02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੰਜਾਬ ਦਿਵਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ 35 ਸੇਵਾਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਕੀਤਾ ਸਨਮਾਨ

ਹੁਸ਼ਿਆਰਪੁਰ, 1 ਨਵੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਦਿਵਸ ਮੌਕੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਲੰਬੇ ਸਮੇਂ ਤੱਕ ਆਪਣੀਆਂ ਸੇਵਾਵਾਂ ਨਿਭਾ ਕੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਵਾਲੀਆਂ 35 ਸੇਵਾਮੁਕਤ ਸ਼ਖ਼ਸੀਅਤਾਂ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯੋਗਦਾਨ ਲਈ ਸਨਮਾਨਿਤ ਕੀਤਾ। ਇਸ ਸਨਮਾਨ ਸਮਾਰੋਹ ਵਿਚ ਸਿੱਖਿਆ ਵਿਭਾਗ ਦੇ ਸੇਵਾਮੁਕਤ ਪ੍ਰਿੰਸੀਪਲ, ਪ੍ਰੋਫੈਸਰ, ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ, ਵੱਖ-ਵੱਖ ਵਿਭਾਗਾਂ ਦੇ ਸੇਵਾਮੁਕਤ ਚੀਫ਼ ਇੰਜੀਨੀਅਰ, ਪੰਜਾਬ ਰੋਡਵੇਜ਼, ਬਿਜਲੀ ਬੋਰਡ, ਪੁਲਿਸ ਵਿਭਾਗ, ਮਾਲ ਵਿਭਾਗ, ਬੈਂਕਿੰਗ ਅਤੇ ਹੋਰ ਸਰਕਾਰੀ ਵਿਭਾਗਾਂ ਵਿਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਪੰਜਾਬ ਦਿਵਸ ਮੌਕੇ ਸੇਵਾਮੁਕਤ ਅਧਿਕਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਹੋਰ। ਤਸਵੀਰ: ਹਮਸ਼ਾਇਨ ਸਟੂਡੀਓ 02-11-2026
ਹੁਸ਼ਿਆਰਪੁਰ, 1 ਨਵੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਦਿਵਸ ਮੌਕੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਲੰਬੇ ਸਮੇਂ ਤੱਕ ਆਪਣੀਆਂ ਸੇਵਾਵਾਂ ਨਿਭਾ ਕੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਵਾਲੀਆਂ 35 ਸੇਵਾਮੁਕਤ ਸ਼ਖ਼ਸੀਅਤਾਂ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯੋਗਦਾਨ ਲਈ ਸਨਮਾਨਿਤ ਕੀਤਾ। ਇਸ ਸਨਮਾਨ ਸਮਾਰੋਹ ਵਿਚ ਸਿੱਖਿਆ ਵਿਭਾਗ ਦੇ ਸੇਵਾਮੁਕਤ ਪ੍ਰਿੰਸੀਪਲ, ਪ੍ਰੋਫੈਸਰ, ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ, ਵੱਖ-ਵੱਖ ਵਿਭਾਗਾਂ ਦੇ ਸੇਵਾਮੁਕਤ ਚੀਫ਼ ਇੰਜੀਨੀਅਰ, ਪੰਜਾਬ ਰੋਡਵੇਜ਼, ਬਿਜਲੀ ਬੋਰਡ, ਪੁਲਿਸ ਵਿਭਾਗ, ਮਾਲ ਵਿਭਾਗ, ਬੈਂਕਿੰਗ ਅਤੇ ਹੋਰ ਸਰਕਾਰੀ ਵਿਭਾਗਾਂ ਵਿਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਵਿਚ ਸਰਕਾਰੀ ਵਿਭਾਗਾਂ ਵਿਚ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਬਹੁਤ ਅਹਿਮ ਯੋਗਦਾਨ ਰਿਹਾ ਹੈ। ਇਨ੍ਹਾਂ ਸਾਰੀਆਂ ਸ਼ਖ਼ਸੀਅਤਾਂ ਨੇ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਪੰਜਾਬ ਦੇ ਲੋਕਾਂ ਦੀ ਸੇਵਾ ਅਤੇ ਸੂਬੇ ਦੇ ਵਿਕਾਸ ਲਈ ਸਮਰਪਿਤ ਕੀਤਾ ਹੈ। ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਅਤੇ ਤਜਰਬੇ ਨੇ ਪੰਜਾਬ ਨੂੰ ਅੱਗੇ ਵਧਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਦਿਵਸ ਸਿਰਫ਼ ਇੱਕ ਤਿਉਹਾਰ ਮਨਾਉਣ ਦਾ ਦਿਨ ਨਹੀਂ ਹੈ, ਸਗੋਂ ਇਹ ਸਾਨੂੰ ਆਪਣੇ ਸੂਬੇ ਦੇ ਇਤਿਹਾਸ, ਵਿਰਾਸਤ, ਸਭਿਆਚਾਰ ਅਤੇ ਪੰਜਾਬ ਦੀ ਤਰੱਕੀ ਲਈ ਯੋਗਦਾਨ ਪਾਉਣ ਵਾਲੀਆਂ ਮਹਾਨ ਸ਼ਖ਼ਸੀਅਤਾਂ ਨੂੰ ਯਾਦ ਕਰਨ ਦਾ ਵੀ ਮੌਕਾ ਦਿੰਦਾ ਹੈ। ਇਸ ਮੌਕੇ ਡਾ. ਪਰਮਜੀਤ ਸਿੰਘ, ਸਤਨਾਮ ਸਿੰਘ, ਪ੍ਰੋ. ਕਤਿਆਲ, ਐੱਚ.ਐੱਸ. ਪਰਮਾਰ , ਜਸਵਿੰਦਰ ਸਿੰਘ, ਬਲਵਿੰਦਰ ਕੁਮਾਰ, ਪਰਵਿੰਦਰ ਸਿੰਘ ਖੰਬਾ, ਨਰੇਸ਼ ਗੁਪਤਾ, ਕ੍ਰਿਸ਼ਨ ਮਨੋਚਾ (ਸੇਵਾਮੁਕਤ ਮਾਲ ਵਿਭਾਗ), ਕੇਵਲ ਸਿੰਘ, ਨਿਰਮਲ ਦਾਸ, ਨਰਿੰਦਰ ਕੁਮਾਰ, ਧਰਮਪਾਲ, ਵਿਨੋਦ ਕੁਮਾਰ, ਰਾਜਨ ਪ੍ਰਦੀਪ, ਖੁਸ਼ਬੀਰ ਸਿੰਘ, ਐੱਸ. ਪੀ. ਦੀਵਾਨ, ਗੁਰਚਰਨ ਸਿੰਘ, ਜੈ ਪ੍ਰਕਾਸ਼ ਸ਼ਰਮਾ ਤੇ ਗੁਰਦੇਵ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਰਹੇ। ਇਸ ਦੌਰਾਨ ਸਨਮਾਨਿਤ ਸ਼ਖ਼ਸੀਅਤਾਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਲੱਖੀ ਸ਼ਾਹ ਲੁਬਾਣਾ ਭਵਨ ਦੇ ਮੋਹਣ ਸਿੰਘ ਚੇਅਰਮੈਨ, ਬਲਦੇਵ ਸਿੰਘ ਕੌਲਪੁਰ ਸਕੱਤਰ ਤੇ ਰਣਜੀਤ ਸਿੰਘ ਖ਼ਜ਼ਾਨਚੀ ਚੁਣੇ ਗਏ ਅਗਲੀ ਖ਼ਬਰ ‘ਆਪ’ ਵਲੋਂ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੂੰ ਮੁੜ ਟਿਕਟ ਮਿਲਣ ’ਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ
Ad Position 24