ਸਵਰਗਵਾਸੀ ਬਿਕਰਮ ਸਿੰਘ ਰੀਹਲ ਦੀ ਯਾਦ ਵਿਚ ਬੱਚਿਆਂ ਨੂੰ ਸਟੇਸ਼ਨਰੀ ਵੰਡੀ
ਦਸੂਹਾ, 28 ਅਕਤੂਬਰ (ਭੁੱਲਰ)- ਸਰਕਾਰੀ ਐਲੀਮੈਂਟਰੀ ਸਕੂਲ ਭੱਟੀਆਂ ਵਿਖੇ ਸਵਰਗਵਾਸੀ ਬਿਕਰਮ ਸਿੰਘ ਰੀਹਲ ਦੀ ਯਾਦ ਵਿਚ ਬੱਚਿਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਸਬੰਧੀ ਸਟੇਸ਼ਨਰੀ ਤੇ ਹੋਰ ਸਮਾਨ ਭੇਟ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੀ ਧਰਮ ਸੁਪਤਨੀ ਸਾਬਕਾ ਇੰਸਟਰਕਟਰ ਹਰਵਿੰਦਰ ਕੌਰ ਰੀਹਲ ਨੇ ਬੱਚਿਆਂ ਨੂੰ ਸਟੇਸ਼ਨਰੀ ਤੋਂ ਇਲਾਵਾ ਹੋਰ ਸਮਾਨ ਭੇਟ ਕੀਤਾ ਅਤੇ ਬੱਚਿਆਂ ਨੂੰ ਪੜ੍ਹਾਈ ਲਈ ਪ੍ਰੇਰਿਤ ਕੀਤਾ।
ਦਸੂਹਾ, 28 ਅਕਤੂਬਰ (ਭੁੱਲਰ)- ਸਰਕਾਰੀ ਐਲੀਮੈਂਟਰੀ ਸਕੂਲ ਭੱਟੀਆਂ ਵਿਖੇ ਸਵਰਗਵਾਸੀ ਬਿਕਰਮ ਸਿੰਘ ਰੀਹਲ ਦੀ ਯਾਦ ਵਿਚ ਬੱਚਿਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਸਬੰਧੀ ਸਟੇਸ਼ਨਰੀ ਤੇ ਹੋਰ ਸਮਾਨ ਭੇਟ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੀ ਧਰਮ ਸੁਪਤਨੀ ਸਾਬਕਾ ਇੰਸਟਰਕਟਰ ਹਰਵਿੰਦਰ ਕੌਰ ਰੀਹਲ ਨੇ ਬੱਚਿਆਂ ਨੂੰ ਸਟੇਸ਼ਨਰੀ ਤੋਂ ਇਲਾਵਾ ਹੋਰ ਸਮਾਨ ਭੇਟ ਕੀਤਾ ਅਤੇ ਬੱਚਿਆਂ ਨੂੰ ਪੜ੍ਹਾਈ ਲਈ ਪ੍ਰੇਰਿਤ ਕੀਤਾ। ਉਨ੍ਹਾਂ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਜਾਗਰੂਕ ਕੀਤਾ ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਤੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਭ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕਾ ਯੁੱਗ ਮੁਕਾਬਲੇਬਾਜ਼ੀ ਦਾ ਜੁੱਗ ਹੈ। ਸਿਰਫ਼ ਪੜ੍ਹਾਈ ਵਿਚ ਅੱਵਲ ਰਹਿਣ ਵਾਲੇ ਬੱਚੇ ਹੀ ਅੱਗੇ ਆ ਸਕਦੇ ਹਨ ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਵਿਚ ਦਿਲਚਸਪੀ ਲੈਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਹੋਣ ਲਈ ਕਿਹਾ ਇਸ ਮੌਕੇ ਸਕੂਲ ਇੰਚਾਰਜ ਰੁਪਿੰਦਰ ਕੌਰ ਨੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਸਕੂਲ ਨੂੰ ਮਦਦ ਕੀਤੀ ਜਾ ਚੁੱਕੀ ਹੈ ਉਨ੍ਹਾਂ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੀ ਦੇਸ਼ ਦੀ ਉੱਨਤੀ ਤੇ ਤਰੱਕੀ ਸੰਭਵ ਹੈ ਉਨ੍ਹਾਂ ਬਾਕੀ ਸਵੈ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੇ ਨੇਕ ਕਾਰਜਾਂ ਲਈ ਅੱਗੇ ਆਉਣ ਇਸ ਮੌਕੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ।