28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨਵੇਂ ਕੰਪਿਊਟਰ ਸੈੱਟਾਂ ਸਮੇਤ ਅਤਿ-ਆਧੁਨਿਕ ਕੰਪਿਊਟਰ ਲੈਬ ਦਾ ਉਦਘਾਟਨ

ਮਾਹਿਲਪੁਰ, 28 ਅਕਤੂਬਰ (ਰਜਿੰਦਰ ਸਿੰਘ) ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਦੋਆਬਾ ਪਬਲਿਕ ਸਕੂਲ ਦੋਹਲਰੋਂ (ਮਾਹਿਲਪੁਰ) ਵਿਖੇ ਮੈਨੇਜਿੰਗ ਡਾਇਰੈਕਟਰ ਹਰਜਿੰਦਰ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਅਤਿ-ਆਧੁਨਿਕ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਸਕੂਲ ਦੀ ਚੇਅਰਪਰਸਨ ਹਰਪ੍ਰੀਤ ਕੌਰ ਸਕੂਲ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੋਣਾ ਚਾਹੀਦਾ ਹੈ ਕਿ ਉਹ ਅਜਿਹੀ ਸੰਸਥਾ ਦਾ ਹਿੱਸਾ ਹਨ, ਜੋ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਵਾਸਤੇ ਨਿਰੰਤਰ ਯਤਨਸ਼ੀਲ ਹੈ।

Ad Position 21
No active advertisement
ਅਜੀਤ ਡੈਸਕ 29-10-2026
ਮਾਹਿਲਪੁਰ, 28 ਅਕਤੂਬਰ (ਰਜਿੰਦਰ ਸਿੰਘ) ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਦੋਆਬਾ ਪਬਲਿਕ ਸਕੂਲ ਦੋਹਲਰੋਂ (ਮਾਹਿਲਪੁਰ) ਵਿਖੇ ਮੈਨੇਜਿੰਗ ਡਾਇਰੈਕਟਰ ਹਰਜਿੰਦਰ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਅਤਿ-ਆਧੁਨਿਕ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਸਕੂਲ ਦੀ ਚੇਅਰਪਰਸਨ ਹਰਪ੍ਰੀਤ ਕੌਰ ਸਕੂਲ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੋਣਾ ਚਾਹੀਦਾ ਹੈ ਕਿ ਉਹ ਅਜਿਹੀ ਸੰਸਥਾ ਦਾ ਹਿੱਸਾ ਹਨ, ਜੋ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਵਾਸਤੇ ਨਿਰੰਤਰ ਯਤਨਸ਼ੀਲ ਹੈ। ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਿਆ ਦੇਣ ਦੇ ਉਦੇਸ਼ ਨਾਲ ਸਥਾਪਿਤ ਕੀਤੀ ਗਈ ਇਸ ਕੰਪਿਊਟਰ ਲੈਬ ਵਿਚ 35 ਨਵੇਂ ਕੰਪਿਊਟਰ ਸੈੱਟਾਂ ਦੇ ਨਾਲ ਆਨਲਾਈਨ ਯੂ.ਪੀ.ਐੱਸ. ਸਿਸਟਮ ਦੀ ਸਹੂਲਤ ਵੀ ਉਪਲਬਧ ਕਰਵਾਈ ਗਈ ਹੈ। ਇਹ ਪਹਿਲ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ, ਡਿਜੀਟਲ ਗਿਆਨ ਅਤੇ ਤਕਨੀਕੀ ਹੁਨਰਾਂ ਵਿਚ ਨਿਪੁੰਨ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਦੋਆਬਾ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਿੰਸੀਪਲ ਅਰੁਣ ਗੁਪਤਾ ਦੇ ਸਹਿਯੋਗ ਨਾਲ ਸਕੂਲ ਸਿੱਖਿਆ ਦੇ ਖੇਤਰ ਵਿਚ ਨਵੀਆਂ ਪ੍ਰਾਪਤੀਆਂ ਵੱਲ ਅੱਗੇ ਵਧ ਰਿਹਾ ਹੈ। ਇਹ ਅਤਿ-ਆਧੁਨਿਕ ਕੰਪਿਊਟਰ ਲੈਬ ਸਕੂਲ ਦੀ ਤਰੱਕੀ, ਤਕਨੀਕੀ ਸਿੱਖਿਆ ਪ੍ਰਤੀ ਵਚਨਬੱਧਤਾ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਦਿਸ਼ਾ ਵਿਚ ਇੱਕ ਹੋਰ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਆਈ. ਟੀ. ਆਈ. ਵਿਖੇ ਸਾਲਾਨਾ ਕਨਵੋਕੇਸ਼ਨ ਕਰਵਾਈ ਅਗਲੀ ਖ਼ਬਰ ਖ਼ਾਲਸਾ ਕਾਲਜ ਦੇ ਕਾਮਰਸ ਵਿਭਾਗ ਵਲੋਂ ਕੁਆਂਟਮ ਪੇਪਰਜ਼ ਮਿੱਲ ਦਾ ਉਦਯੋਗਿਕ ਦੌਰਾ
Ad Position 24