28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕਾਂਗਰਸ ਹੀ ਲੋਕਤੰਤਰ ਦੀ ਅਸਲ ਕਾਤਲ, ਐਸ.ਆਈ.ਆਰ. ’ਤੇ ਵੀ ਬੋਲ ਰਹੀ ਝੂਠ - ਬਰਿੰਦਰ ਸਚਦੇਵਾ

ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਹੁਸ਼ਿਆਰਪੁਰ ‘ਚ ‘ਲੋਕਤੰਤਰ ਬਚਾਓ-ਅਰਾਜਕਤਾ ਹਟਾਓ’ ਪੈਦਲ ਯਾਤਰਾ ਕੱਢੀ ਗਈ। ਇਸ ਮੌਕੇ ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਬਰਿੰਦਰ ਸਚਦੇਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਅਰਾਜਕਤਾ ਫੈਲਾਉਣ ਤੇ ਲੋਕਤੰਤਰ ਦਾ ਕਤਲ ਕਰਨ ਦੇ ਦੋਸ਼ ਲਗਾ ਰਹੇ ਹਨ, ਜਦਕਿ ਲੋਕਤੰਤਰ ਦੀ ਅਸਲ ਕਾਤਲ ਖ਼ੁਦ ਕਾਂਗਰਸ ਪਾਰਟੀ ਹੈ।

Ad Position 21
No active advertisement
ਅਜੀਤ ਡੈਸਕ 29-10-2026
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਹੁਸ਼ਿਆਰਪੁਰ ‘ਚ ‘ਲੋਕਤੰਤਰ ਬਚਾਓ-ਅਰਾਜਕਤਾ ਹਟਾਓ’ ਪੈਦਲ ਯਾਤਰਾ ਕੱਢੀ ਗਈ। ਇਸ ਮੌਕੇ ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਬਰਿੰਦਰ ਸਚਦੇਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਅਰਾਜਕਤਾ ਫੈਲਾਉਣ ਤੇ ਲੋਕਤੰਤਰ ਦਾ ਕਤਲ ਕਰਨ ਦੇ ਦੋਸ਼ ਲਗਾ ਰਹੇ ਹਨ, ਜਦਕਿ ਲੋਕਤੰਤਰ ਦੀ ਅਸਲ ਕਾਤਲ ਖ਼ੁਦ ਕਾਂਗਰਸ ਪਾਰਟੀ ਹੈ। ਲੋਕਤੰਤਰ ਦੀ ਹੱਤਿਆ ਉਸ ਸਮੇਂ ਹੋਈ ਸੀ, ਜਦੋਂ ਇੰਦਰਾ ਗਾਂਧੀ ਨੇ ਦੇਸ਼ ‘ਚ ਐਮਰਜੈਂਸੀ ਲਗਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸੂਬਿਆਂ ‘ਚ ਕਾਂਗਰਸ ਦੀ ਸਰਕਾਰ ਹੈ, ਉੱਥੇ ਲੋਕਤੰਤਰ ਦਾ ਘਾਣ ਹੋ ਰਿਹਾ ਹੈ, ਜੋ ਕਾਂਗਰਸ ਦਾ ਇਤਿਹਾਸ ਰਿਹਾ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸੂਬਾ ਉਪ ਪ੍ਰਧਾਨ ਰਾਕੇਸ਼ ਰਾਠੌਰ, ਜਨਰਲ ਸਕੱਤਰ ਰਾਜੇਸ਼ ਬੱਗਾ, ਜਰਨਲ ਸਕੱਤਰ ਜੀਵਨ ਗਰਗ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਭਾਜਪਾ ਦੇ ਹੁਸ਼ਿਆਰਪੁਰ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂੰ, ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਕਈ ਭਾਜਪਾ ਆਗੂ ਮੌਜੂਦ ਰਹੇ। ਪੈਦਲ ਯਾਤਰਾ ਵਿਚ ਹਜ਼ਾਰਾਂ ਦੀ ਗਿਣਤੀ ‘ਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ ਅਤੇ ਕਾਂਗਰਸ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸਚਦੇਵਾ ਨੇ ਕਿਹਾ ਕਿ ਐਸ.ਆਈ.ਆਰ. ਦੇ ਮੁੱਦੇ ‘ਤੇ ਵੀ ਰਾਹੁਲ ਗਾਂਧੀ ਸਰਾਸਰ ਝੂਠ ਬੋਲ ਰਹੇ ਹਨ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ, ਜਿਸ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਦੇਸ਼ ਦੇ ਹਿੱਤ ‘ਚ ਨਹੀਂ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ‘ਚ ਹਰ ਕਿਸੇ ਨੂੰ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦਾ ਅਧਿਕਾਰ ਹੈ, ਪਰ ਇਸ ਅਧਿਕਾਰ ਦੀ ਆੜ ਵਿਚ ਅਰਾਜਕਤਾ ਫੈਲਾਉਣਾ ਅਤੇ ਲੋਕਤੰਤਰੀ ਮਰਿਆਦਾਵਾਂ ਨੂੰ ਭੰਗ ਕਰਨਾ ਗਲਤ ਹੈ। ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸਾਲ 1952 ਤੋਂ ਦੇਸ਼ ਵਿਚ ਲਗਾਤਾਰ ਚੋਣਾਂ ਹੁੰਦੀਆਂ ਆ ਰਹੀਆਂ ਹਨ ਅਤੇ ਲੋਕਾਂ ਦੇ ਫ਼ੈਸਲੇ ਅਨੁਸਾਰ ਸਰਕਾਰਾਂ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਲੋਕਾਂ ਦੇ ਫ਼ਤਵੇ ਦਾ ਸਤਿਕਾਰ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲ ਆਈ ਹਸਪਤਾਲ ਅਤੇ ਧਰਤ ਸੁਹਾਵੀ ਨੇ ਜਲੰਧਰ ਨੂੰ ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਲਈ ਮਿਲਾਇਆ ਹੱਥ ਅਗਲੀ ਖ਼ਬਰ ਹੁਸ਼ਿਆਰਪੁਰ ਜੇਲ੍ਹ ’ਚ ਹਵਾਲਾਤੀ ਦੀ ਮੌਤ
Ad Position 24