ਜੀ.ਜੀ.ਐੱਸ. ਪਬਲਿਕ ਸਕੂਲ ਦੀ ਭੰਗੜਾ ਨੇ ਪਹਿਲਾ ਤੇ ਵਾਲੀਬਾਲ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ
ਅੱਡਾ ਸਰਾਂ , 2 ਨਵੰਬਰ (ਮਸੀਤੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਨੋਵਾਲ ਵੈਦ ਦੇ ਵਿਦਿਆਰਥੀਆਂ ਨੇ ਜੀ. ਐਨ.
ਅੱਡਾ ਸਰਾਂ , 2 ਨਵੰਬਰ (ਮਸੀਤੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਨੋਵਾਲ ਵੈਦ ਦੇ ਵਿਦਿਆਰਥੀਆਂ ਨੇ ਜੀ.ਐਨ.ਏ. ਯੂਨੀਵਰਸਿਟੀ ਵਿਖੇ ਕਰਵਾਏ ਗਏ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਭੰਗੜਾ ਟੀਮ ਨੇ 35 ਸਕੂਲਾਂ ਦੀਆਂ ਟੀਮਾਂ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਸਕੂਲ ਦੀ ਵਾਲੀਬਾਲ ਟੀਮ ਨੇ 40 ਸਕੂਲਾਂ ਦੀਆਂ ਟੀਮਾਂ ’ਚੋਂ ਦੂਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮਾਣਮੱਤੀਆਂ ਪ੍ਰਾਪਤੀਆਂ ਪਿੱਛੇ ਸਕੂਲ ਦੇ ਪ੍ਰਿੰਸੀਪਲ ਹਰਜੀਤ ਸਿੰਘ ਦੀ ਅਗਵਾਈ, ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦਾ ਵਿਸ਼ੇਸ਼ ਯੋਗਦਾਨ ਰਿਹਾ। ਪ੍ਰਿੰਸੀਪਲ ਹਰਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ, ਕੋਚਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ, ਸਕੱਤਰ ਸੁਰਿੰਦਰਪਾਲ ਸਿੰਘ ਅਤੇ ਕਮੇਟੀ ਦੇ ਮੈਂਬਰ ਜੇ.ਐੱਸ. ਸੰਧੂ, ਰਾਜਵਿੰਦਰ ਢਿੱਲੋਂ ਅਤੇ ਮੋਹਨ ਰੂਪ ਰਾਏ ਨੇ ਵੀ ਇਸ ਸ਼ਾਨਦਾਰ ਸਫਲਤਾ ਲਈ ਸਾਰੇ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ।