01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਬੱਸ ਹੇਠਾਂ ਆਉਣ ਨਾਲ ਬਜ਼ੁਰਗ ਦੀ ਮੌਤ

ਮਾਹਿਲਪੁਰ, 31 ਅਕਤੂਬਰ (ਰਜਿੰਦਰ ਸਿੰਘ)-ਬੀਤੀ ਦੇਰ ਸ਼ਾਮ ਥਾਣਾ ਮਾਹਿਲਪੁਰ ਦੇ ਸਾਹਮਣੇ ਪੰਜਾਬ ਰੋਡਵੇਜ਼ ਦੀ ਬੱਸ ਹੇਠਾਂ ਆਉਣ ਨਾਲ ਸਾਈਕਲ ’ਤੇ ਜਾ ਰਹੇ ਬਜ਼ੁਰਗ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਅਸ਼ੋਕ ਕੁਮਾਰ ਪੁੱਤਰ ਵੇਦ ਪ੍ਰਕਾਸ਼ ਵਾਸੀ ਮਾਹਿਲਪੁਰ ਦੇ ਵਾਰਡ-1 ਜੋ ਸਾਈਕਲ ’ਤੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਅਚਾਨਕ ਨੰਗਲ ਤੋਂ ਆ ਰਹੀ ਬੱਸ ਪੀ.

Ad Position 21
No active advertisement
ਅਜੀਤ ਡੈਸਕ 01-11-2026
ਮਾਹਿਲਪੁਰ, 31 ਅਕਤੂਬਰ (ਰਜਿੰਦਰ ਸਿੰਘ)-ਬੀਤੀ ਦੇਰ ਸ਼ਾਮ ਥਾਣਾ ਮਾਹਿਲਪੁਰ ਦੇ ਸਾਹਮਣੇ ਪੰਜਾਬ ਰੋਡਵੇਜ਼ ਦੀ ਬੱਸ ਹੇਠਾਂ ਆਉਣ ਨਾਲ ਸਾਈਕਲ ’ਤੇ ਜਾ ਰਹੇ ਬਜ਼ੁਰਗ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਅਸ਼ੋਕ ਕੁਮਾਰ ਪੁੱਤਰ ਵੇਦ ਪ੍ਰਕਾਸ਼ ਵਾਸੀ ਮਾਹਿਲਪੁਰ ਦੇ ਵਾਰਡ-1 ਜੋ ਸਾਈਕਲ ’ਤੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਅਚਾਨਕ ਨੰਗਲ ਤੋਂ ਆ ਰਹੀ ਬੱਸ ਪੀ. ਬੀ. 12.ਵਾਈ.1441 ਨਾਲ ਟਕਰਾ ਗਿਆ ਤੇ ਬੱਸ ਉਸ ਦੀਆਂ ਲੱਤਾਂ ਦੇ ਉੱਪਰੋਂ ਲੰਘ ਗਈ। ਰਾਹਗੀਰਾਂ ਨੇ ਉਸ ਨੂੰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਦਾਖਲ ਕਰਵਾਇਆ, ਜਿਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਰੈਫ਼ਰ ਕੀਤਾ। ਹਾਲਤ ਜ਼ਿਆਦਾ ਗੰਭੀਰ ਹੋਣ ਕਰਕੇ ਉਸ ਨੂੰ ਕਿਸੇ ਨਿੱਜੀ ਹਸਪਤਾਲ ਵਿਚ ਲਿਜਾਇਆ, ਜਿਥੇ ਉਸ ਦੀ ਰਸਤੇ ਵਿਚ ਹੀ ਮੌਤ ਹੋ ਗਈ। ਥਾਣਾ ਮਾਹਿਲਪੁਰ ਦੀ ਪੁਲਿਸ ਬੱਸ ਸਮੇਤ ਡਰਾਈਵਰ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬੇਕਾਬੂ ਹੋਏ ਕੈਂਟਰ ਦਾ ਗੱਡੀ ਨਾਲ ਹੋਇਆ ਹਾਦਸਾ ਅਗਲੀ ਖ਼ਬਰ ਵਿਭਾਗ ਦੀ ਲਾਪ੍ਰਵਾਹੀ ਦੇ ਚੱਲਦਿਆਂ ਸੜਕਾਂ ਕਿਨਾਰੇ ਬਰਮ ਨਾ ਹੋਣ ਕਾਰਨ ਦੁਰਘਟਨਾਵਾਂ ਵਿਚ ਵਾਧਾ
Ad Position 24