ਕੰਨਿਆ ਸਕੂਲ ਹਾਜੀਪੁਰ ’ਚ ਪੜ੍ਹਾਉਂਦੇ ਸਮੇਂ ਅਧਿਆਪਕਾ ਦੀ ਦਿਲ ਦੀ ਗਤੀ ਰੁਕਣ ਕਾਰਨ ਮੌਤ
ਹਾਜੀਪੁਰ, 30 ਅਕਤੂਬਰ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੇ ਸਰਕਾਰੀ ਕੰਨਿਆ ਹਾਈ ਸਕੂਲ ਦੀ ਅਧਿਆਪਕਾ ਦੀ ਪੜ੍ਹਾਉਂਦੇ ਸਮੇਂ ਦਿਲ ਦੀ ਗਤੀ ਰੁਕਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਦੀਪਕ ਸ਼ਰਮਾ ਨੇ ਦੱਸਿਆ ਕਿ ਸਕੂਲ ਦੀ ਕਾਮਰਸ ਵਿਭਾਗ ਦੀ ਲੈਕਚਰਾਰ ਕਮਲਜੀਤ ਕੌਰ ਪਤਨੀ ਇੰਜ.
ਹਾਜੀਪੁਰ, 30 ਅਕਤੂਬਰ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੇ ਸਰਕਾਰੀ ਕੰਨਿਆ ਹਾਈ ਸਕੂਲ ਦੀ ਅਧਿਆਪਕਾ ਦੀ ਪੜ੍ਹਾਉਂਦੇ ਸਮੇਂ ਦਿਲ ਦੀ ਗਤੀ ਰੁਕਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਦੀਪਕ ਸ਼ਰਮਾ ਨੇ ਦੱਸਿਆ ਕਿ ਸਕੂਲ ਦੀ ਕਾਮਰਸ ਵਿਭਾਗ ਦੀ ਲੈਕਚਰਾਰ ਕਮਲਜੀਤ ਕੌਰ ਪਤਨੀ ਇੰਜ. ਸੰਦੀਪ ਸਿੰਘ ਵਾਸੀ ਰਈਆ ਪੰਜਢੇਰਾ ਸਕੂਲ ਵਿਚ ਪੜ੍ਹਾ ਰਹੇ ਸਨ ਕਿ ਕਰੀਬ 12 ਵਜੇ ਬੱਚਿਆਂ ਨੂੰ ਪੜ੍ਹਾਉਂਦੇ ਸਮੇਂ ਉਨ੍ਹਾਂ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ, ਜਿਸ ਤੋਂ ਬਾਅਦ ਸਕੂਲ ਸਟਾਫ਼ ਵਲੋਂ ਉਨ੍ਹਾਂ ਸਿਵਲ ਹਸਪਤਾਲ ਹਾਜੀਪੁਰ ਵਿਖੇ ਲਿਆਂਦਾ, ਜਿਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।