ਸੰਗਰੂਰ ਰੈਲੀ ’ਚ ਆਸ਼ਾ ਵਰਕਰਾਂ ਵਲੋਂ ਸ਼ਮੂਲੀਅਤ ਦਾ ਐਲਾਨ
ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੀ ਪ੍ਰਧਾਨ ਰਾਣੋ ਖੇੜੀ ਗਿੱਲਾਂ, ਜਨਰਲ ਸਕੱਤਰ ਲਖਵਿੰਦਰ ਕੌਰ ਝਬਾਲ ਤੇ ਵਿੱਤ ਸਕੱਤਰ ਹਰਨਿੰਦਰ ਕੌਰ ਨੇ ਕਿਹਾ ਹੈ ਕਿ ਪੰਜਾਬ ਦੇ ਸਾਰੇ ਹੀ ਵਿਭਾਗਾਂ ਅੰਦਰ ਸੇਵਾ ਨਿਭਾਅ ਰਹੀਆਂ ਮਹਿਲਾ ਮੁਲਾਜ਼ਮਾਂ ਦੀ ਸਾਂਝੀ ਜਥੇਬੰਦੀ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਵਲੋਂ ਮੰਗਾਂ ਦੀ ਪ੍ਰਾਪਤੀ ਸੰਬੰਧੀ ਸੰਘਰਸ਼ ਨੂੰ ਤੇਜ਼ ਕਰਦਿਆਂ 1 ਨਵੰਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਡਰੀਮ ਲੈਂਡ ਕਾਲੋਨੀ ਦੇ ਨਜ਼ਦੀਕ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ ਅਤੇ ਇਸ ਰੈਲੀ ’ਚ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਜਥੇਬੰਦੀ ਦੀਆਂ ਆਗੂਆਂ ਰਾਜ ਕੁਮਾਰੀ, ਸੰਦੀਪ ਕੌਰ, ਵੀਰਪਾਲ ਕੌਰ, ਚਰਨਜੀਤ ਕੌਰ, ਨਿਰਮਲਾ ਦੇਵੀ, ਕਮਲਜੀਤ ਕੌਰ, ਰੀਟਾ ਰਾਣੀ, ਨਸੀਬ ਕੌਰ, ਰੁਪਿੰਦਰ ਕੌਰ, ਕਮਲਜੀਤ ਕੌਰ ਮਹਿਤਾ ਨੇ ਕਿਹਾ ਹੈ ਕਿ ਬਾਕੀ ਇਸਤਰੀ ਮੁਲਾਜ਼ਮਾਂ ਵਾਂਗ ਸਰਕਾਰ ਵਲੋਂ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਵੀ ਪੂਰਾ ਨਹੀਂ ਕੀਤਾ ਗਿਆ ਹੈ ਅਤੇ ਚੋਣਾਂ ਤੋਂ ਪਹਿਲਾਂ ਮਾਣ ਭੱਤਾ ਦੁੱਗਣਾ ਕਰਨ ਦੇ ਐਲਾਨ ਨੂੰ ਵੀ ਸਰਕਾਰ ਭੁੱਲ ਗਈ ਹੈ।
ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੀ ਪ੍ਰਧਾਨ ਰਾਣੋ ਖੇੜੀ ਗਿੱਲਾਂ, ਜਨਰਲ ਸਕੱਤਰ ਲਖਵਿੰਦਰ ਕੌਰ ਝਬਾਲ ਤੇ ਵਿੱਤ ਸਕੱਤਰ ਹਰਨਿੰਦਰ ਕੌਰ ਨੇ ਕਿਹਾ ਹੈ ਕਿ ਪੰਜਾਬ ਦੇ ਸਾਰੇ ਹੀ ਵਿਭਾਗਾਂ ਅੰਦਰ ਸੇਵਾ ਨਿਭਾਅ ਰਹੀਆਂ ਮਹਿਲਾ ਮੁਲਾਜ਼ਮਾਂ ਦੀ ਸਾਂਝੀ ਜਥੇਬੰਦੀ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਵਲੋਂ ਮੰਗਾਂ ਦੀ ਪ੍ਰਾਪਤੀ ਸੰਬੰਧੀ ਸੰਘਰਸ਼ ਨੂੰ ਤੇਜ਼ ਕਰਦਿਆਂ 1 ਨਵੰਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਡਰੀਮ ਲੈਂਡ ਕਾਲੋਨੀ ਦੇ ਨਜ਼ਦੀਕ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ ਅਤੇ ਇਸ ਰੈਲੀ ’ਚ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਜਥੇਬੰਦੀ ਦੀਆਂ ਆਗੂਆਂ ਰਾਜ ਕੁਮਾਰੀ, ਸੰਦੀਪ ਕੌਰ, ਵੀਰਪਾਲ ਕੌਰ, ਚਰਨਜੀਤ ਕੌਰ, ਨਿਰਮਲਾ ਦੇਵੀ, ਕਮਲਜੀਤ ਕੌਰ, ਰੀਟਾ ਰਾਣੀ, ਨਸੀਬ ਕੌਰ, ਰੁਪਿੰਦਰ ਕੌਰ, ਕਮਲਜੀਤ ਕੌਰ ਮਹਿਤਾ ਨੇ ਕਿਹਾ ਹੈ ਕਿ ਬਾਕੀ ਇਸਤਰੀ ਮੁਲਾਜ਼ਮਾਂ ਵਾਂਗ ਸਰਕਾਰ ਵਲੋਂ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਵੀ ਪੂਰਾ ਨਹੀਂ ਕੀਤਾ ਗਿਆ ਹੈ ਅਤੇ ਚੋਣਾਂ ਤੋਂ ਪਹਿਲਾਂ ਮਾਣ ਭੱਤਾ ਦੁੱਗਣਾ ਕਰਨ ਦੇ ਐਲਾਨ ਨੂੰ ਵੀ ਸਰਕਾਰ ਭੁੱਲ ਗਈ ਹੈ। ਆਗੂਆਂ ਵਲੋਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀਆਂ ਮੰਗਾਂ ਦਾ ਵੀ ਜਲਦੀ ਹੱਲ ਕੀਤਾ ਜਾਵੇ।