29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕੰਪਿਊਟਰ ਅਧਿਆਪਕਾਂ ਵਲੋਂ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ ਲਾਹਨਤ ਰੈਲੀ ਪਹਿਲੀ ਨੂੰ

ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ)-ਕੰਪਿਊਟਰ ਅਧਿਆਪਕ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੱਦੇ ‘ਤੇ ਹੁਸ਼ਿਆਰਪੁਰ ਇਕਾਈ ਦੀ ਮੀਟਿੰਗ ਹੋਈ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਸਰਕਾਰੀ ਸਕੂਲ ਰੈਗੂਲਰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਲੈ ਕੇ ਸੰਗਰੂਰ ਡੀ.

Ad Position 21
No active advertisement
ਅਜੀਤ ਡੈਸਕ 30-10-2026
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ)-ਕੰਪਿਊਟਰ ਅਧਿਆਪਕ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੱਦੇ ‘ਤੇ ਹੁਸ਼ਿਆਰਪੁਰ ਇਕਾਈ ਦੀ ਮੀਟਿੰਗ ਹੋਈ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਸਰਕਾਰੀ ਸਕੂਲ ਰੈਗੂਲਰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਲੈ ਕੇ ਸੰਗਰੂਰ ਡੀ. ਸੀ. ਦਫ਼ਤਰ ਅੱਗੇ ਪੱਕਾ ਧਰਨਾ 40 ਦਿਨ ਤੋਂ ਚੱਲ ਰਿਹਾ ਹੈ ਅਤੇ ਲਗਾਤਾਰ ਰੋਸ ਮੁਜ਼ਾਹਰੇ ਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਪਰ ਸਰਕਾਰ ਅਜੇ ਤੱਕ ਵੀ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਨਹੀਂ ਵਿਚਾਰ ਰਹੀ। ਸਰਕਾ ਰੀ ਸਕੂਲ ਰੈਗੂਲਰ ਕੰਪਿਊਟਰ ਅਧਿਆਪਕਾਂ ਵਲੋਂ ਛੇਵੇਂ ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਨ , ਮਹਿੰਗਾਈ ਭੱਤਾ ਬਹਾਲ ਕਰਨ, ਰਿਟਾਇਰਮੈਂਟ ਦੇ ਲਾਭ ਅਤੇ ਬੀਮਾ, ਕੰਪਿਊਟਰ ਅਧਿਆਪਕਾਂ ਦੀਆਂ ਪ੍ਰਮੋਸ਼ਨਾਂ , ਹਾਈਕੋਰਟ ਡਬਲ ਬੈਂਚ ਦਾ ਫ਼ੈਸਲਾ 2025 ਅਤੇ ਡੈੱਥ ਪਾਲਿਸੀ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਾਢੇ ਚਾਰ ਸਾਲਾਂ ਤੋਂ ਮੰਗਾਂ ਸੰਬੰਧੀ ਲਾਅਰੇ ਲਗਾ ਰਹੀ ਹੈ ਅਤੇ ਮੀਟਿੰਗਾਂ ਦੇ ਕੇ ਡੰਗ ਟਪਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖ਼ਿਲਾਫ਼ ਹੁਣ ਸੂਬੇ ਦੇ ਸਰਕਾਰੀ ਕੰਪਿਊਟਰ ਅਧਿਆਪਕ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਗਰੂਰ ਵਾਲੇ ਘਰ ਅੱਗੇ 1 ਨਵੰਬਰ ਨੂੰ ਲਾਹਨਤ ਰੈਲੀ ਕਰਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਨਗੇ ਅਤੇ ਜੇਕਰ ਸਰਕਾਰ ਨੇ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ ਕੰਪਿਊਟਰ ਅਧਿਆਪਕ ਪੰਜਾਬ ‘ਚ ਦੀਵਾਲੀ ਮੌਕੇ ਝਾੜੂ ਫੂਕ ਕੇ ਰੋਸ ਪ੍ਰਗਟ ਕਰਨਗੇ। ਇਸ ਮੌਕੇ ਰਘੁਬੀਰ ਸਿੰਘ, ਗੌਰਵ, ਚੰਦਰ ਸ਼ੇਖਰ, ਵਿਨੋਦ ਕੁਮਾਰ, ਦੀਪਕ ਸ਼ਰਮਾ, ਗੁਰਪਾਲ ਸਿੰਘ, ਅਰੁਣ ਕੁਮਾਰ, ਰਮਨ ਵਸ਼ਿਸ਼ਟ, ਅਮਿਤ ਵਸ਼ਿਸ਼ਟ, ਵਰੁਣ ਸ਼ਰਮਾ, ਪਰਮਜੀਤ ਸਿੰਘ ਆਦਿ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟਾਂਡਾ ’ਚ ਸ਼ਰਧਾ ਤੇ ਉਤਸ਼ਾਹ ਨਾਲ ਸਜਾਈ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਅਗਲੀ ਖ਼ਬਰ ਸੁਸਾਇਟੀ ਦੇ ਖਿਡਾਰੀਆਂ ਨੇ ਨੈਸ਼ਨਲ ਚੈਂਪੀਅਨਸ਼ਿਪ ਵਿਚ ਦੋ ਸੋਨ ਤਗਮੇ ਜਿੱਤੇ
Ad Position 24