30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਫ਼ਤਿਹ ਅਕੈਡਮੀ ਦੇ ਵਿਦਿਆਰਥੀਆਂ ਨੇ ਸਮੈਸਟਰ-1 ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਅਕੈਡਮੀ ਦਾ ਨਾਂਅ ਕੀਤਾ ਰੌਸ਼ਨ

ਟਾਂਡਾ ਉੜਮੁੜ, 30 ਅਕਤੂਬਰ (ਭਗਵਾਨ ਸਿੰਘ ਸੈਣੀ)-ਫ਼ਤਿਹ ਅਕੈਡਮੀ ਦੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਮੈਸਟਰ-1 ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਧੀਆ ਨਤੀਜੇ ਹਾਸਿਲ ਕੀਤੇ ਹਨ। ਵਿਦਿਆਰਥੀਆਂ ਦੀ ਇਸ ਸਫਲਤਾ ਦੀ ਖ਼ੁਸ਼ੀ ਵਿਚ ਅਕੈਡਮੀ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ, ਜਿਸ ਦੌਰਾਨ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 31-10-2026
ਟਾਂਡਾ ਉੜਮੁੜ, 30 ਅਕਤੂਬਰ (ਭਗਵਾਨ ਸਿੰਘ ਸੈਣੀ)-ਫ਼ਤਿਹ ਅਕੈਡਮੀ ਦੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਮੈਸਟਰ-1 ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਧੀਆ ਨਤੀਜੇ ਹਾਸਿਲ ਕੀਤੇ ਹਨ। ਵਿਦਿਆਰਥੀਆਂ ਦੀ ਇਸ ਸਫਲਤਾ ਦੀ ਖ਼ੁਸ਼ੀ ਵਿਚ ਅਕੈਡਮੀ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ, ਜਿਸ ਦੌਰਾਨ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਐੱਮ .ਡੀ. ਤੇਜਿੰਦਰ ਸਿੰਘ ਢਿੱਲੋਂ, ਸੁਖਨਿੰਦਰ ਸਿੰਘ ਕਲੋਟੀ, ਪ੍ਰਿੰਸੀਪਲ ਰਾਜੇਸ਼ ਕੁਮਾਰ ਤ੍ਰੇਹਨ ਤੇ ਸਮੂਹ ਸਟਾਫ਼ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰੀਖਿਆਵਾਂ ਵਿਚ ਚੰਗੇ ਨਤੀਜੇ ਹਾਸਿਲ ਕਰਨਾ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਤੇ ਪੜ੍ਹਾਈ ਪ੍ਰਤੀ ਸਮਰਪਣ ਦਾ ਨਤੀਜਾ ਹੁੰਦਾ ਹੈ। ਇਸ ਦੇ ਨਾਲ ਹੀ ਅਧਿਆਪਕਾਂ ਦੀ ਸਹੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦੀ ਵੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ ਤੇ ਸਫਲਤਾ ਦੀਆਂ ਨਵੀਆਂ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕੀਤਾ। ਅਕੈਡਮੀ ਪ੍ਰਬੰਧਕਾਂ ਵਲੋਂ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਵੀ ਆਪਣੀ ਸਫਲਤਾ ਦਾ ਸਿਹਰਾ ਆਪਣੇ ਅਧਿਆਪਕਾਂ ਅਤੇ ਮਾਪਿਆਂ ਦੀ ਰਹਿਨੁਮਾਈ ਨੂੰ ਦਿੱਤਾ। ਸਮਾਗਮ ਦੌਰਾਨ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਟੀਮ ਵਲੋਂ 3 ਖਾਧ ਪਦਾਰਥਾਂ ਦੇ ਸੈਂਪਲ ਭਰੇ ਅਗਲੀ ਖ਼ਬਰ ਖ਼ੂਨਦਾਨ ਕੈਂਪ ਕੱਲ੍ਹ
Ad Position 24