ਸੁੰਦਰ ਸ਼ਾਮ ਅਰੋੜਾ ਦੇ ਘਰ ਈ.ਡੀ. ਦੀ ਰੇਡ ਗ਼ੈਰ ਲੋਕਤੰਤਰੀ ਕਾਰਵਾਈ :ਐਡ.ਰਣਜੀਤ ਕੁਮਾਰ
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)- ਹਲਕਾ ਚੱਬੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਰਣਜੀਤ ਕੁਮਾਰ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਹੋਈ ਈ. ਡੀ ਦੀ ਰੇਡ ਨੂੰ ਗੈਰ ਸੰਵਿਧਾਨਿਕ ਤੇ ਗੈਰ ਲੋਕਤੰਤਰੀ ਕਰਾਰ ਦਿੰਦੇ ਹੋਏ ਮੋਦੀ ਸਰਕਾਰ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਡਰਾਉਣ ਅਤੇ ਦਬਾਅ ਪਾਉਣ ਵਾਸਤੇ ਈ.
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)- ਹਲਕਾ ਚੱਬੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਰਣਜੀਤ ਕੁਮਾਰ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਹੋਈ ਈ.ਡੀ ਦੀ ਰੇਡ ਨੂੰ ਗੈਰ ਸੰਵਿਧਾਨਿਕ ਤੇ ਗੈਰ ਲੋਕਤੰਤਰੀ ਕਰਾਰ ਦਿੰਦੇ ਹੋਏ ਮੋਦੀ ਸਰਕਾਰ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਡਰਾਉਣ ਅਤੇ ਦਬਾਅ ਪਾਉਣ ਵਾਸਤੇ ਈ.ਡੀ. ਦੀ ਨਾਜਾਇਜ਼ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ’ਚ ਰਾਮ-ਲੀਲ੍ਹਾ ਮੈਦਾਨ ਦਿੱਲੀ ਹੋਈ ਕਾਮਯਾਬ ਮਹਾਂ ਰੈਲੀ ਤੋਂ ਡਰੀ ਮੋਦੀ ਸਰਕਾਰ ਗ਼ੈਰ ਸੰਵਿਧਾਨਿਕ ਹੱਥ ਕੰਡੇ ਅਪਣਾ ਕੇ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਇਨਸਾਫ਼ ਰੈਲੀ ’ਚ ਰੁਕਾਵਟ ਪਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ 100 ਸਾਲ ਤੋਂ ਵੱਧ ਪੁਰਾਣੀ ਕਾਂਗਰਸ ਪਾਰਟੀ ਨੇ ਅਜਿਹੇ ਬਹੁਤ ਹਮਲੇ ਝੱਲੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਹੋ ਜਿਹੀਆਂ ਰੇਡਾਂ ਤੋਂ ਡਰਨ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਜਿਨ੍ਹਾਂ ਦਬਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਪਾਰਟੀ ਉਨ੍ਹੀਂ ਹੀ ਮਜ਼ਬੂਤੀ ਨਾਲ ਉੱਭਰ ਕੇ ਸੂਬੇ ’ਚ 2027 ’ਚ ਕਾਂਗਰਸ ਦੀ ਸਰਕਾਰ ਬਣਾਏਗੀ।