30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਏ

ਕੋਟਫ਼ਤੂਹੀ, 29 ਅਕਤੂਬਰ (ਅਟਵਾਲ)-ਪਿੰਡ ਭਾਮ ਦੇ ਗੁਰਦੁਆਰਾ ਸਿੰਘ ਸਭਾ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ, ਗ੍ਰਾਮ ਪੰਚਾਇਤ, ਐਨ. ਆਰ.

Ad Position 21
No active advertisement
ਅਜੀਤ ਡੈਸਕ 30-10-2026
ਕੋਟਫ਼ਤੂਹੀ, 29 ਅਕਤੂਬਰ (ਅਟਵਾਲ)-ਪਿੰਡ ਭਾਮ ਦੇ ਗੁਰਦੁਆਰਾ ਸਿੰਘ ਸਭਾ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ, ਗ੍ਰਾਮ ਪੰਚਾਇਤ, ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਗੁਰਜੀਤ ਸਿੰਘ ਡਰੋਲੀ ਕਲਾਂ, ਭਾਈ ਯਾਦਵਿੰਦਰ ਸਿੰਘ ਭਾਮ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਜਥੇਦਾਰ ਹਰੀ ਸਿੰਘ ਜਸਵਾਲ, ਕੁਲਵਿੰਦਰ ਸਿੰਘ, ਸੁਰਜੀਤ ਸਿੰਘ, ਪਰਮਜੀਤ ਸਿੰਘ, ਹਰਜਾਪ ਸਿੰਘ, ਹਰਵਿੰਦਰ ਸਿੰਘ ਕਾਕਾ, ਦਾਰਾ ਸਿੰਘ, ਕੁਲਦੀਪ ਸਿੰਘ, ਗੁਰਦੀਪ ਕੌਰ, ਸੁਭਾਸ਼ ਕੌਰ, ਸੁਖਵਿੰਦਰ ਸਿੰਘ, ਇਕਬਾਲ ਸਿੰਘ ਬਾਲੀ, ਕੋਚ ਗੁਰਦੀਪ ਸਿੰਘ ਥਾਪਾ, ਮਹਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਆਗਿਆ ਕੌਰ ਨਮਿਤ ਪਾਠ ਦਾ ਭੋਗ 2 ਨੂੰ ਅਗਲੀ ਖ਼ਬਰ ਸਵਾਮੀ ਸਤਿਆਨੰਦ ਪੂਰੀ ਦੀ ਬਰਸੀ ’ਤੇ ਸਤਿਸੰਗ ਕਰਵਾਇਆ
Ad Position 24