ਪਿੰਡ ਭੂਸ਼ਾ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਵਿਸ਼ੇਸ਼ ਸਨਮਾਨ
ਦਸੂਹਾ, 1 ਨਵੰਬਰ (ਕੌਸ਼ਲ)- ਪਿੰਡ ਭੂਸ਼ਾ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਜਸਕਰਨ ਸਿੰਘ ਭੁੂਸ਼ਾ ਦੀ ਅਗਵਾਈ ਹੇਠ ਪਿੰਡ ਦੇ ਮੋਹਤਵਾਰ ਵਿਅਕਤੀਆਂ ਨੇ ਵਿਧਾਇਕ ਘੁੰਮਣ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀਆਂ ਲੋਕ ਭਲਾਈ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।
ਦਸੂਹਾ, 1 ਨਵੰਬਰ (ਕੌਸ਼ਲ)- ਪਿੰਡ ਭੂਸ਼ਾ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਜਸਕਰਨ ਸਿੰਘ ਭੁੂਸ਼ਾ ਦੀ ਅਗਵਾਈ ਹੇਠ ਪਿੰਡ ਦੇ ਮੋਹਤਵਾਰ ਵਿਅਕਤੀਆਂ ਨੇ ਵਿਧਾਇਕ ਘੁੰਮਣ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀਆਂ ਲੋਕ ਭਲਾਈ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਲਖਵਿੰਦਰ ਸਿੰਘ, ਗੁਰਮੀਤ ਕੌਰ, ਮਨਦੀਪ ਸਿੰਘ, ਮਨਪ੍ਰੀਤ ਸਿੰਘ ਸਮੇਤ ਪਿੰਡ ਦੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੀ ਜਿੱਤ ਯਕੀਨੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਹਾਈਕਮਾਨ ਵੱਲੋਂ ਪਹਿਲੀ ਸੂਚੀ ਵਿੱਚ ਹੀ ਉਨ੍ਹਾਂ ਦਾ ਨਾਮ ਸ਼ਾਮਲ ਕੀਤਾ ਗਿਆ ਤਾਂ ਇਹ ਸਮੁੱਚੇ ਇਲਾਕੇ ਅਤੇ ਪਿੰਡ ਵਾਸੀਆਂ ਲਈ ਮਾਣ ਵਾਲੀ ਗੱਲ ਸੀ। ਉਨ੍ਹਾਂ ਕਿਹਾ ਕਿ ਕਰਮਵੀਰ ਸਿੰਘ ਘੁੰਮਣ ਇੱਕ ਇਮਾਨਦਾਰ, ਮਿਹਨਤੀ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ, ਜੋ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੇ ਹਨ। ਪਿੰਡ ਵਾਸੀਆਂ ਨੇ ਅੱਗੇ ਕਿਹਾ ਕਿ ਵਿਧਾਇਕ ਘੁੰਮਣ ਵੱਲੋਂ ਹਲਕੇ ਦੀ ਬਿਹਤਰੀ, ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਹ ਇਸੇ ਤਰ੍ਹਾਂ ਲੋਕ ਸੇਵਾ ਅਤੇ ਹਲਕੇ ਦੇ ਵਿਕਾਸ ਲਈ ਆਪਣੀ ਭੂਮਿਕਾ ਨਿਭਾਉਂਦੇ ਰਹਿਣਗੇ।