01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵੁੱਡਲੈਂਡ ਓਵਰਸੀਜ਼ ਸਕੂਲ ਵਿਖੇ ਵਿਜੀਲੈਂਸ ਬਿਊਰੋ ਨੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਕੀਤਾ ਜਾਗਰੂਕ

ਹੁਸ਼ਿਆਰਪੁਰ, 31 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਵਲੋਂ ਵੁੱਡਲੈਂਡ ਓਵਰਸੀਜ਼ ਸਕੂਲ, ਪਿੰਡ ਕੱਕੋਂ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ। ‘ਇਮਾਨਦਾਰੀ ਨਾਲ ਖ਼ੁਸ਼ਹਾਲੀ’ ਵਿਸ਼ੇ ਤਹਿਤ ਕਰਵਾਏ ਪ੍ਰੋਗਰਾਮ ਵਿਚ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਅਤੇ ਇਸ ਨੂੰ ਰੋਕਣ ਵਿਚ ਨਾਗਰਿਕਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 01-11-2026
ਹੁਸ਼ਿਆਰਪੁਰ, 31 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਵਲੋਂ ਵੁੱਡਲੈਂਡ ਓਵਰਸੀਜ਼ ਸਕੂਲ, ਪਿੰਡ ਕੱਕੋਂ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ। ‘ਇਮਾਨਦਾਰੀ ਨਾਲ ਖ਼ੁਸ਼ਹਾਲੀ’ ਵਿਸ਼ੇ ਤਹਿਤ ਕਰਵਾਏ ਪ੍ਰੋਗਰਾਮ ਵਿਚ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਅਤੇ ਇਸ ਨੂੰ ਰੋਕਣ ਵਿਚ ਨਾਗਰਿਕਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ। ਇਹ ਜਾਗਰੂਕਤਾ ਹਫ਼ਤਾ 26 ਅਕਤੂਬਰ ਤੋਂ 1 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਡੀ. ਐੱਸ. ਪੀ. ਵਿਜੀਲੈਂਸ ਬਿਊਰੋ ਯੂਨਿਟ ਮਨਦੀਪ ਸਿੰਘ ਦੇ ਨਾਲ ਡਿਪਟੀ ਡੀ. ਏ. ਅਜੈਪਾਲ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ। ਸਕੂਲ ਦੀ ਪ੍ਰਿੰਸੀਪਲ ਪੂਜਾ ਧਵਨ ਤੇ ਡਾਇਰੈਕਟਰ ਮਨਦੀਪ ਸਿੰਘ ਗਿੱਲ ਸਮੇਤ ਕਰੀਬ 400 ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ। ਡੀ. ਐੱਸ. ਪੀ. ਮਨਦੀਪ ਸਿੰਘ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਹਰੇਕ ਨਾਗਰਿਕ ਨੂੰ ਇਮਾਨਦਾਰੀ, ਪਾਰਦਰਸ਼ਤਾ ਤੇ ਜ਼ਿੰਮੇਵਾਰੀ ਨਾਲ ਆਪਣੇ ਫ਼ਰਜ਼ ਨਿਭਾਉਣੇ ਚਾਹੀਦੇ ਹਨ। ਇਸ ਦੌਰਾਨ ਵਿਦਿਆਰਥੀਆਂ ਦੇ ਭਾਸ਼ਨ ਮੁਕਾਬਲੇ ਵੀ ਕਰਵਾਏ ਗਏ ਤੇ ਭ੍ਰਿਸ਼ਟਾਚਾਰ ਨਾਲ ਸੰਬੰਧਿਤ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਸਰਕਾਰੀ ਕੰਮ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਕੋਲ ਕੀਤੀ ਜਾ ਸਕਦੀ ਹੈ। ਪ੍ਰੋਗਰਾਮ ਦੇ ਅੰਤ ’ਚ ਹਾਜ਼ਰ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਲੜਨ ਅਤੇ ਇਮਾਨਦਾਰੀ ਨਾਲ ਆਪਣੇ ਫ਼ਰਜ਼ ਨਿਭਾਉਣ ਦੀ ਸਹੁੰ ਚੁਕਾਈ ਗਈ। ਵਿਜੀਲੈਂਸ ਬਿਊਰੋ ਵਲੋਂ ਜਾਗਰੂਕਤਾ ਸੰਬੰਧੀ ਪੈਂਫ਼ਲਿਟ ਵੀ ਵੰਡੇ ਗਏ। ਮਨਦੀਪ ਸਿੰਘ ਨੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕਰਦਿਆਂ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਲਗਾਤਾਰ ਤਿੰਨ ਦਿਨ ਕਲਸੀ ਫਾਰਮ ਨੂੰ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਮੈਡੀਕਲ ਕਰਵਾਉਣ ਜਾ ਰਹੇ ਵਿਅਕਤੀ ਦੀ ਅਚਾਨਕ ਡਿੱਗਣ ਨਾਲ ਮੌਤ
Ad Position 24