03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵਿਧਾਇਕ ਘੁੰਮਣ ਨੂੰ ਦੂਜੀ ਵਾਰ ਟਿਕਟ ਮਿਲਣ ’ਤੇ ਬੇਟ ਇਲਾਕੇ ਵਲੋਂ ਸਨਮਾਨ

ਦਸੂਹਾ, 2 ਨਵੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੂੰ ਦੂਜੀ ਵਾਰ ਟਿਕਟ ਮਿਲਣ ’ਤੇ ਬੇਟ ਇਲਾਕੇ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਵੇਟ ਇਲਾਕੇ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਸਿਰੋਪਾਉ ਭੇਟ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 03-11-2026
ਦਸੂਹਾ, 2 ਨਵੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੂੰ ਦੂਜੀ ਵਾਰ ਟਿਕਟ ਮਿਲਣ ’ਤੇ ਬੇਟ ਇਲਾਕੇ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਵੇਟ ਇਲਾਕੇ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਸਿਰੋਪਾਉ ਭੇਟ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ। ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਪਿਛਲੀ ਵਾਰ ਨਾਲੋਂ ਵੱਧ ਵੋਟਾਂ ਨਾਲ ਜਿੱਤ ਹਾਸਲ ਹੋਵੇਗੀ ਤੇ ਉਹ ਲੋਕਾਂ ਦਾ ਦਿੱਤਾ ਹੋਇਆ ਪਿਆਰ ਕਦੀ ਨਹੀਂ ਭੁੱਲ ਸਕਦੇ। ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਲਾਕੇ ਦੀ ਨੁਹਾਰ ਬਦਲੀ ਹੈ ਅਤੇ ਬੇਟ ਇਲਾਕੇ ਚ ਸੜਕਾਂ ਦਾ ਜਾਲ ਵਿਛਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੇ ਨਾਲ ਚਟਾਨ ਵਾਂਗ ਖੜੇ ਹਨ। ਇਸ ਸਮੇਂ ਜਗਮੋਹਨ ਸਿੰਘ ਘੁੰਮਣ, ਨਵਦੀਪ ਪਾਲ ਸਿੰਘ ਰਿੰਪਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਦੀਪ ਸੋਨੂੰ ਸੰਮਤੀ ਮੈਂਬਰ, ਮਹਿੰਦਰ ਸਿੰਘ ਬਾਲੜਾ, ਬਾਬਾ ਦੀਪ ਸਿੰਘ, ਬਲਬੀਰ ਬੀਰਾ, ਰਵਿੰਦਰ ਸਿੰਘ ਕਮਾਲਪੁਰ, ਸੁਖਦੇਵ ਸੁੱਖੀ, ਬਿੱਟੂ, ਸਤਨਾਮ ਸਿੰਘ ਇਬਰਾਹਿਮਪੁਰ, ਦਿਲਬਾਗ ਸਿੰਘ ਗੋਰਸੀਆਂ, ਲਵਦੀਪ ਸਿੰਘ ਸਰਪੰਚ ਕੋਟਲਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੰਧਾਲੀ ਨਰੰਗਪੁਰ ’ਚ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ 9 ਨੂੰ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ
Ad Position 24