ਸਹਿਕਾਰੀ ਸੁਸਾਇਟੀਆਂ ਦੇ ਮਾਮਲੇ ਸੰਬੰਧੀ ਕਿਸਾਨ ਜਥੇਬੰਦੀਆਂ ਨੇ ਦਿੱਤਾ ਮੰਗ ਪੱਤਰ
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰਾਂ ਤੇ ਵਰਕਰਾਂ ਦਾ ਇਕ ਵਫ਼ਦ ਜਗਤਾਰ ਸਿੰਘ ਭਿੰਡਰ, ਹਰਮੇਸ਼ ਸਿੰਘ ਢੇਸੀ, ਅਮਰੀਕ ਸਿੰਘ ਭੂੰਗਾ, ਗੁਰਮੇਸ਼ ਸਿੰਘ ਦੀ ਅਗਵਾਈ ’ਚ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸੀਮਾ ਰਾਣੀ ਨੂੰ ਮਿਲਿਆ ਅਤੇ ਸਹਿਕਾਰੀ ਸੁਸਾਇਟੀਆਂ ਦੇ ਮਾਮਲੇ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ। ਇਸ ਵਫ਼ਦ ’ਚ ਕਿਰਤੀ ਕਿਸਾਨ ਯੂਨੀਅਨ, ਕੁੱਲ ਹਿੰਦ ਕਿਸਾਨ ਮਹਾਂ ਸਭਾ, ਦੁਆਬਾ ਕਿਸਾਨ ਕਮੇਟੀ, ਕੁੱਲ ਹਿੰਦ ਕਿਸਾਨ ਸਭਾ ਦੇ ਮੈਂਬਰ ਵੀ ਸ਼ਾਮਿਲ ਸਨ।
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰਾਂ ਤੇ ਵਰਕਰਾਂ ਦਾ ਇਕ ਵਫ਼ਦ ਜਗਤਾਰ ਸਿੰਘ ਭਿੰਡਰ, ਹਰਮੇਸ਼ ਸਿੰਘ ਢੇਸੀ, ਅਮਰੀਕ ਸਿੰਘ ਭੂੰਗਾ, ਗੁਰਮੇਸ਼ ਸਿੰਘ ਦੀ ਅਗਵਾਈ ’ਚ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸੀਮਾ ਰਾਣੀ ਨੂੰ ਮਿਲਿਆ ਅਤੇ ਸਹਿਕਾਰੀ ਸੁਸਾਇਟੀਆਂ ਦੇ ਮਾਮਲੇ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ। ਇਸ ਵਫ਼ਦ ’ਚ ਕਿਰਤੀ ਕਿਸਾਨ ਯੂਨੀਅਨ, ਕੁੱਲ ਹਿੰਦ ਕਿਸਾਨ ਮਹਾਂ ਸਭਾ, ਦੁਆਬਾ ਕਿਸਾਨ ਕਮੇਟੀ, ਕੁੱਲ ਹਿੰਦ ਕਿਸਾਨ ਸਭਾ ਦੇ ਮੈਂਬਰ ਵੀ ਸ਼ਾਮਿਲ ਸਨ। ਇਸ ਮੌਕੇ ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ 2 ਲੱਖ ਤੋਂ ਵੱਧ ਹੱਦ ਕਰਜ਼ੇ ਵਾਲੇ ਮੈਂਬਰਾਂ ਦੀ ਜ਼ਮੀਨ ਗਹਿਣੇ ਕਰਨ ਦੀ ਸ਼ਰਤ ਖ਼ਤਮ ਕੀਤੀ ਜਾਵੇ ਅਤੇ ਕਿਸਾਨ ਦੀ ਹਿੱਸੇਦਾਰੀ ਦੀ ਰਕਮ ’ਚ ਕੀਤਾ ਗਿਆ ਵਾਧਾ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਮਿਸ਼ਰਤ ਵਿਆਜ ਦੀ ਸ਼ਰਤ ਖ਼ਤਮ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਗਾਂ ਤੇ ਸਮੱਸਿਆਵਾਂ ਨੂੰ ਸਰਕਾਰ ਗੰਭੀਰਤਾ ਦਿਖਾਉਂਦੇ ਹੋਏ ਇਨ੍ਹਾਂ ਦਾ ਹੱਲ ਕਰੇ। ਇਸ ਮੌਕੇ ਕੁਲਵਿੰਦਰ ਸਿੰਘ ਚਾਹਲ, ਗੁਰਦੀਪ ਸਿੰਘ ਹਰਖੋਵਾਲ, ਦਵਿੰਦਰ ਸਿੰਘ ਕੱਕੋਂ, ਸ਼ੇਰ ਜੰਗ ਬਹਾਦਰ ਸਿੰਘ, ਚਾਨਣ ਰਾਮ, ਮਲਕੀਤ ਸਿੰਘ ਬਾਹੋਵਾਲ, ਗੁਰਮੇਸ਼ ਸਿੰਘ, ਬਲਵਿੰਦਰ ਸਿੰਘ ਕਾਹਰੀ, ਮੰਗਤ ਸਿੰਘ ਹੁਸ਼ਿਆਰਪੁਰ, ਸੁਖਦੇਵ ਸਿੰਘ ਸਾਹਰੀ, ਭੁਪਿੰਦਰ ਸਿੰਘ ਭੂੰਗਾ, ਮਨਜੀਤ ਸਿੰਘ ਬਾਜਵਾ, ਸੁਖਦੇਵ ਸਿੰਘ ਢਿੱਲੋਂ ਆਦਿ ਹਾਜ਼ਰ ਸਨ।