ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ
ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਦੁੱਖ ਨਿਵਾਰਣ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਦੇ ਸੰਬੰਧ ’ਚ ਮੁੱਖ ਪ੍ਰਬੰਧਕ ਬਾਬਾ ਅਵਤਾਰ ਸਿੰਘ ਅਤੇ ਐਡਵੋਕੇਟ ਭਾਈ ਹਰਗੋਪਾਲ ਸਿੰਘ ਦੀ ਅਗਵਾਈ ’ਚ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ 2 ਸ੍ਰੀ ਅਖੰਡ ਪਾਠ ਸਾਹਿਬ ਜੀ ਅਤੇ 2 ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ।
ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਦੁੱਖ ਨਿਵਾਰਣ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਦੇ ਸੰਬੰਧ ’ਚ ਮੁੱਖ ਪ੍ਰਬੰਧਕ ਬਾਬਾ ਅਵਤਾਰ ਸਿੰਘ ਅਤੇ ਐਡਵੋਕੇਟ ਭਾਈ ਹਰਗੋਪਾਲ ਸਿੰਘ ਦੀ ਅਗਵਾਈ ’ਚ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ 2 ਸ੍ਰੀ ਅਖੰਡ ਪਾਠ ਸਾਹਿਬ ਜੀ ਅਤੇ 2 ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਭਾਈ ਅਜੀਤ ਸਿੰਘ ਅਕਬਰਪੁਰ ਵਾਲਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਗਿਆਨੀ ਸੁਰਿੰਦਰ ਸਿੰਘ ਨੇ ਨਿਭਾਈ। ਇਸ ਮੌਕੇ ਬੀਬੀ ਹਰਮੀਤ ਕੌਰ, ਮੈਨੇਜਰ ਅਮਰਜੀਤ ਸਿੰਘ, ਅਮਨਦੀਪ ਸਿੰਘ ਸੰਨੀ, ਗੁਰਪ੍ਰੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।