29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸੰਗਰੂਰ ਰੈਲੀ ਨੂੰ ਸਫਲ ਬਣਾਉਣ ਲਈ ਮਿਡ-ਡੇ-ਮੀਲ ਵਰਕਰਾਂ ਨੂੰ ਕੀਤਾ ਲਾਮਬੰਦ

ਕੋਟਫ਼ਤੂਹੀ, 29 ਅਕਤੂਬਰ (ਅਵਤਾਰ ਸਿੰਘ ਅਟਵਾਲ)-ਮਿਡ-ਡੇਅ-ਮੀਲ ਵਰਕਰ ਯੂਨੀਅਨ ਦੀ ਇਕ ਮੀਟਿੰਗ ਆਸ਼ਾ ਰਾਣੀ, ਬਲਵਿੰਦਰ ਕੌਰ ਤੇ ਅਮਰਵੀਰ ਕੌਰ ਦੀ ਪ੍ਰਧਾਨਗੀ ਵਿਚ ਹੋਈ। ਮੀਟਿੰਗ ਵਿਚ ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਕਮਲਜੀਤ ਕੌਰ ਖੜੌਦੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 30-10-2026
ਕੋਟਫ਼ਤੂਹੀ, 29 ਅਕਤੂਬਰ (ਅਵਤਾਰ ਸਿੰਘ ਅਟਵਾਲ)-ਮਿਡ-ਡੇਅ-ਮੀਲ ਵਰਕਰ ਯੂਨੀਅਨ ਦੀ ਇਕ ਮੀਟਿੰਗ ਆਸ਼ਾ ਰਾਣੀ, ਬਲਵਿੰਦਰ ਕੌਰ ਤੇ ਅਮਰਵੀਰ ਕੌਰ ਦੀ ਪ੍ਰਧਾਨਗੀ ਵਿਚ ਹੋਈ। ਮੀਟਿੰਗ ਵਿਚ ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਕਮਲਜੀਤ ਕੌਰ ਖੜੌਦੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਵਿਚ ਮਿਡ-ਡੇ-ਮੀਲ ਵਰਕਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮਿਡ-ਡੇ-ਮੀਲ ਵਰਕਰਾਂ ਦਾ ਲਗਾਤਾਰ ਸ਼ੋਸ਼ਣ ਕਰ ਰਹੀ ਹੈ ਤੇ ਮਿਡ-ਡੇ-ਮੀਲ ਵਰਕਰ ਨਿਗੂਣੇ ਮਾਣ ਭੱਤੇ ’ਤੇ ਕੰਮ ਕਰ ਰਹੇ ਹਨ, ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਚੋਣਾਂ ਸਮੇਂ ਮਿਡ-ਡੇ-ਮੀਲ ਵਰਕਰਾਂ ਨਾਲ ਕੀਤੇ ਵਾਅਦੇ ਪੂਰਾ ਕਰੇ, ਆਗੂਆਂ ਨੇ ਕਿਹਾ ਕਿ ਮਿਡ-ਡੇ-ਮੀਲ ਵਰਕਰ ਇੱਕ ਨਵੰਬਰ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੇ।ਇਸ ਮੌਕੇ ਸੁਰਿੰਦਰ ਕੌਰ, ਕਮਲਜੀਤ ਕੌਰ, ਕੁਲਵੰਤ ਕੌਰ, ਕਮਲਾ, ਜਸਪ੍ਰੀਤ ਕੌਰ, ਕਮਲਜੀਤ, ਸੀਮਾ ਰਾਣੀ, ਮਲਹਾਰ ਕੌਰ, ਸੁਨੀਤਾ, ਕੁਲਵੰਤ, ਜਸਵੀਰ ਕੌਰ, ਸਰਬਜੀਤ ਕੌਰ, ਅਮਰਜੀਤ ਕੌਰ, ਬਲਜੀਤ ਕੌਰ, ਬਖ਼ਸ਼ੋ, ਪਰਮਜੀਤ ਕੌਰ, ਬਿੰਦਰ, ਅਵਤਾਰ ਕੌਰ, ਸੁਰਿੰਦਰ ਕੌਰ, ਪ੍ਰਦੀਪ ਕੌਰ, ਕਮਲੇਸ਼ ਕੌਰ, ਹਰਬੰਸ ਕੌਰ, ਰਾਜ ਕੁਮਾਰੀ, ਬਲਵਿੰਦਰ ਕੌਰ, ਨਰਿੰਦਰ ਕੌਰ ਅਤੇ ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੀਫ਼ ਨਿਰਮਲ ਸਿੰਘ ਵਲੋਂ ਸਾਥੀਆਂ ਸਮੇਤ ਗਿਆਨ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਅਗਲੀ ਖ਼ਬਰ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਵਿਚ ਰੇੜੂਪੱਤੀ ਸਕੂਲ ਨੇ ਨਵੀਆਂ ਬੁਲੰਦੀਆਂ ਛੂਹੀਆਂ
Ad Position 24