ਸੰਗਰੂਰ ’ਚ ਕਾਂਗਰਸ ਦੀ ਇਨਸਾਫ਼ ਰੈਲੀ ਹੋਵੇਗੀ ਇਤਿਹਾਸਿਕ : ਐਡਵੋਕੇਟ ਜੋਸ਼ੀ
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਨੇ ਕਿਹਾ ਕਿ ਸੰਗਰੂਰ ਦੇ ਪਿੰਡ ਫੱਗੂਵਾਲ ਵਿਖੇ ਹੋਣ ਵਾਲੀ ਕਾਂਗਰਸ ਦੀ ਵਿਸ਼ਾਲ ਇਨਸਾਫ਼ ਰੈਲੀ ਇਤਿਹਾਸਿਕ ਹੋਵੇਗੀ ਅਤੇ ਇਸ ਰੈਲੀ ਰਾਹੀਂ ਕਾਂਗਰਸ ਪੰਜਾਬ ਵਿਚ ਆਪਣੇ ਚੋਣ ਪ੍ਰਚਾਰ ਦਾ ਬਿਗਲ ਵਜਾਉਣ ਜਾ ਰਹੀ ਹੈ। ਇਸ ਵਿਚ ਰਾਹੁਲ ਗਾਂਧੀ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂ ਸ਼ਾਮਿਲ ਹੋਣਗੇ।
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਨੇ ਕਿਹਾ ਕਿ ਸੰਗਰੂਰ ਦੇ ਪਿੰਡ ਫੱਗੂਵਾਲ ਵਿਖੇ ਹੋਣ ਵਾਲੀ ਕਾਂਗਰਸ ਦੀ ਵਿਸ਼ਾਲ ਇਨਸਾਫ਼ ਰੈਲੀ ਇਤਿਹਾਸਿਕ ਹੋਵੇਗੀ ਅਤੇ ਇਸ ਰੈਲੀ ਰਾਹੀਂ ਕਾਂਗਰਸ ਪੰਜਾਬ ਵਿਚ ਆਪਣੇ ਚੋਣ ਪ੍ਰਚਾਰ ਦਾ ਬਿਗਲ ਵਜਾਉਣ ਜਾ ਰਹੀ ਹੈ। ਇਸ ਵਿਚ ਰਾਹੁਲ ਗਾਂਧੀ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵੱਲੋਂ ਆਮ ਆਦਮੀ ਪਾਰਟੀ ਦਾ ਗੜ੍ਹ ਮੰਨੇ ਜਾਂਦੇ ਸੰਗਰੂਰ ਦੇ ਪਿੰਡ ਫੱਗੂਵਾਲ ਵਿਖੇ ਕੀਤੀ ਜਾ ਰਹੀ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਇੱਕ ਮੀਲ ਦਾ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ’ਚ ਵੱਡੀ ਗਿਣਤੀ ’ਚ ਵਰਕਰ ਸ਼ਾਮਿਲ ਹੋਣਗੇ।