ਫੂਡ ਸੇਫ਼ਟੀ ਟੀਮ ਵਲੋਂ 3 ਖਾਧ ਪਦਾਰਥਾਂ ਦੇ ਸੈਂਪਲ ਭਰੇ
ਹੁਸ਼ਿਆਰਪੁਰ, 30 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ.
ਹੁਸ਼ਿਆਰਪੁਰ, 30 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਖਾਧ ਪਦਾਰਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਕਾਰਵਾਈ ਦੌਰਾਨ ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਅਤੇ ਟੀਮ ਵਲੋਂ 3 ਖਾਧ ਪਦਾਰਥਾਂ ਦੇ ਸੈਂਪਲ ਲਏ ਗਏ, ਜਿਨ੍ਹਾਂ ਵਿਚ ਪਨੀਰ, ਮੱਠੀਆਂ ਤੇ ਸੁੱਕੇ ਦੁੱਧ ਦੇ ਸੈਂਪਲ ਸ਼ਾਮਿਲ ਹੈ। ਇਹ ਸੈਂਪਲ ਖਾਧ ਪਦਾਰਥਾਂ ਦੀ ਗੁਣਵੱਤਾ ਅਤੇ ਸੁਰੱਖਿਆ ਦੀ ਜਾਂਚ ਲਈ ਲਏ ਗਏ ਹਨ। ਇਸ ਤੋਂ ਇਲਾਵਾ ਜਾਂਚ ਦੌਰਾਨ ਸ਼ਹਿਰ ਦੇ ਇਕ ਮਸ਼ਹੂਰ ਰੈਸਟੋਰੈਂਟ ਵਿਚੋਂ ਮਿਆਦ ਪੁੱਗੀਆਂ ਤੇ ਖ਼ਰਾਬ ਹੋ ਚੁੱਕੀਆਂ ਖਾਣ ਪੀਣ ਵਾਲੀਆਂ ਵਸਤਾਂ ਮਿਲਣ ’ਤੇ ਉਨ੍ਹਾਂ ਨੂੰ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ। ਫੂਡ ਸੇਫ਼ਟੀ ਟੀਮ ਵਲੋਂ ਵਿਕਰੇਤਾ ਨੂੰ ਹਦਾਇਤ ਕੀਤੀ ਗਈ ਕਿ ਉਹ ਖਾਧ ਪਦਾਰਥਾਂ ਨੂੰ ਸਾਫ਼-ਸੁਥਰੀ ਜਗ੍ਹਾ ’ਤੇ ਢੁਕਵੇਂ ਬਰਤਨਾਂ ਵਿਚ ਸਟੋਰ ਕਰਨ ਅਤੇ ਮਿਆਦ ਪੁੱਗੀਆਂ ਚੀਜ਼ਾਂ ਦੀ ਵਰਤੋਂ ਨਾ ਕੀਤੀ ਜਾਵੇ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਨੇ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਅਤੇ ਸਾਫ਼-ਸੁਥਰੇ ਖਾਧ ਪਦਾਰਥ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ।