ਚਾਈਨੀਜ਼ ਲੜੀਆਂ ਦੀ ਥਾਂ ਮਿੱਟੀ ਦੇ ਦੀਵੇ ਖ਼ਰੀਦ ਕੇ ਭਾਰਤੀ ਕਾਰੀਗਰਾਂ ਦੀ ਦੀਵਾਲੀ ਕਰੋ ਰੌਸ਼ਨ-ਰਸ਼ਪਾਲ ਚਰੜ
ਟਾਂਡਾ ਉੜਮੁੜ, 3 ਨਵੰਬਰ (ਭਗਵਾਨ ਸਿੰਘ ਸੈਣੀ)-ਭਾਜਪਾ ਦੇ ਸੀਨੀਅਰ ਆਗੂ ਰਸ਼ਪਾਲ ਸਿੰਘ ਚਰੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਦੇ ਤਿਉਹਾਰ ਮੌਕੇ ਚਾਈਨੀਜ਼ ਲੜੀਆਂ ਦੀ ਬਜਾਏ ਭਾਰਤੀ ਕਾਰੀਗਰਾਂ ਵਲੋਂ ਤਿਆਰ ਕੀਤੇ ਮਿੱਟੀ ਦੇ ਦੀਵੇ ਖ਼ਰੀਦ ਕੇ ਸਵਦੇਸ਼ੀ ਵਸਤੂਆਂ ਨੂੰ ਉਤਸ਼ਾਹਿਤ ਕੀਤਾ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਤੇ ਸਵਦੇਸ਼ੀ ਵਸਤੂਆਂ ਦੀ ਵਰਤੋਂ ਦੇ ਸੱਦੇ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ।
ਟਾਂਡਾ ਉੜਮੁੜ, 3 ਨਵੰਬਰ (ਭਗਵਾਨ ਸਿੰਘ ਸੈਣੀ)-ਭਾਜਪਾ ਦੇ ਸੀਨੀਅਰ ਆਗੂ ਰਸ਼ਪਾਲ ਸਿੰਘ ਚਰੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਦੇ ਤਿਉਹਾਰ ਮੌਕੇ ਚਾਈਨੀਜ਼ ਲੜੀਆਂ ਦੀ ਬਜਾਏ ਭਾਰਤੀ ਕਾਰੀਗਰਾਂ ਵਲੋਂ ਤਿਆਰ ਕੀਤੇ ਮਿੱਟੀ ਦੇ ਦੀਵੇ ਖ਼ਰੀਦ ਕੇ ਸਵਦੇਸ਼ੀ ਵਸਤੂਆਂ ਨੂੰ ਉਤਸ਼ਾਹਿਤ ਕੀਤਾ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਤੇ ਸਵਦੇਸ਼ੀ ਵਸਤੂਆਂ ਦੀ ਵਰਤੋਂ ਦੇ ਸੱਦੇ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ। ਇਸ ਨਾਲ ਜਿੱਥੇ ਦੇਸ਼ ਦੇ ਛੋਟੇ ਵਪਾਰੀਆਂ ਅਤੇ ਕਾਰੀਗਰਾਂ ਨੂੰ ਰੁਜ਼ਗਾਰ ਮਿਲੇਗਾ, ਉੱਥੇ ਉਨ੍ਹਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਨੂੰ ਵੀ ਸਹਾਰਾ ਮਿਲੇਗਾ। ਰਸ਼ਪਾਲ ਸਿੰਘ ਚਰੜ ਨੇ ਕਿਹਾ ਕਿ ਦੀਵਾਲੀ ਸਾਨੂੰ ਹਨੇਰੇ ਤੋਂ ਚਾਨਣ ਵੱਲ ਵਧਣ, ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਅਤੇ ਸਾਦਗੀ ਭਰੀ ਦੀਵਾਲੀ ਮਨਾਉਣ ਦੀ ਅਪੀਲ ਕਰਦਿਆਂ ਸਮੂਹ ਦੇਸ਼ ਵਾਸੀਆਂ ਨੂੰ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।