29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਰਾਮੂਥਿਆੜਾ ਵਿਖੇ ਹੋਣ ਵਾਲੇ 5 ਦਿਨਾਂ ਬਰਸੀ ਸਮਾਗਮਾਂ ਸੰਬੰਧੀ ਮੀਟਿੰਗ

ਨਸਰਾਲਾ, 29 ਅਕਤੂਬਰ (ਸਤਵੰਤ ਸਿੰਘ ਥਿਆੜਾ)-ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲੇ ਤੇ ਬਾਬਾ ਸਤਪਾਲ ਸਿੰਘ ਸਾਹਰੀ ਵਾਲੇ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਬਾਬਾ ਜੋਗਾ ਸਿੰਘ ਖ਼ਾਲਸਾ ਰਾਮੂਥਿਆੜਾ ਵਾਲਿਆਂ ਦੀ ਰਹਿਨੁਮਾਈ ਹੇਠ ਸ਼ਬਦ ਗੁਰੂ ਪ੍ਰਚਾਰਕ ਜਥੇ ਵਲੋਂ 5 ਦਿਨਾਂ 24ਵਾਂ ਮਹਾਨ ਸੰਤ ਸਮਾਗਮ 1 ਤੋਂ 5 ਨਵੰਬਰ ਤੱਕ ਰੋਜ਼ਾਨਾ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਪਿੰਡ ਰਾਮੂਥਿਆੜਾ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ। ਇਸ ਸੰਬੰਧੀ ਬਾਬਾ ਜੋਗਾ ਸਿੰਘ ਖ਼ਾਲਸਾ ਤੇ ਮੁੱਖ ਸੇਵਾਦਾਰ ਭਾਈ ਗੁਰਜੋਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ‘ਚ ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਤੇ ਹੋਰ ਸੰਤ-ਮਹਾਂਪੁਰਸ਼ ਸੰਗਤਾਂ ਦੇ ਦਰਸ਼ਨ ਕਰਨ ਲਈ ਆਉਣਗੇ ਅਤੇ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ, ਕਵੀਸ਼ਰ ਭਾਈ ਸੁਖਵੀਰ ਸਿੰਘ, ਡਾ.

Ad Position 21
No active advertisement
ਅਜੀਤ ਡੈਸਕ 30-10-2026
ਨਸਰਾਲਾ, 29 ਅਕਤੂਬਰ (ਸਤਵੰਤ ਸਿੰਘ ਥਿਆੜਾ)-ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲੇ ਤੇ ਬਾਬਾ ਸਤਪਾਲ ਸਿੰਘ ਸਾਹਰੀ ਵਾਲੇ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਬਾਬਾ ਜੋਗਾ ਸਿੰਘ ਖ਼ਾਲਸਾ ਰਾਮੂਥਿਆੜਾ ਵਾਲਿਆਂ ਦੀ ਰਹਿਨੁਮਾਈ ਹੇਠ ਸ਼ਬਦ ਗੁਰੂ ਪ੍ਰਚਾਰਕ ਜਥੇ ਵਲੋਂ 5 ਦਿਨਾਂ 24ਵਾਂ ਮਹਾਨ ਸੰਤ ਸਮਾਗਮ 1 ਤੋਂ 5 ਨਵੰਬਰ ਤੱਕ ਰੋਜ਼ਾਨਾ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਪਿੰਡ ਰਾਮੂਥਿਆੜਾ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ। ਇਸ ਸੰਬੰਧੀ ਬਾਬਾ ਜੋਗਾ ਸਿੰਘ ਖ਼ਾਲਸਾ ਤੇ ਮੁੱਖ ਸੇਵਾਦਾਰ ਭਾਈ ਗੁਰਜੋਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ‘ਚ ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਤੇ ਹੋਰ ਸੰਤ-ਮਹਾਂਪੁਰਸ਼ ਸੰਗਤਾਂ ਦੇ ਦਰਸ਼ਨ ਕਰਨ ਲਈ ਆਉਣਗੇ ਅਤੇ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ, ਕਵੀਸ਼ਰ ਭਾਈ ਸੁਖਵੀਰ ਸਿੰਘ, ਡਾ. ਗੁਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲੇ, ਢਾਡੀ ਬੀਬੀ ਦਲੇਰ ਕੌਰ ਖ਼ਾਲਸਾ ਨਕੋਦਰ ਵਾਲੇ, ਕਵੀਸ਼ਰ ਭਾਈ ਗੁਰਜੰਤ ਸਿੰਘ ਬੈਂਕਾਂ, ਬਾਬਾ ਮਨਿੰਦਰ ਸਿੰਘ ਹਰਰਾਏਪੁਰ ਵਾਲੇ, ਭਾਈ ਪਰਮਿੰਦਰ ਸਿੰਘ ਗ਼ਾਲਿਬ ਵਾਲੇ, ਭਾਈ ਗੁਰਪ੍ਰੀਤ ਸਿੰਘ ਰਾੜਾ ਸਾਹਿਬ ਸ਼ਾਮਚੁਰਾਸੀ ਵਾਲੇ, ਭਾਈ ਅਮੋਲਕ ਸਿੰਘ ਪ੍ਰੀਤਮਪੁਰਾ ਵਾਲੇ, ਭਾਈ ਗੁਰਮਨ ਸਿੰਘ ਮਹਿਤਾ ਚੌਂਕ ਵਾਲੇ, ਭਾਈ ਕੁਲਵਿੰਦਰ ਸਿੰਘ ਕੰਗਮਾਈ ਵਾਲੇ, ਭਾਈ ਬਿਕਰਮਜੀਤ ਸਿੰਘ ਤਨੂੰਲੀ ਵਾਲੇ, ਭਾਈ ਧਰਮਿੰਦਰ ਸਿੰਘ ਹੁਸ਼ਿਆਰਪੁਰ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੇ ਗੁਰਇਤਿਹਾਸ ਨਾਲ ਜੋੜਨਗੇ। ਅੰਮ੍ਰਿਤ ਸੰਚਾਰ ਪੰਜਾਂ ਪਿਆਰਿਆਂ ਵਲੋਂ 5 ਨਵੰਬਰ ਦੁਪਹਿਰ 12 ਵਜੇ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਪਿੰਡ ਰਾਮੂਥਿਆੜਾ ਤੇ ਹੋਰ ਇਲਾਕਾ ਵਾਸੀ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੁਜ਼ਗਾਰ ਜਾਗਰੂਕਤਾ ਸੈਮੀਨਾਰ ਲਗਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਵੀ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ. ਏ. ਤੇ ਬਕਾਏ ਦੀਵਾਲੀ ਤੋਂ ਪਹਿਲਾਂ ਅਦਾ ਕਰੇ-ਸੂਦ
Ad Position 24