02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕੈਬਨਿਟ ਮੰਤਰੀ ਡਾ. ਰਵਜੋਤ ਵਲੋਂ ਜੀ. ਜੀ. ਡੀ. ਐੱਸ. ਡੀ. ਕਾਲਜ ਦਾ ਦੌਰਾ

ਹਰਿਆਣਾ, 1 ਨਵੰਬਰ (ਹਰਮੇਲ ਸਿੰਘ ਖੱਖ)-ਜੀ. ਜੀ.

Ad Position 21
No active advertisement
ਅਜੀਤ ਡੈਸਕ 02-11-2026
ਹਰਿਆਣਾ, 1 ਨਵੰਬਰ (ਹਰਮੇਲ ਸਿੰਘ ਖੱਖ)-ਜੀ. ਜੀ. ਡੀ. ਐੱਸ. ਡੀ ਕਾਲਜ ਹਰਿਆਣਾ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਦੌਰਾ ਕੀਤਾ। ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਕਾਲਜ ਦੇ ਪ੍ਰਿੰਸੀਪਲ ਤੇ ਸਟਾਫ਼ ਨਾਲ ਮੁਲਾਕਾਤ ਕਰਦਿਆਂ ਸੰਸਥਾ ਦੀਆਂ ਅਕਾਦਮਿਕ ਪ੍ਰਾਪਤੀਆਂ, ਵਿਕਾਸ ਕਾਰਜਾਂ ਅਤੇ ਵਿਦਿਆਰਥੀਆਂ ਦੀ ਭਲਾਈ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਜੀ.ਜੀ.ਡੀ.ਐੱਸ.ਡੀ. ਕਾਲਜ ਹਰਿਆਣਾ ਇਲਾਕੇ ਦੀ ਇੱਕ ਪੁਰਾਤਨ ਅਤੇ ਮਾਣਮੱਤੀ ਸਿੱਖਿਆ ਸੰਸਥਾ ਹੈ, ਜੋ ਲੰਮੇ ਸਮੇਂ ਤੋਂ ਵਿਦਿਆਰਥੀਆਂ ਨੂੰ ਮਿਆਰੀ, ਕਿੱਤਾ ਮੁਖੀ ਕੋਰਸ, ਇੰਟੀਗ੍ਰੇਟਿਡ ਟੀਚਰ ਐਜੂਕੇਸ਼ਨ ਪ੍ਰੋਗਰਾਮ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਪਾ ਰਹੀ ਹੈ। ਉਨ੍ਹਾਂ ਨੇ ਇੱਛਾ ਪ੍ਰਗਟਾਈ ਕਿ ਕਾਲਜ ਸਿੱਖਿਆ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਦੇ ਖੇਤਰ ਵਿਚ ਹੋਰ ਨਵੀਆਂ ਪ੍ਰਾਪਤੀਆਂ ਹਾਸਿਲ ਕਰੇ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਕਾਲਜ ਵਿਖੇ ਪਹੁੰਚਣ ਅਤੇ ਸੰਸਥਾ ਦੇ ਵਿਕਾਸ ਪ੍ਰਤੀ ਦਿਲਚਸਪੀ ਦਿਖਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਸੁਰੇਸ਼ ਕੁਮਾਰ, ਡਾ. ਸੂਚੀ ਸ਼ਰਮਾ, ਡਾ. ਹਰਵਿੰਦਰ ਕੌਰ, ਇੰਦਰਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੂੰ ਦੁਬਾਰਾ ਟਿਕਟ ਮਿਲਣ ’ਤੇ ਕੀਤਾ ਸਨਮਾਨਤ ਅਗਲੀ ਖ਼ਬਰ ਕੰਢੀ ਇਲਾਕੇ ’ਚ ਮੋਟਰਾਂ ਦੀ ਬਿਜਲੀ ਸਪਲਾਈ ਸੁਚਾਰੂ ਢੰਗ ਨਾਲ ਦਿੱਤੀ ਜਾਵੇ- ਰਸੂਲਪੁਰ
Ad Position 24