28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਹੁਸ਼ਿਆਰਪੁਰ ਜੇਲ੍ਹ ’ਚ ਹਵਾਲਾਤੀ ਦੀ ਮੌਤ

ਹੁਸ਼ਿਆਰਪੁਰ 28 ਅਕਤੂਬਰ (ਬਲਜਿੰਦਰ ਪਾਲ ਸਿੰਘ)- ਹੁਸ਼ਿਆਰਪੁਰ ਜੇਲ੍ਹ ’ਚ ਬੰਦ ਇੱਕ ਹਵਾਲਾਤੀ ਭਵਨੇਸ਼ ਚੋਪੜਾ ਉਰਫ਼ ਅਸ਼ੀਸ਼ ਚੋਪੜਾ ਦੀ ਸ਼ੱਕੀ ਹਾਲਤ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਜੇਲ੍ਹ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਹੁਸ਼ਿਆਰਪੁਰ ਸਿਵਲ ਹਸਪਤਾਲ ਵਿਖੇ ਰੋਸ ਪ੍ਰਦਰਸ਼ਨ ਕੀਤਾ।

Ad Position 21
No active advertisement
ਪਰਿਵਾਰਕ ਮੈਂਬਰ ਹਸਪਤਾਲ ਦੇ ਬਾਹਰ ਧਰਨਾ ਦੇਣ ਸਮੇਂ। 29-10-2026
ਹੁਸ਼ਿਆਰਪੁਰ 28 ਅਕਤੂਬਰ (ਬਲਜਿੰਦਰ ਪਾਲ ਸਿੰਘ)- ਹੁਸ਼ਿਆਰਪੁਰ ਜੇਲ੍ਹ ’ਚ ਬੰਦ ਇੱਕ ਹਵਾਲਾਤੀ ਭਵਨੇਸ਼ ਚੋਪੜਾ ਉਰਫ਼ ਅਸ਼ੀਸ਼ ਚੋਪੜਾ ਦੀ ਸ਼ੱਕੀ ਹਾਲਤ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਜੇਲ੍ਹ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਹੁਸ਼ਿਆਰਪੁਰ ਸਿਵਲ ਹਸਪਤਾਲ ਵਿਖੇ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰ ਦਾ ਸਾਫ਼ ਕਹਿਣਾ ਹੈ ਕਿ ਉਹ ਆਪਣੇ ਲੜਕੇ ਦਾ ਪੋਸਟਮਾਰਟਮ ਹੁਸ਼ਿਆਰਪੁਰ ਦੇ ਵਿੱਚ ਨਹੀਂ ਕਰਵਾਉਣਗੇ ਤੇ ਇਸਨੂੰ ਚੰਡੀਗੜ੍ਹ ’ਚ ਕਰਵਾਇਆ ਜਾਵੇ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਭਵਨੇਸ਼ ਚੋਪੜਾ ਨੂੰ ਪਹਿਲਾਂ ਕਪੂਰਥਲਾ ਜੇਲ੍ਹ ਵਿੱਚ ਰੱਖਿਆ ਗਿਆ ਸੀ, ਜਿੱਥੋਂ ਉਸਨੂੰ ਇੱਕ ਹਫ਼ਤੇ ਦੇ ਅੰਦਰ ਸੰਗਰੂਰ ਤੇ ਫਿਰ ਉੱਥੋਂ ਤਿੰਨ ਦਿਨਾਂ ਬਾਅਦ 23 ਤਾਰੀਖ਼ ਨੂੰ ਹੁਸ਼ਿਆਰਪੁਰ ਜੇਲ੍ਹ ਵਿੱਚ ਸ਼ਿਫਟ ਕੀਤਾ ਗਿਆ ਸੀ। ਪਰਿਵਾਰ ਦਾ ਦਾਅਵਾ ਹੈ ਕਿ ਭਵਨੇਸ਼ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਨਸ਼ਾ ਜਾਂ ਬਿਮਾਰੀ ਨਹੀਂ ਸੀ । ਪਰਿਵਾਰ ਨੇ ਦੋਸ਼ ਲਾਇਆ ਕਿ ਜੇਲ੍ਹ ਪ੍ਰਸ਼ਾਸਨ ਵਲੋਂ ਉਸਨੂੰ ਖਾਣੇ ਵਿੱਚ ਕਥਿਤ ਤੌਰ ‘ਤੇ ਜ਼ਹਿਰੀਲੀ ਚੀਜ਼ ਮਿਲਾ ਕੇ ਦਿੱਤੀ ਗਈ ਹੈ, ਜਿਸ ਕਾਰਨ ਉਸਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਸਵੇਰੇ ਉਨ੍ਹਾਂ ਨੂੰ ਫ਼ੋਨ ਕਰਕੇ ਸੂਚਿਤ ਕੀਤਾ ਗਿਆ ਕਿ ਉਸਦੀ ਤਬੀਅਤ ਖ਼ਰਾਬ ਹੈ ਤੇ ਉਹ ਹਸਪਤਾਲ ਪਹੁੰਚੇ, ਤਾਂ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਚੁੱਕੀ ਸੀ। ਪਰਿਵਾਰ ਨੇ ਮੰਗ ਕੀਤੀ ਹੈ ਕਿ ਮ੍ਰਿਤਕ ਦਾ ਪੋਸਟਮਾਰਟਮ ਹੁਸ਼ਿਆਰਪੁਰ ਦੀ ਬਜਾਏ ਚੰਡੀਗੜ੍ਹ ਵਿਖੇ ਕਰਵਾਇਆ ਜਾਵੇ। ਪੀ.ਜੀ.ਆਈ. ਦਾ ਡਾਕਟਰੀ ਬੋਰਡ ਪੋਸਟਮਾਰਟਮ ਪੀ.ਜੀ.ਆਈ. ( PGI ) ਦੇ ਡਾਕਟਰਾਂ ਦੇ ਪੰਜ ਮੈਂਬਰੀ ਬੋਰਡ ਵਲੋਂ ਕੀਤਾ ਜਾਵੇ। ਜੱਜ ਦੀ ਨਿਗਰਾਨੀ ਤੇ ਵੀਡੀਓਗ੍ਰਾਫੀ ਸਾਰੀ ਪੋਸਟਮਾਰਟਮ ਪ੍ਰਕਿਰਿਆ ਕਿਸੇ ਮਾਣਯੋਗ ਜੱਜ ਦੀ ਹਜ਼ੂਰੀ ਅਤੇ ਦੇਖ-ਰੇਖ ਹੇਠ ਵਿਡੀਓਗ੍ਰਾਫੀ ਕਰਵਾ ਕੇ ਨੇਪਰੇ ਚਾੜ੍ਹੀ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਖ਼ਬਰ ਲਿਖੇ ਜਾਣ ਤੱਕ ਪਰਿਵਾਰ ਅਤੇ ਰਿਸ਼ਤੇਦਾਰ ਹਸਪਤਾਲ ਦੇ ਬਾਹਰ ਡਟੇ ਹੋਏ ਸਨ ਅਤੇ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰ ਰਹੇ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਹੀ ਲੋਕਤੰਤਰ ਦੀ ਅਸਲ ਕਾਤਲ, ਐਸ.ਆਈ.ਆਰ. ’ਤੇ ਵੀ ਬੋਲ ਰਹੀ ਝੂਠ - ਬਰਿੰਦਰ ਸਚਦੇਵਾ ਅਗਲੀ ਖ਼ਬਰ ਕਿਸਾਨਾਂ ਦੀਆਂ ਮੋਟਰਾਂ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲਾ ਗਿਰੋਹ ਸਰਗਰਮ
Ad Position 24