01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਦਰਸ਼ਨ ਅਕਾਦਮੀ ਦਸੂਹਾ ਵਿਖੇ ਵਿਦਿਆਰਥੀਆਂ ਦੀ ਸਿਹਤ ਜਾਂਚ ਲਈ ਮੈਡੀਕਲ ਕੈਂਪ

ਦਸੂਹਾ, 1 ਨਵੰਬਰ (ਭੁੱਲਰ)-ਦਰਸ਼ਨ ਅਕਾਦਮੀ ਸੀ. ਬੀ.

Ad Position 21
No active advertisement
ਅਜੀਤ ਡੈਸਕ 02-11-2026
ਦਸੂਹਾ, 1 ਨਵੰਬਰ (ਭੁੱਲਰ)-ਦਰਸ਼ਨ ਅਕਾਦਮੀ ਸੀ. ਬੀ. ਐੱਸ. ਈ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਲੋਂ ਵਿਦਿਆਰਥੀਆਂ ਦੀ ਸਿਹਤ ਤੇ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਰਯਾਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ। ਕੈਂਪ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ। ਇਸ ਪਹਿਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ, ਉਨ੍ਹਾਂ ਦੀਆਂ ਸਰੀਰਕ ਸਿਹਤ ਸੰਬੰਧੀ ਜ਼ਰੂਰਤਾਂ ਵੱਲ ਧਿਆਨ ਦੇਣਾ ਤੇ ਉਨ੍ਹਾਂ ਵਿਚ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਦੀ ਭਾਵਨਾ ਪੈਦਾ ਕਰਨਾ ਸੀ। ਮੈਡੀਕਲ ਕੈਂਪ ਦਾ ਸੰਚਾਲਨ ਡਾ. ਸੁਖਮੀਤ ਕੌਰ ਬੇਦੀ, ਮੈਡੀਕਲ ਅਫ਼ਸਰ ਤੇ ਅਲਾਇਡ ਐਂਡ ਹੈਲਥ ਕੇਅਰ ਸਾਇੰਸਜ਼ ਵਿਭਾਗ ਦੇ ਮੁਖੀ ਵਲੋਂ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੀ ਆਮ ਸਿਹਤ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਸਿਹਤ ਦੀ ਸੰਭਾਲ ਕਰਨ ਲਈ ਜ਼ਰੂਰੀ ਜਾਣਕਾਰੀ ਪ੍ਰਦਾਨ ਕੀਤੀ। ਕੈਂਪ ਦੌਰਾਨ ਵਿਦਿਆਰਥੀਆਂ ਦੀ ਸਿਹਤ ਜਾਂਚ ਅਤੇ ਮੂੰਹ ਦੀ ਸਫ਼ਾਈ ਤੇ ਸਿਹਤ ਸੰਬੰਧੀ ਜਾਗਰੂਕਤਾ ’ਤੇ ਵਿਸ਼ੇਸ਼ ਧਿਆਨ ਦਿੱਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਸਿਕ ਗੁਪਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਵਿਦਿਆਰਥੀਆਂ ਨੂੰ ਸਿਰਫ਼ ਵਿੱਦਿਅਕ ਖੇਤਰ ਵਿਚ ਹੀ ਉੱਤਮ ਬਣਾਉਣਾ ਨਹੀਂ, ਸਗੋਂ ਉਨ੍ਹਾਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਹੈ। ਸਿਹਤਮੰਦ ਵਿਦਿਆਰਥੀ ਹੀ ਆਪਣੀਆਂ ਸਮਰੱਥਾਵਾਨ ਦੀ ਪੂਰੀ ਵਰਤੋਂ ਕਰਦੇ ਹੋਏ ਜੀਵਨ ਵਿਚ ਸਫਲਤਾ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਹਰਭਜਨ ਸਿੰਘ, ਸ਼ਿਵਦੇਵ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਹਰਜੀਤ ਕੁਮਾਰ, ਕੁਲਦੀਪ ਸਿੰਘ, ਐੱਚ. ਐਨ. ਮੈਡਮ ਆਰਤੀ ਸ਼ਰਮਾ, ਮਿਸਿਜ਼ ਮਨਦੀਪ, ਕੰਚਨ, ਗੁਰਦੀਪ, ਨਿਰਮਲਜੀਤ, ਸਿਮ੍ਰਿਤੀ, ਕੁਲਜੀਤ, ਮੋਨਿਕਾ, ਸੁਖਵੀਰ, ਸ਼ਾਰਦਾ, ਮਨਿੰਦਰ ਕੌਰ, ਅਮਨਦੀਪ ਕੌਰ, ਲਿੱਲੀ, ਸ਼ਰਨਜੀਤ, ਕਾਮਨਾ, ਰਾਜਵਿੰਦਰ, ਨਿਹਾਰਕਾ, ਤਜਿੰਦਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਦਲਵਾਲੀ ਕਲਾਂ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਸਰਵਹਿਤਕਾਰੀ ਤਲਵਾੜਾ ਵਿਖੇ ਰਾਸ਼ਟਰੀ ਏਕਤਾ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24