ਐੱਸ.ਟੀ ਨਾਲ ਸਬੰਧੀ ਆਮ ਰਜਿਸਟਰੇਸ਼ਨ ਟੈਕਸ ਵਿਭਾਗ ਵਿਚ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਅਸਥਾਈ ਲਾਇਸੰਸ ਸਿਰਫ਼ ਪ੍ਰਸ਼ਾਸਨ ਵੱਲੋਂ ਨਿਰਧਾਰਿਤ ਥਾਵਾਂ ’ਤੇ ਪਟਾਖੇ ਵੇਚਣ ਲਈ ਜਾਰੀ ਕੀਤੇ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 22 ਸਤੰਬਰ 2023 ਨੂੰ ਜਾਰੀ ਹਦਾਇਤਾਂ ਦੀ ਪੂਰੀ ਪਾਲਣਾ, ਪਟਾਕੇ ਵੇਚਣ ਵਾਲੀਆਂ ਥਾਵਾਂ ’ਤੇ ਸਟਾਲਾਂ ਦੀ ਬਣਤਰ ਅਤੇ ਸੁਰੱਖਿਆ ਨਿਯਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪਟਾਖਾ ਵੇਚਣ ਵਾਲਾ ਅਸਥਾਈ ਲਾਇਸੰਸ ਤੋਂ ਇਲਾਵਾ ਨਿਰਧਾਰਿਤ ਥਾਵਾਂ ’ਤੇ ਪਟਾਖੇ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਾਰੇ ਐੱਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਹਦਾਇਤਾਂ ਦਿੰਦੇ ਹੋਏ ਕਿਹਾ ਕਿ ਉਹ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੀ ਸਬ-ਡਵੀਜ਼ਨ ਵਿਚ ਪਟਾਖੇ ਸਿਰਫ਼ ਨਿਰਧਾਰਿਤ ਥਾਵਾਂ ’ਤੇ ਹੀ ਵੇਚੇ ਜਾਣ। ਉਨ੍ਹਾਂ ਕਿਹਾ ਕਿ ਐੱਸ.ਡੀ.ਐਮਜ਼ ਨਿਯਮਤ ਜਾਂਚ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਿਰਫ਼ ਉਹੀ ਵਿਅਕਤੀ ਜਿਨ੍ਹਾਂ ਨੇ ਆਰਜ਼ੀ ਲਾਇਸੰਸ ਲਿਆ ਹੈ, ਨਿਰਧਾਰਿਤ ਥਾਵਾਂ ’ਤੇ ਪਟਾਖੇ ਵੇਚਣ। ਅੱਜ ਹੋਏ ਡਰਾਅ ਵਿਚ ਸਬ ਡਵੀਜ਼ਨ ਹੁਸ਼ਿਆਰਪੁਰ ਵਿਚ ਦੁਸਹਿਰਾ ਗਰਾਊਂਡ (ਨਵੀਂ ਆਬਾਦੀ) ਲਈ 18, ਜ਼ਿਲ੍ਹਾ ਪ੍ਰੀਸ਼ਦ ਮਾਰਕੀਟ (ਅੱਡਾ ਮਾਹਿਲਪੁਰ) ਲਈ 5, ਰੌਸ਼ਨ ਗਰਾਊਂਡ ਹੁਸ਼ਿਆਰਪੁਰ ਲਈ 5,ਰਾਮ-ਲੀਲ੍ਹਾ ਗਰਾਊਂਡ ਹਰਿਆਣਾ ਲਈ 5, ਬੁੱਲੋ੍ਹਵਾਲ ਖੁੱਲ੍ਹੀ ਜਗ੍ਹਾ ਲਈ 1, ਅਤੇ ਚੱਬੇਵਾਲ ਖੁੱਲ੍ਹੀ ਜਗ੍ਹਾ ਲਈ 1 ਡਰਾਅ ਕੱਢਿਆ ਗਿਆ, ਸਬ-ਡਿਵੀਜ਼ਨ ਗੜ੍ਹਸ਼ੰਕਰ ਵਿਚ ਮਿਲਟਰੀ ਗਰਾਊਂਡ ਲਈ 5, ਸ਼ਹੀਦਾਂ ਰੋਡ (ਦਾਣਾ ਮੰਡੀ), ਮਾਹਿਲਪੁਰ ਲਈ 3 ਅਤੇ ਕੋਟ ਫ਼ਤੂਹੀ ਤੋਂ ਬਿੰਜੋ ਰੋਡ ’ਤੇ ਖ਼ਾਲੀ ਸਥਾਨ ਲਈ 1 ਡਰਾਅ ਕੱਢਿਆ ਗਿਆ, ਸਬ-ਡਿਵੀਜ਼ਨ ਦਸੂਹਾ ਵਿਚ ਮਹਾਂਰਿਸ਼ੀ ਵਾਲਮੀਕਿ ਪਾਰਕ ਲਈ 2, ਬਲਾਕ ਸੰਮਤੀ ਸਟੇਡੀਅਮ ਦਸੂਹਾ ਲਈ 1 ਅਤੇ ਦੁਸਹਿਰਾ ਗਰਾਊਂਡ ਗੜ੍ਹਦੀਵਾਲਾ ਲਈ 2 ਡਰਾਅ ਕੱਢੇ ਗਏ। ਸਬ - ਡਵੀਜ਼ਨ ਟਾਂਡਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਟਾਂਡਾ ਦੀ ਗਰਾਉਂਡ ਵਿਖੇ 2 ਅਤੇ ਸ਼ਿਮਲਾ ਪਹਾੜੀ ਪਾਰਕ, ਟਾਂਡਾ ਲਈ 2 ਡਰਾਅ ਕੱਢੇ ਗਏ। ਸਬ-ਡਵੀਜ਼ਨ ਮੁਕੇਰੀਆਂ ਵਿਚ ਦੁਸਹਿਰਾ ਗਰਾਊਂਡ ਮੁਕੇਰੀਆਂ ਲਈ 3, ਦੁਸਹਿਰਾ ਗਰਾਊਂਡ ਦਾਤਾਰਪੁਰ ਲਈ 1 ਲਾਇਸੈਂਸ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਦੀਵਾਲੀ ਵਾਲੇ ਦਿਨ 8 ਨਵੰਬਰ 2026 ਨੂੰ ਰਾਤ 8:00 ਵਜੇ ਤੋਂ ਰਾਤ 10 ਵਜੇ ਤੱਕ ਮਨਜ਼ੂਰਸ਼ੁਦਾ ਪਟਾਕੇ ਚਲਾਏ ਜਾ ਸਕਣਗੇ। ਇਸੇ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ 24 ਨਵੰਬਰ ਨੂੰ ਸਵੇਰੇ 4:00 ਵਜੇ ਤੋਂ ਸਵੇਰੇ 5:00 ਵਜੇ ਤੱਕ ਅਤੇ ਰਾਤ 9:00 ਵਜੇ ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਏ ਜਾਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਕ੍ਰਿਸਮਸ ਵਾਲੇ ਦਿਨਾਂ 25 ਅਤੇ 26 ਦਸੰਬਰ ਨੂੰ ਰਾਤ 11:55 ਵਜੇ ਤੋਂ ਰਾਤ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਨਵੇਂ ਸਾਲ ਦੀ ਪੂਰਬਲੀ ਸ਼ਾਮ ਮੌਕੇ 31 ਦਸੰਬਰ ਨੂੰ ਰਾਤ 11:55 ਵਜੇ ਤੋਂ ਰਾਤ 12:3 0 ਵਜੇ ਤੱਕ ਹੀ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਸਰਕਾਰ ਬਣਨ ’ਤੇ ਹਲਕੇ ਦੇ ਸਮੂਹ ਪਿੰਡਾਂ ਦੀਆਂ ਸਮੱਸਿਆਵਾਂ ਦਾ ਕੀਤਾ ਜਾਵੇਗਾ ਹੱਲ - ਅਰੋੜਾ ਅਗਲੀ ਖ਼ਬਰ ਡਾ. ਰਵਜੋਤ ਸਿੰਘ ਦੇ ਯਤਨਾਂ ਸਦਕਾ ਹਲਕਾ ਸ਼ਾਮਚੁਰਾਸੀ ਦੇ 3 ਸਕੂਲ 12ਵੀਂ ਤੱਕ ਹੋਏ ਅੱਪਗ੍ਰੇਡ
Ad Position 24