30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਮਾਜ ਸੇਵਾ ਦੇ ਖੇਤਰ ’ਚ ਸ਼ਾਨਦਾਰ ਯੋਗਦਾਨ ਲਈ ਸੰਜੀਵ ਅਰੋੜਾ ਸਨਮਾਨਿਤ

ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਤੇ ਪ੍ਰਮੁੱਖ ਸਮਾਜ ਸੇਵੀ ਸੰਜੀਵ ਅਰੋੜਾ ਨੂੰ ਪੰਜਾਬ ਯੂਨੀਵਰਸਿਟੀ ਦੇ ਯੁਵਾ ਅਤੇ ਵਿਰਾਸਤੀ ਮੇਲੇ-2026 ਦੇ ਮੌਕੇ ਸਮਾਜਿਕ ਗਤੀਵਿਧੀਆਂ ਵਿਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਡੀ. ਏ.

Ad Position 21
No active advertisement
ਅਜੀਤ ਡੈਸਕ 30-10-2026
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਤੇ ਪ੍ਰਮੁੱਖ ਸਮਾਜ ਸੇਵੀ ਸੰਜੀਵ ਅਰੋੜਾ ਨੂੰ ਪੰਜਾਬ ਯੂਨੀਵਰਸਿਟੀ ਦੇ ਯੁਵਾ ਅਤੇ ਵਿਰਾਸਤੀ ਮੇਲੇ-2026 ਦੇ ਮੌਕੇ ਸਮਾਜਿਕ ਗਤੀਵਿਧੀਆਂ ਵਿਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਵਲੋਂ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਵਿਧੀ ਭੱਲਾ ਤੇ ਸੈਨੇਟਰ ਡਾ. ਮੁਕੇਸ਼ ਅਰੋੜਾ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਮੌਕੇ ਪ੍ਰਿੰਸੀਪਲ ਡਾ. ਵਿਧੀ ਭੱਲਾ ਨੇ ਕਿਹਾ ਕਿ ਸੰਜੀਵ ਅਰੋੜਾ ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਤੇ ਵੱਖ-ਵੱਖ ਸਮਾਜਿਕ ਤੇ ਲੋਕ ਭਲਾਈ ਦੇ ਕਾਰਜਾਂ ਰਾਹੀਂ ਸਮਾਜ ਵਿਚ ਸਕਾਰਾਤਮਿਕ ਬਦਲਾਅ ਲਿਆਉਣ ਲਈ ਲਗਾਤਾਰ ਯਤਨਸ਼ੀਲ ਰਹਿੰਦੇ ਹਨ। ਸੰਜੀਵ ਅਰੋੜਾ ਨੇ ਇਸ ਸਨਮਾਨ ਲਈ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਪ੍ਰਿੰਸੀਪਲ ਡਾ. ਵਿਧੀ ਭੱਲਾ ਤੇ ਸਮੁੱਚੇ ਕਾਲਜ ਪ੍ਰਬੰਧਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਉਨ੍ਹਾਂ ਲਈ ਸਿਰਫ਼ ਇਕ ਜ਼ਿੰਮੇਵਾਰੀ ਨਹੀਂ, ਸਗੋਂ ਲੋੜਵੰਦਾਂ ਦੇ ਜੀਵਨ ਵਿਚ ਸਕਾਰਾਤਮਿਕ ਬਦਲਾਅ ਲਿਆਉਣ ਦਾ ਇਕ ਸਾਧਨ ਹੈ। ਇਸ ਮੌਕੇ ਆਰ. ਐੱਮ. ਭੱਲਾ, ਹਰੀਸ਼ ਸ਼ਰਮਾ, ਆਰ. ਸੀ. ਮਹਿਤਾ, ਵਿਜੇ ਅਰੋੜਾ, ਅਸ਼ਵਨੀ ਦੱਤਾ, ਅਜੈ ਚਾਵਲਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰ ਮਾਰਸ਼ਲ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਹੇਠ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦਾ ਸਨਮਾਨ
Ad Position 24