ਵਾਤਾਵਰਨ ਦੀ ਵਿਗੜ ਰਹੀ ਸਥਿਤੀ ਨੇ ਵਧਾਈ ਚਿੰਤਾ-ਦੇਵੀਦਾਸ
ਭੰਗਾਲਾ, 31 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਵਾਤਾਵਰਨ ਦੀ ਸੁਰੱਖਿਆ ਅੱਜ ਪੂਰੀ ਦੁਨੀਆ ਲਈ ਇਕ ਅਹਿਮ ਮੁੱਦਾ ਬਣ ਚੁੱਕੀ ਹੈ। ਮਨੁੱਖੀ ਜੀਵਨ ਦੀਆਂ ਮੁੱਢਲੀਆਂ ਲੋੜਾਂ ਸਾਫ਼ ਹਵਾ, ਸ਼ੁੱਧ ਪਾਣੀ ਤੇ ਸਾਫ਼-ਸੁਥਰਾ ਵਾਤਾਵਰਨ ਹਨ, ਪਰ ਵਧਦੇ ਪ੍ਰਦੂਸ਼ਣ, ਦਰੱਖਤਾਂ ਦੀ ਕਟਾਈ, ਪਲਾਸਟਿਕ ਦੀ ਬੇਲੋੜੀ ਵਰਤੋਂ ਅਤੇ ਕੁਦਰਤੀ ਸਰੋਤਾਂ ਦੀ ਅੰਨ੍ਹੇਵਾਹ ਖਪਤ ਕਾਰਨ ਵਾਤਾਵਰਨ ਦਾ ਸੰਤੁਲਨ ਪ੍ਰਭਾਵਿਤ ਹੋ ਰਿਹਾ ਹੈ।
ਭੰਗਾਲਾ, 31 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਵਾਤਾਵਰਨ ਦੀ ਸੁਰੱਖਿਆ ਅੱਜ ਪੂਰੀ ਦੁਨੀਆ ਲਈ ਇਕ ਅਹਿਮ ਮੁੱਦਾ ਬਣ ਚੁੱਕੀ ਹੈ। ਮਨੁੱਖੀ ਜੀਵਨ ਦੀਆਂ ਮੁੱਢਲੀਆਂ ਲੋੜਾਂ ਸਾਫ਼ ਹਵਾ, ਸ਼ੁੱਧ ਪਾਣੀ ਤੇ ਸਾਫ਼-ਸੁਥਰਾ ਵਾਤਾਵਰਨ ਹਨ, ਪਰ ਵਧਦੇ ਪ੍ਰਦੂਸ਼ਣ, ਦਰੱਖਤਾਂ ਦੀ ਕਟਾਈ, ਪਲਾਸਟਿਕ ਦੀ ਬੇਲੋੜੀ ਵਰਤੋਂ ਅਤੇ ਕੁਦਰਤੀ ਸਰੋਤਾਂ ਦੀ ਅੰਨ੍ਹੇਵਾਹ ਖਪਤ ਕਾਰਨ ਵਾਤਾਵਰਨ ਦਾ ਸੰਤੁਲਨ ਪ੍ਰਭਾਵਿਤ ਹੋ ਰਿਹਾ ਹੈ। ਇਸ ਸੰਬੰਧੀ ਪੁਰਸ਼ੋਤਮ ਸਿੰਘ ਦੇਵੀਦਾਸ ਨੇ ਦੱਸਿਆ ਕਿ ਵਾਤਾਵਰਨ ਦੀ ਸੰਭਾਲ ਨੂੰ ਸਿਰਫ਼ ਇਕ ਦਿਨ ਮਨਾਏ ਜਾਣ ਵਾਲੇ ਸਮਾਗਮਾਂ ਤੱਕ ਸੀਮਤ ਨਹੀਂ ਰੱਖਿਆ ਜਾਣਾ ਚਾਹੀਦਾ। ਇਸ ਲਈ ਸਾਲ ਭਰ ਲਗਾਤਾਰ ਯਤਨ ਕਰਨ ਦੀ ਲੋੜ ਹੈ। ਸਕੂਲਾਂ ’ਚ ਬੱਚਿਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ, ਪਿੰਡਾਂ ਦੀਆਂ ਪੰਚਾਇਤਾਂ ਵਲੋਂ ਸਫ਼ਾਈ ਮੁਹਿੰਮਾਂ ਚਲਾਉਣਾ ਅਤੇ ਸਮਾਜਿਕ ਸੰਸਥਾਵਾਂ ਵਲੋਂ ਬੂਟੇ ਲਗਾਉਣ ਦੇ ਨਾਲ ਉਨ੍ਹਾਂ ਦੀ ਸੰਭਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅੱਜ ਜੇਕਰ ਅਸੀਂ ਕੁਦਰਤ ਦੀ ਸੰਭਾਲ ਲਈ ਕਦਮ ਨਹੀਂ ਚੁੱਕਦੇ ਤਾਂ ਕੱਲ੍ਹ ਸਾਡੇ ਕੋਲ ਪਛਤਾਵੇ ਤੋਂ ਇਲਾਵਾ ਕੁੱਝ ਨਹੀਂ ਬਚੇਗਾ। ਸਾਫ਼ ਹਵਾ, ਸ਼ੁੱਧ ਪਾਣੀ ਤੇ ਹਰਿਆਵਲ ਕੋਈ ਐਸ਼ੋ-ਆਰਾਮ ਦੀਆਂ ਚੀਜ਼ਾਂ ਨਹੀਂ, ਸਗੋਂ ਜੀਵਨ ਦੀਆਂ ਮੁੱਢਲੀਆਂ ਲੋੜਾਂ ਹਨ। ਕੁਦਰਤ ਬਚੇਗੀ ਤਾਂ ਹੀ ਮਨੁੱਖੀ ਜੀਵਨ ਸੁਰੱਖਿਅਤ ਰਹੇਗਾ।