27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਚੋਹਾਲ ਵਿਖੇ ਮਾਂ ਬਗਲਾਮੁਖੀ ਮੰਦਰ ਦੇ ਨੇੜੇ ਨਵਾਂ ਆਮ ਆਦਮੀ ਕਲੀਨਿਕ ਸ਼ੁਰੂ-ਡਾ. ਗਰਗੋ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਅਤੇ ਸੁਵਿਧਾਜਨਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚੌਹਾਲ ਵਿਖੇ ਮਾਂ ਬਗਲਾਮੁਖੀ ਮੰਦਰ ਦੇ ਨੇੜੇ ਨਵਾਂ ਆਮ ਆਦਮੀ ਕਲੀਨਿਕ ਸ਼ੁਰੂ ਕੀਤਾ ਗਿਆ ਹੈ। ਇਸ ਕਲੀਨਿਕ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਾਪਤ ਕਰਨ ਵਿਚ ਸਹੂਲਤ ਮਿਲੇਗੀ।

Ad Position 21
No active advertisement
ਅਜੀਤ ਡੈਸਕ 28-10-2026
ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਅਤੇ ਸੁਵਿਧਾਜਨਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚੌਹਾਲ ਵਿਖੇ ਮਾਂ ਬਗਲਾਮੁਖੀ ਮੰਦਰ ਦੇ ਨੇੜੇ ਨਵਾਂ ਆਮ ਆਦਮੀ ਕਲੀਨਿਕ ਸ਼ੁਰੂ ਕੀਤਾ ਗਿਆ ਹੈ। ਇਸ ਕਲੀਨਿਕ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਾਪਤ ਕਰਨ ਵਿਚ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਜ਼ਿਲ੍ਹਾ ਹੁਸ਼ਿਆਰਪੁਰ ‘ਚ ਹੁਣ ਕੁੱਲ 84 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਗਏ ਹਨ। ਇਸ ਸੰਬੰਧੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਤੇ ਆਮ ਆਦਮੀ ਕਲੀਨਿਕਾਂ ਦੀ ਨੋਡਲ ਅਫ਼ਸਰ ਡਾ. ਸੀਮਾ ਗਰਗ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਮੁੱਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਡਾ. ਸੀਮਾ ਗਰਗ ਨੇ ਦੱਸਿਆ ਕਿ ਚੌਹਾਲ ਦੇ ਆਮ ਆਦਮੀ ਕਲੀਨਿਕ ਵਿਚ 100 ਤੋਂ ਵੱਧ ਕਿਸਮਾਂ ਦੀਆਂ ਦਵਾਈਆਂ ਉਪਲਬਧ ਹਨ ਤੇ ਮਰੀਜ਼ਾਂ ਦੇ 48 ਤਰ੍ਹਾਂ ਦੇ ਟੈੱਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਇਸ ਨਾਲ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਤੇ ਜਾਂਚਾਂ ਦੀ ਸਹੂਲਤ ਇੱਕੋ ਥਾਂ ‘ਤੇ ਮਿਲਦੀ ਹੈ ਅਤੇ ਸਿਹਤ ਸੇਵਾਵਾਂ ’ਤੇ ਹੋਣ ਵਾਲੇ ਖਰਚੇ ਨੂੰ ਘਟਾਉਣ ਵਿਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ, ਕੁੱਤੇ ਦੇ ਕੱਟਣ ਦੇ ਮਾਮਲਿਆਂ ਵਿਚ ਮਰੀਜ਼ਾਂ ਲਈ ਐਂਟੀ-ਰੇਬੀਜ਼ ਵੈਕਸੀਨ ਦੀ ਸਹੂਲਤ ਵੀ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਕਲੀਨਿਕ ‘ਚ ਡਾ. ਗੁਰਕਿਰਪਾਲ ਕੌਰ ਆਰ. ਐੱਮ. ਓ. ਵਜੋਂ, ਪਰਵਿੰਦਰ ਕੌਰ ਆਰ. ਐੱਫ. ਵਜੋਂ ਤੇ ਅਮਨਦੀਪ ਕੌਰ ਸਟਾਫ਼ ਮੈਂਬਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 2 ਤੋਂ ਅਗਲੀ ਖ਼ਬਰ ਹਲਕਾ ਦਸੂਹਾ ਵਿਚ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਵਲੋਂ ਘਰ-ਘਰ ਪਹੁੰਚ ਮੁਹਿੰਮ ਜਾਰੀ
Ad Position 24