01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮਾਨਵਤਾ ਦੀ ਸੇਵਾ ਦਾ ਘੇਰਾ ਹੋਰ ਵਿਸ਼ਾਲ ਕਰਨਗੀਆਂ ਸਮਾਜ ਸੇਵੀ ਸੰਸਥਾਵਾਂ

ਟਾਂਡਾ ਉੜਮੁੜ, 1 ਨਵੰਬਰ (ਭਗਵਾਨ ਸਿੰਘ ਸੈਣੀ)- ਮਾਨਵਤਾ ਦੀ ਸੇਵਾ ਨੂੰ ਸਮਰਪਿਤ ਸਮਾਜ ਸੇਵੀ ਸੰਸਥਾਵਾਂ ਵਿਜ਼ਨ ਕੇਅਰ ਵੈੱਲਫੇਅਰ ਸੋਸਾਇਟੀ ਟਾਂਡਾ ਅਤੇ ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਸੋਸਾਇਟੀ ਟਾਂਡਾ ਦੀ ਇਕ ਵਿਸ਼ੇਸ਼ ਮੀਟਿੰਗ ਡਾਈਟ ਸੁਕੇਅਰ ਰੈਸਟੋਰੈਂਟ, ਖੱਖ ਰੋਡ ਟਾਂਡਾ ਵਿਖੇ ਹੋਈ। ਡਾ.

Ad Position 21
No active advertisement
ਅਜੀਤ ਡੈਸਕ 02-11-2026
ਟਾਂਡਾ ਉੜਮੁੜ, 1 ਨਵੰਬਰ (ਭਗਵਾਨ ਸਿੰਘ ਸੈਣੀ)- ਮਾਨਵਤਾ ਦੀ ਸੇਵਾ ਨੂੰ ਸਮਰਪਿਤ ਸਮਾਜ ਸੇਵੀ ਸੰਸਥਾਵਾਂ ਵਿਜ਼ਨ ਕੇਅਰ ਵੈੱਲਫੇਅਰ ਸੋਸਾਇਟੀ ਟਾਂਡਾ ਅਤੇ ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਸੋਸਾਇਟੀ ਟਾਂਡਾ ਦੀ ਇਕ ਵਿਸ਼ੇਸ਼ ਮੀਟਿੰਗ ਡਾਈਟ ਸੁਕੇਅਰ ਰੈਸਟੋਰੈਂਟ, ਖੱਖ ਰੋਡ ਟਾਂਡਾ ਵਿਖੇ ਹੋਈ। ਡਾ. ਕੇਵਲ ਸਿੰਘ ਕਾਜਲ, ਡਾ. ਲਵਪ੍ਰੀਤ ਸਿੰਘ ਪਾਬਲਾ ਅਤੇ ਮਾਸਟਰ ਅਵਤਾਰ ਸਿੰਘ ਮਸੀਤੀ ਦੀ ਦੇਖ-ਰੇਖ ਹੇਠ ਹੋਈ ਇਸ ਮੀਟਿੰਗ ਵਿਚ ਦੋਵਾਂ ਸੰਸਥਾਵਾਂ ਦੇ ਮੈਂਬਰਾਂ ਨੇ ਪਿਛਲੇ ਸਮੇਂ ਦੌਰਾਨ ਕੀਤੇ ਗਏ ਸਮਾਜ ਸੇਵੀ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਅਤੇ ਭਵਿੱਖ ਵਿਚ ਉਲੀਕੇ ਜਾਣ ਵਾਲੇ ਲੋਕ ਭਲਾਈ ਦੇ ਪ੍ਰੋਜੈਕਟਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀ ਰੂਪਰੇਖਾ ਤਿਆਰ ਕੀਤੀ। ਇਸ ਮੌਕੇ ਡਾ. ਕੇਵਲ ਸਿੰਘ ਕਾਜਲ ਅਤੇ ਡਾ. ਲਵਪ੍ਰੀਤ ਸਿੰਘ ਪਾਬਲਾ ਨੇ ਦੱਸਿਆ ਕਿ ਸੰਸਥਾਵਾਂ ਵੱਲੋਂ ਆਉਣ ਵਾਲੇ ਦਿਨਾਂ ਵਿਚ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਅੱਖਾਂ ਦੇ ਆਪ੍ਰੇਸ਼ਨ ਕੈਂਪ ਲਗਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਦੇ ਨਾਲ ਹੀ ਵਿਜ਼ਨ ਵੋਕੇਸ਼ਨਲ ਟਰੇਨਿੰਗ ਸੈਂਟਰ ਦੇ ਅਗਲੇ ਬੈਚ ਦੀ ਸ਼ੁਰੂਆਤ ਅਤੇ ਇਸ ਰਾਹੀਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਸਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਦੋਵਾਂ ਸੰਸਥਾਵਾਂ ਦਾ ਮੁੱਖ ਉਦੇਸ਼ ਸਮਾਜ ਦੇ ਲੋੜਵੰਦ ਵਰਗਾਂ ਦੀ ਸਹਾਇਤਾ ਕਰਨਾ, ਸਿਹਤ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਅਤੇ ਸਮਾਜ ਭਲਾਈ ਦੇ ਕਾਰਜਾਂ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਾਂਝੇ ਯਤਨਾਂ ਨਾਲ ਸਮਾਜ ਸੇਵਾ ਦੇ ਕਾਰਜਾਂ ਦਾ ਘੇਰਾ ਹੋਰ ਵਿਸ਼ਾਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਮੈਂਬਰਾਂ ਨੇ ਸਮਾਜ ਭਲਾਈ ਦੇ ਕਾਰਜਾਂ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਸੀ ਸਹਿਯੋਗ ਅਤੇ ਇੱਕਜੁੱਟਤਾ ਨਾਲ ਕੰਮ ਕਰਨ ਦਾ ਸੰਕਲਪ ਵੀ ਪ੍ਰਗਟਾਇਆ। ਇਸ ਮੌਕੇ ਗੁਲਸ਼ਨ ਅਰੋੜਾ, ਪ੍ਰਿੰਸੀਪਲ ਭੁਪਿੰਦਰ ਸਿੰਘ, ਕਿਰਪਾਲ ਸਿੰਘ ਪੰਡੋਰੀ, ਪ੍ਰਮਾਨੰਦ ਦਿਵੇਦੀ, ਕਰਨੈਲ ਸਿੰਘ ਮਾਲਵਾ, ਡਾ. ਰਣਜੀਤ ਸਿੰਘ, ਹਰਦੀਪ ਸਿੰਘ, ਨਿਤਿਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀ ਨਾਕਾਮੀ ਦੇ ਚੱਲਦਿਆਂ ਸੂਬੇ ’ਚ ਅਰਾਜਕਤਾ ਦਾ ਮਾਹੌਲ- ਸਾਂਪਲਾ ਅਗਲੀ ਖ਼ਬਰ ਬਲਾਕ ਦਸੂਹਾ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੇ 2.81 ਕਰੋੜ ਦੇ ਫ਼ੰਡ-ਵਿਧਾਇਕ ਘੁੰਮਣ
Ad Position 24