04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਚੀਫ਼ ਖ਼ਾਲਸਾ ਦੀਵਾਨ ਦਾ 124ਵਾਂ ਸਥਾਪਨਾ ਦਿਵਸ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ’ਚ ਮਨਾਇਆ

ਬੁੱਲ੍ਹੋਵਾਲ, 2 ਨਵੰਬਰ (ਲੁਗਾਣਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਨੰਦਾਚੌਰ ਵਿਖੇ ਸਕੂਲ ਦੀ ਪ੍ਰਿੰ. ਹਰਕੀਰਤ ਕੌਰ ਦੀ ਅਗਵਾਈ ਹੇਠ ਚੀਫ਼ ਖ਼ਾਲਸਾ ਦੀਵਾਨ ਦਾ 124ਵਾਂ ਸਥਾਪਨਾ ਦਿਵਸ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 03-11-2026
ਬੁੱਲ੍ਹੋਵਾਲ, 2 ਨਵੰਬਰ (ਲੁਗਾਣਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਨੰਦਾਚੌਰ ਵਿਖੇ ਸਕੂਲ ਦੀ ਪ੍ਰਿੰ. ਹਰਕੀਰਤ ਕੌਰ ਦੀ ਅਗਵਾਈ ਹੇਠ ਚੀਫ਼ ਖ਼ਾਲਸਾ ਦੀਵਾਨ ਦਾ 124ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਚੀਫ਼ ਖ਼ਾਲਸਾ ਦੀਵਾਨ ਦੀ ਸ਼ਾਨਾਮੱਤੀ ਸਥਾਪਨਾ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਿੰ.ਹਰਕੀਰਤ ਕੌਰ ਨੇ ਦੱਸਿਆ ਗਿਆ ਕਿ ਸੰਨ 1902 ਵਿਚ ਸਿੱਖ ਪੰਥ ਦੀ ਚੜ੍ਹਦੀ ਕਲਾ, ਸਿੱਖਿਆ ਦੇ ਪ੍ਰਸਾਰ ਅਤੇ ਸਿੱਖੀ ਸਿਧਾਂਤਾਂ ਦੀ ਸੰਭਾਲ ਦੇ ਉਦੇਸ਼ ਨਾਲ ਚੀਫ਼ ਖ਼ਾਲਸਾ ਦੀਵਾਨ ਦੀ ਸਥਾਪਨਾ ਕੀਤੀ ਗਈ ਸੀ। ਇਸ ਮਹਾਨ ਸੰਸਥਾ ਦੀ ਸਥਾਪਨਾ ਵਿਚ ਭਾਈ ਵੀਰ ਸਿੰਘ ਜੀ, ਅਰਜਨ ਸਿੰਘ ਬਾਗੜੀਆਂ, ਤਰਲੋਚਨ ਸਿੰਘ, ਹਰਬੰਸ ਸਿੰਘ ਅਟਾਰੀ ਅਤੇ ਸੁੰਦਰ ਸਿੰਘ ਮਜੀਠੀਆ ਵੱਲੋਂ ਪਾਏ ਗਏ ਅਹਿਮ ਯੋਗਦਾਨ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਸਕੂਲ ‘ਚ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਆਨੰਦ ਸਾਹਿਬ ਜੀ ਦੇ ਜਾਪ ਕਰਵਾਏ ਗਏ। ਇਸ ਤੋਂ ਉਪਰੰਤ ਗੁਰੂ ਸਾਹਿਬ ਅੱਗੇ ਚੀਫ਼ ਖ਼ਾਲਸਾ ਦੀਵਾਨ ਦੀ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਅਤੇ ਇਸ ਮਹਾਨ ਸੰਸਥਾ ਦੇ ਸਿੱਖ ਪੰਥ, ਪੰਜਾਬੀ ਮਾਂ ਬੋਲੀ ਅਤੇ ਸਿੱਖਿਆ ਦੇ ਖੇਤਰ ਵਿਚ ਆਪਣੀਆਂ ਸੇਵਾਵਾਂ ਇਸੇ ਤਰ੍ਹਾਂ ਨਿਰੰਤਰ ਜਾਰੀ ਰੱਖਦਿਆਂ ਆਪਣੀ ਮਾਣਮੱਤੀ ਪਛਾਣ ਅਤੇ ਸ਼ਾਨ ਨੂੰ ਬਰਕਰਾਰ ਰੱਖਣ ਦੀ ਅਰਦਾਸ ਕੀਤੀ ਗਈ। ਅੰਤ ਵਿਚ ਪ੍ਰਿੰ.ਹਰਕੀਰਤ ਕੌਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਇਤਿਹਾਸਕ ਦਿਹਾੜੇ ਤੇ ਚੀਫ਼ ਖ਼ਾਲਸਾ ਦੀਵਾਨ ਦੇ ਮਿਸ਼ਨ ਅਤੇ ਉਦੇਸ਼ਾਂ ਪ੍ਰਤੀ ਸਮਰਪਿਤ ਰਹਿਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਦੀਵਾਨ ਸਜਾਏ ਅਗਲੀ ਖ਼ਬਰ ਅਲੀਪੁਰ ਵਿਖੇ ਲਗਾਏ ਅੱਖਾਂ ਦੇ ਮੁਫ਼ਤ ਕੈਂਪ ’ਚ 300 ਤੋਂ ਵਧੇਰੇ ਮਰੀਜ਼ਾਂ ਦੀ ਜਾਂਚ
Ad Position 24