03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਸਜੇਗਾ ਸਾਹਿਤਕ ਮੇਲਾ, 4 ਨਵੰਬਰ ਤੋਂ 3 ਰੋਜ਼ਾ ਕੰਢੀ ਬਿਆਸ ਸਾਹਿਤ ਉਤਸਵ

ਮੁਕੇਰੀਆਂ, 2 ਨਵੰਬਰ (ਰਾਮਗੜ੍ਹੀਆ)-ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰਕ ਵਿਰਾਸਤ ਦੇ ਪ੍ਰਚਾਰ-ਪ੍ਰਸਾਰ ਅਤੇ ਸਾਹਿਤਕ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ, ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਐੱਸ. ਪੀ.

Ad Position 21
No active advertisement
ਅਜੀਤ ਡੈਸਕ 03-11-2026
ਮੁਕੇਰੀਆਂ, 2 ਨਵੰਬਰ (ਰਾਮਗੜ੍ਹੀਆ)-ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰਕ ਵਿਰਾਸਤ ਦੇ ਪ੍ਰਚਾਰ-ਪ੍ਰਸਾਰ ਅਤੇ ਸਾਹਿਤਕ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ, ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਐੱਸ.ਪੀ.ਐਨ. ਕਾਲਜ ਮੁਕੇਰੀਆਂ ਅਤੇ ਪੰਜਾਬੀ ਸਾਹਿਤ ਸਭਾ ਮੁਕੇਰੀਆਂ ਦੇ ਸਾਂਝੇ ਉੱਦਮ ਨਾਲ 4, 5 ਅਤੇ 6 ਨਵੰਬਰ 2026 ਨੂੰ ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਤਿੰਨ ਰੋਜ਼ਾ ‘ਕੰਢੀ ਬਿਆਸ ਸਾਹਿੱਤ ਉਤਸਵ’ ਕਰਵਾਇਆ ਜਾ ਰਿਹਾ ਹੈ। ਇਸ ਸਾਹਿਤਕ ਉਤਸਵ ਦੌਰਾਨ ਵੱਖ-ਵੱਖ ਸਾਹਿਤਕ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਵਿਚ ਪੰਜਾਬ ਦੇ ਨਾਮਵਰ ਸਾਹਿਤਕਾਰ, ਲੇਖਕ, ਕਵੀ ਅਤੇ ਵਿਦਵਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਉਤਸਵ ਦੇ ਪਹਿਲੇ ਦਿਨ ਦਾ ਸਮਾਗਮ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਹੋਵੇਗਾ। ਇਸ ਮੌਕੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾਵੇਗਾ, ਜਿਸ ਵਿਚ ਗੁਰੂ ਰਵਿਦਾਸ ਜੀ ਦੀ ਬਾਈ, ਵਿਚਾਰਧਾਰਾ, ਸਮਾਜਿਕ ਚੇਤਨਾ ਅਤੇ ਮਾਨਵਵਾਦੀ ਸੰਦੇਸ਼ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ-ਚਰਚਾ ਹੋਵੇਗੀ। ਉਤਸਵ ਦੇ ਦੂਜੇ ਦਿਨ ਪੰਜਾਬੀ ਸਾਹਿੱਤ ਸਭਾ ਮੁਕੇਰੀਆਂ ਦੇ ਪੰਜਾਹ ਵਰ੍ਹੇ ਪੂਰੇ ਹੋਣ ਦੀ ਖ਼ੁਸ਼ੀ ਵਿਚ ਸਭਾ ਦੀ ਗੋਲਡਨ ਜੁਬਲੀ ਨੂੰ ਸਮਰਪਿਤ ਵਿਸ਼ਾਲ ਕਵੀ ਦਰਬਾਰ ਕਰਵਾਇਆ ਜਾਵੇਗਾ। ਇਸ ਕਵੀ ਦਰਬਾਰ ਵਿਚ ਪੰਜਾਬ ਦੇ ਨਾਮਵਰ ਕਵੀ ਆਪਣੀਆਂ ਕਾਵਿ-ਰਚਨਾਵਾਂ ਰਾਹੀਂ ਸਾਹਿਤਕ ਰੰਗ ਬਿਖੇਰਨਗੇ। ਇਹ ਸਮਾਗਮ ਪੰਜਾਬੀ ਕਵਿਤਾ ਦੀਆਂ ਵਿਭਿੰਨ ਧਾਰਾਵਾਂ ਅਤੇ ਸਮਕਾਲੀ ਸਾਹਿੱਤਿਕ ਸਰੋਕਾਰਾਂ ਨੂੰ ਸਮਰਪਿਤ ਹੋਵੇਗਾ। ਉਤਸਵ ਦੇ ਤੀਜੇ ਦਿਨ ਵਿਸ਼ੇਸ਼ ਪੁਸਤਕ ਚਰਚਾ ਕਰਵਾਈ ਜਾਵੇਗੀ, ਜਿਸ ਦੌਰਾਨ ਚੋਣਵੀਂਆਂ ਸਾਹਿੱਤਿਕ ਪੁਸਤਕਾਂ ਬਾਰੇ ਵਿਦਵਾਨਾਂ ਵੱਲੋਂ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਪੁਸਤਕਾਂ ਦੇ ਵਿਸ਼ਾ-ਵਸਤੂ, ਸਾਹਿੱਤਿਕ ਮਹੱਤਵ ਅਤੇ ਸਮਾਜਿਕ ਸਰੋਕਾਰਾਂ ਬਾਰੇ ਵਿਚਾਰ ਸਾਂਝੇ ਕੀਤੇ ਜਾਣਗੇ। ਇਸ ਤਿੰਨ ਰੋਜ਼ਾ ਸਾਹਿੱਤਿਕ ਉਤਸਵ ਵਿਚ ਪੰਜਾਬ ਦੀਆਂ ਪ੍ਰਮੁੱਖ ਸਾਹਿੱਤਿਕ ਸ਼ਖ਼ਸੀਅਤਾਂ ਸ੍ਰੀ ਦਰਸ਼ਨ ਬੁੱਟਰ, ਡਾ. ਸਰਬਜੀਤ ਸਿੰਘ, ਸੁਸ਼ੀਲ ਦੁਸਾਂਝ, ਪ੍ਰੋ. ਜਗਦੀਸ਼ ਸਿੰਘ, ਡਾ. ਜਸਵੰਤ ਰਾਏ, ਪ੍ਰਿੰ. ਨਵਤੇਜ ਗੜ੍ਹਦੀਵਾਲਾ, ਡਾ. ਸਤਬੀਰ ਸਿੰਘ, ਡਾ. ਸਰਬਜੋਤ ਸਿੰਘ, ਸ੍ਰੀ ਮੱਖਣ ਕੋਹਾੜਾ, ਡਾ. ਗੁਰਪਾਲ ਸਿੰਘ ਸੰਧੂ, ਡਾ. ਨਰੇਸ਼ ਅਤੇ ਡਾ. ਅਨੁਰਾਗ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਨ੍ਹਾਂ ਸਾਹਿਤਕਾਰਾਂ ਦੀ ਹਾਜ਼ਰੀ ਨਾਲ ਸਮਾਗਮ ਨੂੰ ਵਿਸ਼ੇਸ਼ ਸਾਹਿੱਤਿਕ ਮਹੱਤਵ ਮਿਲੇਗਾ। ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਇਸ ਸਾਹਿੱਤਿਕ ਉਤਸਵ ਸਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਦਾ ਫ਼ਰਜ਼ ਸਿਰਫ਼ ਵਿਦਿਆਰਥੀਆਂ ਨੂੰ ਪਾਠਕ੍ਰਮ ਦੀ ਸਿੱਖਿਆ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਅੰਦਰ ਸਾਹਿੱਤਿਕ, ਸਭਿਆਚਾਰਕ ਅਤੇ ਸਮਾਜਿਕ ਚੇਤਨਾ ਪੈਦਾ ਕਰਨਾ ਵੀ ਹੈ। ਅਜਿਹੇ ਸਾਹਿੱਤਿਕ ਸਮਾਗਮ ਵਿਦਿਆਰਥੀਆਂ ਨੂੰ ਨਾਮਵਰ ਸਾਹਿਤਕਾਰਾਂ ਨਾਲ ਵਿਚਾਰ ਸਾਂਝੇ ਕਰਨ, ਪੰਜਾਬੀ ਸਾਹਿੱਤ ਦੀਆਂ ਵੱਖ-ਵੱਖ ਵਿਧਾਵਾਂ ਨੂੰ ਸਮਝਣ ਅਤੇ ਆਪਣੀ ਮਾਂ-ਬੋਲੀ ਨਾਲ ਜੁੜਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਉਤਸਵ ਇਲਾਕੇ ਦੀਆਂ ਸਾਹਿੱਤਿਕ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਵਿਚ ਸਾਹਿੱਤ ਪ੍ਰਤੀ ਰੁਚੀ ਪੈਦਾ ਕਰਨ ਵਿਚ ਵੀ ਸਹਾਈ ਹੋਵੇਗਾ। ਕਾਲਜ ਦੀ ਪ੍ਰਬੰਧਕ ਕਮੇਟੀ ਵੱਲੋਂ ਇਸ ਸਾਹਿੱਤਿਕ ਉਤਸਵ ਦੇ ਆਯੋਜਨ ਲਈ ਵਿਸ਼ੇਸ਼ ਸਹਿਯੋਗ ਅਤੇ ਉਤਸ਼ਾਹ ਪ੍ਰਦਾਨ ਕੀਤਾ ਜਾ ਰਿਹਾ ਹੈ। ਕਮੇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਕਾਲਜ ਵੱਲੋਂ ਵਿੱਦਿਅਕ ਸਰਗਰਮੀਆਂ ਦੇ ਨਾਲ- ਨਾਲ ਸਾਹਿੱਤਿਕ ਅਤੇ ਸਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਇਹ ਤਿੰਨ ਰੋਜ਼ਾ ਸਾਹਿਤਕ ਉਤਸਵ ਇਲਾਕੇ ਵਿਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰਕ ਵਿਰਾਸਤ ਦੇ ਪ੍ਰਚਾਰ-ਪ੍ਰਸਾਰ ਵੱਲ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਪੱਲੀ ਵਾਲੀਆਂ ਦੀ ਯਾਦ ਨੂੰ ਸਮਰਪਿਤ ਦੰਗਲ ਨੰਗਲ ਬਿਹਾਲਾਂ ਵਿਖੇ 9 ਨੂੰ ਅਗਲੀ ਖ਼ਬਰ ਚੱਬੇਵਾਲ ਤੋਂ ਉਮੀਦਵਾਰ ਐਲਾਨੇ ਜਾਣ ’ਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕੱਢੀ ਸ਼ੁਕਰਾਨਾ ਯਾਤਰਾ
Ad Position 24