01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਅਕਾਦਮਿਕ ਹਾਈਟ ਪਬਲਿਕ ਸਕੂਲ ਚੱਗਰਾਂ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 1 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਮਿਸ਼ਨ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਲੋਂ ਅਕਾਦਮਿਕ ਹਾਈਟ ਪਬਲਿਕ ਸਕੂਲ, ਚੱਗਰਾਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਇਲਾਜ ਦੀਆਂ ਸਹੂਲਤਾਂ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸੰਬੰਧੀ ਜਾਗਰੂਕ ਕੀਤਾ।

Ad Position 21
No active advertisement
ਅਜੀਤ ਡੈਸਕ 02-11-2026
ਹੁਸ਼ਿਆਰਪੁਰ, 1 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਮਿਸ਼ਨ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਲੋਂ ਅਕਾਦਮਿਕ ਹਾਈਟ ਪਬਲਿਕ ਸਕੂਲ, ਚੱਗਰਾਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਇਲਾਜ ਦੀਆਂ ਸਹੂਲਤਾਂ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸੰਬੰਧੀ ਜਾਗਰੂਕ ਕੀਤਾ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੇਂਦਰ ਦੇ ਕਾਉਂਸਲਰ ਪ੍ਰਸ਼ਾਂਤ ਆਦੀਆ ਨੇ ਕਿਹਾ ਕਿ ਨਸ਼ੇ ਦੀ ਲਤ ਇਕ ਗੰਭੀਰ ਸਿਹਤ ਅਤੇ ਸਮਾਜਿਕ ਸਮੱਸਿਆ ਹੈ, ਜੋ ਵਿਅਕਤੀ ਦੀ ਸਰੀਰਕ ਤੇ ਮਾਨਸਿਕ ਸਿਹਤ ਦੇ ਨਾਲ-ਨਾਲ ਉਸ ਦੀ ਪੜ੍ਹਾਈ, ਰੁਜ਼ਗਾਰ ਅਤੇ ਪਰਿਵਾਰਕ ਜੀਵਨ ਨੂੰ ਵੀ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਤੰਬਾਕੂ, ਸਿਗਰਟ ਅਤੇ ਹੋਰ ਨਸ਼ੀਲੇ ਪਦਾਰਥਾਂ ਦੇ ਸੇਵਨ ਨਾਲ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕੀਤੀ। ਸਕੂਲ ਦੀ ਪ੍ਰਿੰਸੀਪਲ ਬਿੰਦੀਆ ਮਲਿਕ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੇ ਅੰਤ ’ਚ ਗੁਰਦੀਪ ਸਿੰਘ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਉਣ ਦੀ ਸਹੁੰ ਚੁਕਾਈ। ਇਸ ਮੌਕੇ ਡੀਨ ਰੀਤਿਕਾ ਮਹਿਤਾ ਸਮੇਤ ਅਧਿਆਪਕ, ਕੇਂਦਰ ਦਾ ਸਟਾਫ਼ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਵਨੌਰ ਵਿਖੇ ਵਾਲੀਬਾਲ ਟੂਰਨਾਮੈਂਟ ਵਿਚ ਜਨਰਲ ਸਕੱਤਰ ਤਿਰਲੋਕ ਸਾਹੀ ਮੁੱਖ ਮਹਿਮਾਨ ਵਜੋਂ ਪਹੁੰਚੇ ਅਗਲੀ ਖ਼ਬਰ ਜੋੜ ਮੇਲਾ 7 ਨੂੰ
Ad Position 24