ਰਾਜਨੀਤਿਕ ਸਵਾਰਥਾਂ ਦੀ ਪੂਰਤੀ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਨਾ ਕਰਨ ਸਰਕਾਰਾਂ-ਮਰਵਾਹਾ
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਅੱਜ ਦੀਆਂ ਸੱਤਾਧਾਰੀ ਪਾਰਟੀਆਂ ਆਪਣੇ ਰਾਜਨੀਤਿਕ ਸਵਾਰਥ ਨੂੰ ਪੂਰਾ ਕਰਨ ਲਈ ਸਰਕਾਰੀ ਏਜੰਸੀਆਂ ਈ. ਡੀ.
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਅੱਜ ਦੀਆਂ ਸੱਤਾਧਾਰੀ ਪਾਰਟੀਆਂ ਆਪਣੇ ਰਾਜਨੀਤਿਕ ਸਵਾਰਥ ਨੂੰ ਪੂਰਾ ਕਰਨ ਲਈ ਸਰਕਾਰੀ ਏਜੰਸੀਆਂ ਈ.ਡੀ. ਅਤੇ ਸੀ.ਬੀ.ਆਈ. ਦੀ ਦੁਰਵਰਤੋਂ ਕਰ ਰਹੀ ਹੈ, ਜੋ ਕਿ ਲੋਕਤਾਂਤਰਿਕ ਮਰਿਆਦਾਵਾਂ ਦਾ ਘਾਣ ਹੈ। ਇਹ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਨੇ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਲਈ ਏਜੰਸੀਆਂ ਰਾਹੀਂ ਕਾਰਵਾਈ ਦੇ ਨਾਂਅ ’ਤੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਦੁੱਖ ਦੀ ਗੱਲ ਇਹ ਹੈ ਕਿ ਕਾਂਗਰਸ ਪਾਰਟੀ ਦੀ ਵੱਧ ਰਹੀ ਲੋਕਪ੍ਰਿਅਤਾ ਤੋਂ ਘਬਰਾਈਆਂ ਸਰਕਾਰਾਂ ਕਾਂਗਰਸੀ ਆਗੂਆਂ ਨੂੰ ਹੀ ਵੱਧ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਲੇਕਿਨ ਜਨਤਾ ਸਰਕਾਰਾਂ ਦੇ ਹੱਥ ਕੰਢਿਆਂ ਨੂੰ ਜਾਣਦੀ ਹੈ ਅਤੇ ਆਉਣ ਵਾਲੇ ਸਮੇਂ ’ਚ ਇਸਦਾ ਸਹੀ ਜਵਾਬ ਆਪਣੀ ਵੋਟ ਨਾਲ ਦੇਣਗੇ।