ਵਿਦੇਸ਼ ਭੇਜਣ ਦੇ ਨਾਂਅ ’ਤੇ 13.50 ਲੱਖ ਦੀ ਠੱਗੀ , 2 ਖ਼ਿਲਾਫ਼ ਮਾਮਲਾ ਦਰਜ
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ 13. 50 ਲੱਖ ਰੁਪਏ ਦੀ ਕਥਿਤ ਠੱਗੀ ਦੇ ਮਾਮਲੇ ’ਚ ਦੋ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ 13.50 ਲੱਖ ਰੁਪਏ ਦੀ ਕਥਿਤ ਠੱਗੀ ਦੇ ਮਾਮਲੇ ’ਚ ਦੋ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਗੁਰਮੇਲ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਫ਼ਤਿਹਪੁਰ ਥਾਣਾ ਹਰਿਆਣਾ ਨੇ ਦੱਸਿਆ ਕਿ ਕਥਿਤ ਦੋਸ਼ੀ ਗੁਰਜਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਜੁਝਾਰ ਨਗਰ, ਲੁਧਿਆਣਾ ਅਤੇ ਅਮਰਜੀਤ ਸਿੰਘ ਪੁੱਤਰ ਸ਼ੀਤਲ ਸਿੰਘ ਵਾਸੀ ਐਨ.ਟੀ.ਡਬਲਯੂ., ਹਨੂਮਾਨਗੜ੍ਹ ਰਾਜਸਥਾਨ ਨੇ ਉਸਦੇ ਲੜਕੇ ਨੂੰ ਜਾਲੀ ਵੀਜ਼ਾ ਦਵਾਉਣ ਅਤੇ 13.50 ਲੱਖ ਰੁਪਏ ਦੀ ਠੱਗੀ ਕੀਤੀ ਹੈ । ਪੁਲਿਸ ਨੇ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।