02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਖ਼ਾਲਸਾ ਕਾਲਜ ਮਾਹਿਲਪੁਰ ’ਚ ਜ਼ੋਨਲ ਯੁਵਕ ਤੇ ਵਿਰਾਸਤੀ ਮੇਲਾ 3 ਤੋਂ

ਮਾਹਿਲਪੁਰ, 1 ਨਵੰਬਰ (ਰਜਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਹੁਸ਼ਿਆਰਪੁਰ (ਜ਼ੋਨ-5) ਤਹਿਤ ਆਉਂਦੇ 30 ਕਾਲਜਾਂ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਸਿਰਜਣਾਤਮਿਕ, ਕਲਾਤਮਿਕ ਅਤੇ ਵਿਰਾਸਤੀ ਗਤੀਵਿਧੀਆਂ ਨਾਲ ਸਬੰਧਿਤ ਜ਼ੋਨਲ ਯੁਵਕ ਤੇ ਵਿਰਾਸਤੀ ਮੇਲਾ ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ’ਚ 3 ਨਵੰਬਰ ਤੋਂ ਉਤਸ਼ਾਹ ਨਾਲ ਸ਼ੁਰੂ ਹੋ ਰਿਹਾ ਹੈ ਜਿਸ ਦੇ ਕੁਸ਼ਲ ਪ੍ਰਬੰਧਾਂ ਸਬੰਧੀ ਕਾਲਜ ਵਿਚ ਜੋਸ਼ ਨਾਲ ਤਿਆਰੀਆਂ ਚੱਲ ਰਹੀਆਂ ਹਨ। ਇਸ ਸੰਬੰਧੀ ਗੱਲਬਾਤ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ: ਪਰਵਿੰਦਰ ਸਿੰਘ ਨੇ ਦੱਸਿਆ ਕਿ ਜ਼ੋਨਲ ਯੁਵਕ ਮੇਲੇ ਦੇ ਆਖ਼ਰੀ ਦਿਨ 6 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ।

Ad Position 21
No active advertisement
ਅਜੀਤ ਡੈਸਕ 02-11-2026
ਮਾਹਿਲਪੁਰ, 1 ਨਵੰਬਰ (ਰਜਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਹੁਸ਼ਿਆਰਪੁਰ (ਜ਼ੋਨ-5) ਤਹਿਤ ਆਉਂਦੇ 30 ਕਾਲਜਾਂ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਸਿਰਜਣਾਤਮਿਕ, ਕਲਾਤਮਿਕ ਅਤੇ ਵਿਰਾਸਤੀ ਗਤੀਵਿਧੀਆਂ ਨਾਲ ਸਬੰਧਿਤ ਜ਼ੋਨਲ ਯੁਵਕ ਤੇ ਵਿਰਾਸਤੀ ਮੇਲਾ ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ’ਚ 3 ਨਵੰਬਰ ਤੋਂ ਉਤਸ਼ਾਹ ਨਾਲ ਸ਼ੁਰੂ ਹੋ ਰਿਹਾ ਹੈ ਜਿਸ ਦੇ ਕੁਸ਼ਲ ਪ੍ਰਬੰਧਾਂ ਸਬੰਧੀ ਕਾਲਜ ਵਿਚ ਜੋਸ਼ ਨਾਲ ਤਿਆਰੀਆਂ ਚੱਲ ਰਹੀਆਂ ਹਨ। ਇਸ ਸੰਬੰਧੀ ਗੱਲਬਾਤ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ: ਪਰਵਿੰਦਰ ਸਿੰਘ ਨੇ ਦੱਸਿਆ ਕਿ ਜ਼ੋਨਲ ਯੁਵਕ ਮੇਲੇ ਦੇ ਆਖ਼ਰੀ ਦਿਨ 6 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਚਾਰ ਦਿਨਾਂ ਜ਼ੋਨਲ ਮੇਲੇ ਦੌਰਾਨ ਪੰਜਾਬ ਦੇ ਰਾਜਨੀਤਕ ਆਗੂ, ਖੇਡ ਪ੍ਰਮੋਟਰ, ਸਮਾਜ ਸੇਵੀ, ਸਿੱਖਿਆ ਅਤੇ ਪ੍ਰਸ਼ਾਸਨਿਕ ਜਗਤ ਨਾਲ ਜੁੜੀਆਂ ਪ੍ਰਸਿੱਧ ਸ਼ਖ਼ਸੀਅਤਾਂ ਵੀ ਹਾਜ਼ਰੀ ਭਰਨਗੀਆਂ। ਉਨ੍ਹਾਂ ਦੱਸਿਆ ਕਿ ਕਾਲਜ ਵਿਚ ਜ਼ੋਨਲ ਯੁਵਕ ਮੇਲਾ 3 ਤੋਂ 6 ਨਵੰਬਰ ਤੱਕ ਚੱਲੇਗਾ ਜਿਸ ਉਪਰੰਤ ਜ਼ੋਨਲ ਯੁਵਕ ਮੇਲੇ ਦੇ ਜੇਤੂ ਵਿਦਿਆਰਥੀਆਂ ਦੀ ਅਗਲੀ ਪ੍ਰਤੀਯੋਗਤਾ ਇਸੇ ਸੰਸਥਾ ’ਚ ਇੰਟਰ ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ਵਜੋਂ 10 ਨਵੰਬਰ ਤੋਂ ਆਰੰਭ ਹੋ ਕੇ 13 ਨਵੰਬਰ ਤੱਕ ਚੱਲੇਗੀ। ਉਨ੍ਹਾਂ ਕਿਹਾ ਕਿ ਇਹ ਯੁਵਕ ਮੇਲਾ ਕਾਲਜ ਦੇ ਬਾਨੀ ਸੰਸਥਾਪਕ ਸੰਤ ਬਾਬਾ ਹਰੀ ਸਿੰਘ ਕਹਾਰਪੁਰੀ ਅਤੇ ਕਾਲਜ ਦੇ ਬਾਨੀ ਪ੍ਰਿੰ: ਹਰਭਜਨ ਸਿੰਘ ਦੀ ਸੁਨਹਿਰੀ ਯਾਦ ਨੂੰ ਸਮਰਪਿਤ ਹੋਣਗੇ ਜਿੱਥੇ ਵਿਦਿਆਰਥੀਆਂ ਦੇ ਲੋਕ ਨਾਚ , ਸੰਗੀਤ, ਥੀਏਟਰ, ਵਿਚਾਰ ਚਰਚਾ, ਭਾਸ਼ਣ,ਸਿਰਜਣਾ ਸਮੇਤ ਵੱਖ ਵੱਖ ਸਭਿਆਚਾਰਕ ਤੇ ਵਿਰਾਸਤੀ ਕਲਾਵਾਂ ਦੇ ਮੁਕਾਬਲੇ ਆਕਰਸ਼ਣ ਦਾ ਕੇਂਦਰ ਹੋਣਗੇ। ਇਸ ਮੌਕੇ ਯੁਵਕ ਮੇਲੇ ਦੇ ਪ੍ਰਬੰਧਕੀ ਸਕੱਤਰ ਡਾ: ਵਿਕਰਾਂਤ ਸਿੰਘ ਰਾਣਾ, ਡਾ: ਦੇਵ ਕੁਮਾਰ, ਡਾ: ਜੇ ਬੀ ਸੇਖੋਂ, ਡਾ: ਰਾਕੇਸ਼ ਕੁਮਾਰ, ਡਾ: ਵਰਿੰਦਰ, ਪ੍ਰੋ ਰੋਹਿਤ ਪੁਰੀ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਹੈਲੋਵਿਨ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਟਾਂਡਾ ਤੇ ਦਸੂਹਾ ਦੀਆਂ ਟੀਮਾਂ ਵਿਚ ਬਰਾਬਰ ਰਿਹਾ ਫੁੱਟਬਾਲ ਲੀਗ ਦਾ ਤੀਸਰਾ ਮੈਚ
Ad Position 24