ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ ਕਾਂਗਰਸ ਦੀ ਇਨਸਾਫ਼ ਰੈਲੀ-ਅਮਰਪਾਲ ਕਾਕਾ
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਸੰਗਰੂਰ ਦੇ ਪਿੰਡ ਫੱਗੂਵਾਲ ਵਿਖੇ ਕਾਂਗਰਸ ਵਲੋਂ 4 ਨਵੰਬਰ ਨੂੰ ਕੀਤੀ ਜਾ ਰਹੀ ਇਨਸਾਫ਼ ਰੈਲੀ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ। ਉਨ੍ਹਾਂ ਸਮੂਹ ਕਾਂਗਰਸੀ ਵਰਕਰਾਂ ਨੂੰ ਅਪੀਲ ਕਰਦਿਆਂ ਰੈਲੀ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ।
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਸੰਗਰੂਰ ਦੇ ਪਿੰਡ ਫੱਗੂਵਾਲ ਵਿਖੇ ਕਾਂਗਰਸ ਵਲੋਂ 4 ਨਵੰਬਰ ਨੂੰ ਕੀਤੀ ਜਾ ਰਹੀ ਇਨਸਾਫ਼ ਰੈਲੀ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ। ਉਨ੍ਹਾਂ ਸਮੂਹ ਕਾਂਗਰਸੀ ਵਰਕਰਾਂ ਨੂੰ ਅਪੀਲ ਕਰਦਿਆਂ ਰੈਲੀ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਮਰਪਾਲ ਸਿੰਘ ਕਾਕਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬੇਹੱਦ ਖ਼ਰਾਬ ਹੋ ਚੁੱਕੇ ਹਨ। ਗੁੰਡਾਰਾਜ, ਮਾਫ਼ੀਆ ਰਾਜ ਅਤੇ ਨਸ਼ੇ ਦੇ ਸੌਦਾਗਰਾਂ ਨੇ ਪੰਜਾਬ ਦੇ ਅਕਸ ਨੂੰ ਪੂਰੀ ਤਰ੍ਹਾਂ ਧੁੰਦਲਾ ਕਰ ਦਿੱਤਾ ਹੈ। ਨਸ਼ਿਆਂ ਦੀ ਦਲ-ਦਲ ’ਚ ਪੰਜਾਬ ਦੀ ਜਵਾਨੀ ਨੂੰ ਧੱਕ ਕੇ ਉਸ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਰੈਲੀ ਰਾਹੀਂ ਜਿੱਥੇ ਨਸ਼ਾ ਤਸਕਰਾਂ ਕਾਰਨ ਮੌਤ ਦੇ ਮੂੰਹ ਵਿਚ ਗਏ ਨੌਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ, ਉੱਥੇ ਹੀ ਉਨ੍ਹਾਂ ਲਈ ਇਨਸਾਫ਼ ਦੀ ਮੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ’ ਚ ਕਾਂਗਰਸੀ ਵਰਕਰ ਰੈਲੀ ਵਿਚ ਸ਼ਾਮਲ ਹੋਣ ਲਈ ਸੰਗਰੂਰ ਰਵਾਨਾ ਹੋਣਗੇ। ਇਸ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।