ਚੀਫ਼ ਨਿਰਮਲ ਸਿੰਘ ਵਲੋਂ ਸਾਥੀਆਂ ਸਮੇਤ ਗਿਆਨ ਹਰਪ੍ਰੀਤ ਸਿੰਘ ਨਾਲ ਮੁਲਾਕਾਤ
ਮੁਕੇਰੀਆਂ, 29 ਅਕਤੂਬਰ (ਰਾਮਗੜ੍ਹੀਆ)-ਚੀਫ਼ ਇੰਜੀਨੀਅਰ ਨਿਰਮਲ ਸਿੰਘ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਮੁਕੇਰੀਆਂ ਨੇ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਅੰਮ੍ਰਿਤਸਰ ਵਿਖੇ ਹੋਈ ਮੀਟਿੰਗ ਵਿਚ ਚੀਫ਼ ਇੰਜੀਨੀਅਰ ਨਿਰਮਲ ਸਿੰਘ ਆਪਣੇ ਸਾਥੀਆਂ ਸਮੇਤ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਮੁਕੇਰੀਆਂ ਹਲਕੇ ਵਿਚ ਅਕਾਲੀ ਦਲ ਪੁਨਰ ਸੁਰਜੀਤ ਦੀ ਚੰਗੀ ਪਕੜ ਹੈ।
ਮੁਕੇਰੀਆਂ, 29 ਅਕਤੂਬਰ (ਰਾਮਗੜ੍ਹੀਆ)-ਚੀਫ਼ ਇੰਜੀਨੀਅਰ ਨਿਰਮਲ ਸਿੰਘ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਮੁਕੇਰੀਆਂ ਨੇ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਅੰਮ੍ਰਿਤਸਰ ਵਿਖੇ ਹੋਈ ਮੀਟਿੰਗ ਵਿਚ ਚੀਫ਼ ਇੰਜੀਨੀਅਰ ਨਿਰਮਲ ਸਿੰਘ ਆਪਣੇ ਸਾਥੀਆਂ ਸਮੇਤ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਮੁਕੇਰੀਆਂ ਹਲਕੇ ਵਿਚ ਅਕਾਲੀ ਦਲ ਪੁਨਰ ਸੁਰਜੀਤ ਦੀ ਚੰਗੀ ਪਕੜ ਹੈ। ਲੋਕ ਪਾਰਟੀ ਨੂੰ ਬਹੁਤ ਪਸੰਦ ਕਰਦੇ ਹਨ ਅਤੇ ਚਾਹੁੰਦੇ ਹਨ ਕਿ ਜਦੋਂ ਵੀ ਐੱਸ. ਜੀ. ਪੀ. ਸੀ. ਦੀ ਕਮੇਟੀ ਚੋਣ ਹੋਵੇ ਅਸੀਂ ਵੱਡੇ ਫ਼ਰਕ ਨਾਲ ਪੁਨਰ ਸੁਰਜੀਤੀ ਦਾ ਉਮੀਦਵਾਰ ਜਿਤਾਵਾਂਗੇ। ਇਸ ਮੌਕੇ ਮੋਹਨ ਸਿੰਘ ਸਾਬਕਾ ਸਰਪੰਚ ਅਤੇ ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ, ਸੁਖਵਿੰਦਰ ਸਿੰਘ ਸੁੱਖਾ, ਬੀਬੀ ਅਵਿਨਾਸ਼ ਕੌਰ, ਬੀਬੀ ਪਰਮਜੀਤ ਕੌਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।