30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਾਣ ਵਾਲੀ ਬੱਸ ਨੂੰ ਰਵਾਨਾ ਕਰਨ ਮੌਕੇ ਸ਼ਰਧਾਲੂਆਂ ਨਾਲ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦਾ ਮਿਲ ਰਿਹੈ ਮੌਕਾ-ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 30 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮੁੰਡੀਆਂ ਜੱਟਾਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਵਿਸ਼ੇਸ਼ ਬੱਸ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 31-10-2026
ਹੁਸ਼ਿਆਰਪੁਰ, 30 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮੁੰਡੀਆਂ ਜੱਟਾਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਵਿਸ਼ੇਸ਼ ਬੱਸ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸ਼ਰਧਾਲੂਆਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਬੱਸ ਨੂੰ ਰਵਾਨਾ ਕਰਨ ਸਮੇਂ ਸ਼ਰਧਾਲੂਆਂ ਨੇ ਧਾਰਮਿਕ ਉਤਸ਼ਾਹ ਨਾਲ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਯਾਤਰਾ ਦੇ ਸਫਲ ਤੇ ਮੰਗਲਮਈ ਹੋਣ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਭਵਾਨੀ ਨਗਰ ’ਚ ਕਾਂਗਰਸੀਆਂ ਦੀ ਇਕੱਤਰਤਾ ਅਗਲੀ ਖ਼ਬਰ ਫੂਡ ਸੇਫ਼ਟੀ ਟੀਮ ਵਲੋਂ 3 ਖਾਧ ਪਦਾਰਥਾਂ ਦੇ ਸੈਂਪਲ ਭਰੇ
Ad Position 24