ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਤੇ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ
ਗੜ੍ਹਸ਼ੰਕਰ, 27 ਅਕਤੂਬਰ (ਧਾਲੀਵਾਲ)- ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ, ਸ੍ਰੀ ਅਨੰਦਪੁਰ ਸਾਹਿਬ ਰੋਡ ਗੜ੍ਹਸ਼ੰਕਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਥਾਵਾਚਕ ਭਾਈ ਜੈਦੀਪ ਸਿੰਘ ਵਲੋਂ ਗੁਰਮਤਿ ਵਿਚਾਰਾਂ ਦੁਆਰਾਂ ਸੰਗਤਾਂ ਨੂੰ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਪਦੇਸ਼ ਤੋਂ ਜਾਣੂ ਕਰਵਾਉਂਦੇ ਹੋਏ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ, ਇਤਿਹਾਸ ‘ਤੇ ਚਾਨਣਾ ਪਾਇਆ ਗਿਆ।
ਗੜ੍ਹਸ਼ੰਕਰ, 27 ਅਕਤੂਬਰ (ਧਾਲੀਵਾਲ)- ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ, ਸ੍ਰੀ ਅਨੰਦਪੁਰ ਸਾਹਿਬ ਰੋਡ ਗੜ੍ਹਸ਼ੰਕਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਥਾਵਾਚਕ ਭਾਈ ਜੈਦੀਪ ਸਿੰਘ ਵਲੋਂ ਗੁਰਮਤਿ ਵਿਚਾਰਾਂ ਦੁਆਰਾਂ ਸੰਗਤਾਂ ਨੂੰ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਪਦੇਸ਼ ਤੋਂ ਜਾਣੂ ਕਰਵਾਉਂਦੇ ਹੋਏ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ, ਇਤਿਹਾਸ ‘ਤੇ ਚਾਨਣਾ ਪਾਇਆ ਗਿਆ। ਇਸ ਮੌਕੇ ਪ੍ਰਸਿੱਧ ਢਾਡੀ ਗਿਆਨੀ ਹਰਦੀਪ ਸਿੰਘ ਸਾਧੜਾ ਦੇ ਜਥੇ ਨੇ ਜੋਸ਼ੀਲੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਗੁਰੂ ਰਾਮਦਾਸ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਸਟੇਜ ਸੰਚਾਲਨ ਕਰਦਿਆਂ ਤਰਲੋਕ ਸਿੰਘ ਅਰੋੜਾ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਮਾਗਮ ਦੌਰਾਨ ਗੁਰਦੁਆਰਾ ਕਮੇਟੀ ਵਲੋਂ ਚੇਅਰਮੈਨ ਸਤਪਾਲ ਸਿੰਘ, ਪ੍ਰਧਾਨ ਤਰਲੋਕ ਸਿੰਘ, ਰੌਸ਼ਨ ਸਿੰਘ ਕੈਸ਼ੀਅਰ, ਇੰਜ. ਪਰਵਿੰਦਰ ਸਿੰਘ, ਜਗਤਾਰ ਸਿੰਘ, ਪ੍ਰੋ. ਜਸਪਾਲ ਸਿੰਘ, ਰਜਿੰਦਰ ਸਿੰਘ ਸ਼ੂਕਾ, ਜਸਵੀਰ ਸਿੰਘ ਪੁਰਖੋਵਾਲ, ਅਨੂਪ ਸਿੰਘ ਭੱਦਰੂ, ਡਾ. ਰਮਨਦੀਪ ਕੌਰ, ਡਾ. ਗੁਰਿੰਦਰਜੀਤ ਸਿੰਘ, ਠੇਕੇਦਾਰ ਰੇਸ਼ਮ ਸਿੰਘ, ਗੁਰਮੇਲ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਹੋਈਆਂ।