ਵਿਦਿਆਰਥੀਆਂ ਨੂੰ ਹੱਥਾਂ ਦੀ ਸਫ਼ਾਈ ਅਤੇ ਨਿੱਜੀ ਸਫ਼ਾਈ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ
ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਢਲਾ ਸਿਹਤ ਕੇਂਦਰ (ਪੀ.
ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਢਲਾ ਸਿਹਤ ਕੇਂਦਰ (ਪੀ.ਐੱਚ.ਸੀ.) ਚੱਕੋਵਾਲ ਬ੍ਰਾਹਮਣਾਂ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਕੌਰ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਨੂੰ ਹੱਥਾਂ ਦੀ ਸਫ਼ਾਈ ਅਤੇ ਨਿੱਜੀ ਸਫ਼ਾਈ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸਫ਼ਾਈ ਦੀਆਂ ਚੰਗੀਆਂ ਆਦਤਾਂ ਅਪਣਾਉਣ ਅਤੇ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਹੱਥਾਂ ਦੀ ਸਹੀ ਸਫ਼ਾਈ ਕਈ ਤਰ੍ਹਾਂ ਦੀਆਂ ਛੂਤ ਦੀਆਂ ਬਿਮਾਰੀਆਂ ਤੋਂ ਬਚਾਅ ਦਾ ਇੱਕ ਸਰਲ ਅਤੇ ਪ੍ਰਭਾਵਸ਼ਾਲੀ ਤਰੀਕਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਖਾਣਾ ਖਾਣ ਤੋਂ ਪਹਿਲਾਂ, ਪਖਾਨੇ ਦੀ ਵਰਤੋਂ ਤੋਂ ਬਾਅਦ, ਖੇਡਣ ਉਪਰੰਤ ਅਤੇ ਜਦੋਂ ਵੀ ਹੱਥ ਗੰਦੇ ਹੋਣ, ਸਾਬਣ ਅਤੇ ਸਾਫ਼ ਪਾਣੀ ਨਾਲ ਹੱਥ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਇਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਜੰਡਿਆਲਾ ਵਿਖੇ ਸੀ.ਐਚ.ਓ. ਸ਼ਿਵਾਨੀ, ਨਵਦੀਪ ਕੌਰ ਅਤੇ ਸਤਵੀਰ ਸਿੰਘ ਨੇ ਬੱਚਿਆਂ ਨੂੰ ਦੱਸਿਆ ਕਿ ਰੋਜ਼ਾਨਾ ਇਸ਼ਨਾਨ ਕਰਨਾ, ਦੰਦਾਂ ਦੀ ਸਫ਼ਾਈ ਰੱਖਣਾ, ਨਹੁੰ ਸਮੇਂ-ਸਮੇਂ ‘ਤੇ ਕੱਟਣਾ, ਸਾਫ਼ ਕੱਪੜੇ ਪਹਿਨਣਾ, ਵਾਲਾਂ ਦੀ ਸਫ਼ਾਈ ਰੱਖਣਾ ਅਤੇ ਸਾਫ਼ ਪਾਣੀ ਪੀਣਾ ਸਿਹਤਮੰਦ ਜੀਵਨ ਲਈ ਬਹੁਤ ਜ਼ਰੂਰੀ ਹੈ।