03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਿਵਲ ਸਰਜਨ ਡਾ. ਮਨਦੀਪ ਕਮਲ ਵਲੋਂ ਸਿਵਲ ਹਸਪਤਾਲ ਦਾ ਸਪੋਰਟਿਵ ਸੁਪਰਵਿਜ਼ਨ ਦੌਰਾ

ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਬਿਹਤਰ, ਮਿਆਰੀ ਅਤੇ ਨਿਰਵਿਘਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਨੇ ਐੱਸ.

Ad Position 21
No active advertisement
ਅਜੀਤ ਡੈਸਕ 03-11-2026
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਬਿਹਤਰ, ਮਿਆਰੀ ਅਤੇ ਨਿਰਵਿਘਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਨੇ ਐੱਸ.ਐਮ.ਓ. ਇੰਚਾਰਜ ਡਾ. ਨਵਜੋਤ ਸਿੰਘ ਅਤੇ ਐਸ.ਐਮ.ਓ. ਡਾ. ਨੇਹਾ ਪਾਲ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਦਾ ਸਪੋਰਟਿਵ ਸੁਪਰਵਿਜ਼ਨ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਬਾਰੀਕੀ ਨਾਲ ਨਿਰੀਖਣ ਕਰਦਿਆਂ ਸਿਹਤ ਸੇਵਾਵਾਂ ਦੀ ਕਾਰਜਪ੍ਰਣਾਲੀ, ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਜ਼ਰੂਰੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਦੌਰੇ ਦੌਰਾਨ ਸਿਵਲ ਸਰਜਨ ਵਲੋਂ ਡੀ.ਐੱਚ. ਆਈ.ਸੀ.ਯੂ. ਦਾ ਨਿਰੀਖਣ ਕੀਤਾ ਗਿਆ ਅਤੇ ਉੱਥੇ ਗੰਭੀਰ ਮਰੀਜ਼ਾਂ ਦੇ ਇਲਾਜ ਲਈ ਉਪਲਬਧ ਮੈਡੀਕਲ ਸਹੂਲਤਾਂ, ਲੋੜੀਂਦੇ ਉਪਕਰਨਾਂ ਅਤੇ ਸਿਹਤ ਸਟਾਫ਼ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਉਨ੍ਹਾਂ ਨੇ ਆਈ.ਸੀ.ਯੂ. ਵਿਚ ਮਰੀਜ਼ਾਂ ਦੀ ਦੇਖਭਾਲ ਅਤੇ ਇਲਾਜ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਜ਼ਰੂਰੀ ਸਹੂਲਤਾਂ ਦੀ ਉਪਲਬਧਤਾ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਓ.ਪੀ.ਡੀ. ਦੇ ਦੌਰੇ ਦੌਰਾਨ ਉਨ੍ਹਾਂ ਨੇ ਵੱਖ-ਵੱਖ ਮੈਡੀਕਲ ਵਿਭਾਗਾਂ ਵਿਚ ਮਰੀਜ਼ਾਂ ਦੀ ਆਮਦ, ਡਾਕਟਰਾਂ ਵਲੋਂ ਕੀਤੀ ਜਾ ਰਹੀ ਜਾਂਚ ਅਤੇ ਇਲਾਜ ਸਬੰਧੀ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਐਮਰਜੈਂਸੀ ਵਿਭਾਗ ਦਾ ਨਿਰੀਖਣ ਕਰਦਿਆਂ ਸਿਵਲ ਸਰਜਨ ਨੇ ਐਮਰਜੈਂਸੀ ਸੇਵਾਵਾਂ ਦੀ ਉਪਲਬਧਤਾ, ਮਰੀਜ਼ਾਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਅਤੇ ਲੋੜੀਂਦੇ ਮੈਡੀਕਲ ਸਾਜ਼ੋ-ਸਾਮਾਨ ਬਾਰੇ ਜਾਣਕਾਰੀ ਲਈ। ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਿਆਰੀ, ਸੁਰੱਖਿਅਤ ਅਤੇ ਮਰੀਜ਼ ਪੱਖੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਟਰੱਕ ਨੇ ਮਾਰੀ ਸਕੂਟਰੀ ਨੂੰ ਟੱਕਰ, ਮਾਂ-ਪੁੱਤਰ ਦੀ ਦਰਦਨਾਕ ਮੌਤ ਅਗਲੀ ਖ਼ਬਰ ਪਰਾਲੀ ਨਾਲ ਲੱਦੇ ਕੈਂਟਰ ਨੂੰ ਲੱਗੀ ਅੱਗ, ਡਰਾਈਵਰ ਦੀ ਹਾਲਤ ਗੰਭੀਰ
Ad Position 24