03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਦਸਮੇਸ਼ ਗਰਲਜ਼ ਕਾਲਜ ਵਿਖੇ ਸੱਤ ਰੋਜ਼ਾ ਦਿਨ-ਰਾਤ ਐੱਨ.ਐੱਸ.ਐੱਸ. ਕੈਂਪ ਲਗਾਇਆ

ਮੁਕੇਰੀਆਂ, 3 ਨਵੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੀ ਸੰਸਥਾ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀ ਐੱਨ. ਐੱਸ.

Ad Position 21
No active advertisement
ਅਜੀਤ ਡੈਸਕ 04-11-2026
ਮੁਕੇਰੀਆਂ, 3 ਨਵੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੀ ਸੰਸਥਾ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀ ਐੱਨ.ਐੱਸ.ਐੱਸ. ਇਕਾਈ ਵਲੋਂ ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਾਇਸ ਪ੍ਰਿੰਸੀਪਲ ਮਨਪ੍ਰੀਤ ਕੌਰ ਦੇ ਸਹਿਯੋਗ ਨਾਲ 27 ਅਕਤੂਬਰ ਤੋਂ 2 ਨਵੰਬਰ 2026 ਤੱਕ ‘ਨਸ਼ਾ ਮੁਕਤ ਅਤੇ ਟੀ.ਬੀ. ਮੁਕਤ ਨੌਜਵਾਨੀ ਵਿਸ਼ੇ ਅਧੀਨ ਸੱਤ ਰੋਜ਼ਾ ਦਿਨ-ਰਾਤ ਐੱਨ.ਐੱਸ.ਐੱਸ. ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਵਲੰਟੀਅਰਾਂ ’ਚ ਸਮਾਜਿਕ ਜ਼ਿੰਮੇਵਾਰੀ, ਅਨੁਸ਼ਾਸਨ, ਅਗਵਾਈ ਅਤੇ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨਾ ਅਤੇ ਟੀ.ਬੀ. ਮੁਕਤ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸੀ। ਕੈਂਪ ਦੇ ਪਹਿਲੇ ਦਿਨ ਉਦਘਾਟਨੀ ਅਤੇ ਜਾਣ-ਪਛਾਣ ਸੈਸ਼ਨ ਰਾਹੀਂ ਵਲੰਟੀਅਰਾਂ ਨੂੰ ਕੈਂਪ ਦੇ ਉਦੇਸ਼ਾਂ, ਜ਼ਿੰਮੇਵਾਰੀਆਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਉਪਰੰਤ ਕਾਲਜ ਕੈਂਪਸ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ । ਦੂਜੇ ਦਿਨ ਵਲੰਟੀਅਰਾਂ ਵਲੋਂ ਗੋਦ ਲਏ ਪਿੰਡ ਮੋਹੀਉੱਦੀਨਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮਾਜਿਕ ਅਤੇ ਵਾਤਾਵਰਨ ਸਬੰਧੀ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਤੀਜੇ ਦਿਨ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਵਲੰਟੀਅਰਾਂ ਨੇ ਆਪਣੇ ਸਿਰਜਣਾਤਮਕ ਵਿਚਾਰਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਿਹਤਮੰਦ ਜੀਵਨ-ਸ਼ੈਲੀ ਦੀ ਮਹੱਤਤਾ ਨੂੰ ਦਰਸਾਇਆ। ਚੌਥੇ ਦਿਨ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਪੰਜਵੇਂ ਦਿਨ “ਨਸ਼ਾ ਮੁਕਤ ਅਤੇ ਟੀ.ਬੀ. ਮੁਕਤ ਨੌਜਵਾਨੀ” ਵਿਸ਼ੇ ’ਤੇ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਮੁੱਖ ਵਕਤਾ ਵਜੋਂ ਡਾ. ਪਰਮੋਦ ਰਿਸ਼ੀ ਅਤੇ ਡਾ. ਸ਼ਵੇਤਾ ਨੇ ਸ਼ਿਰਕਤ ਕੀਤੀ। ਇਸ ਮੌਕੇ ਮੈਡਮ ਨੀਨਾ ਰਿਸ਼ੀ ਵੀ ਮੌਜੂਦ ਸਨ। ਛੇਵੇਂ ਦਿਨ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਇਸ ਦੌਰਾਨ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਨਾਅਰਿਆਂ ਅਤੇ ਜਾਗਰੂਕਤਾ ਸੰਦੇਸ਼ਾਂ ਰਾਹੀਂ ਆਮ ਲੋਕਾਂ ਨੂੰ ਨਸ਼ਿਆਂ ਦੇ ਦੁਰ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ਦਾ ਸੱਦਾ ਦਿੱਤਾ। ਸੱਤਵੇਂ ਅਤੇ ਆਖ਼ਰੀ ਦਿਨ ਨੂੰ ਖ਼ੂਨਦਾਨ ਕੈਂਪ ਲਗਾਇਆ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਸੱਤ ਰੋਜ਼ਾ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ ਮੈਡਮ ਸ਼ਿਖਾ ਸ਼ਰਮਾ (ਕਾਲਜ) ਅਤੇ ਮੈਡਮ ਨੀਰਜ ਸ਼ਰਮਾ (ਸਕੂਲ) ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰ ਸਾਹਿਬਾਨ ਨੇ ਅਜਿਹੀਆਂ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਐੱਨ.ਐੱਸ.ਐੱਸ. ਕੈਂਪ ਵਿਦਿਆਰਥੀਆਂ ਵਿੱਚ ਸਮਾਜ ਸੇਵਾ, ਅਨੁਸ਼ਾਸਨ, ਸਹਿਯੋਗ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹਨ। ਕੈਂਪ ਨੇ ਇਹ ਸੰਦੇਸ਼ ਦਿੱਤਾ ਕਿ ਸਿਹਤਮੰਦ ਅਤੇ ਜਾਗਰੂਕ ਨੌਜਵਾਨ ਹੀ ਮਜ਼ਬੂਤ ਰਾਸ਼ਟਰ ਦੀ ਨੀਂਹ ਹਨ ਤੇ ਨਸ਼ਾ ਮੁਕਤ ਤੇ ਟੀ.ਬੀ . ਮੁਕਤ ਭਾਰਤ ਦੀ ਸਿਰਜਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਦੀਆਂ ਬੈਰਕਾਂ ’ਚ ਮੋਬਾਈਲ ਫ਼ੋਨ ਬਰਾਮਦ, 2 ਬੰਦੀਆਂ ਖ਼ਿਲਾਫ਼ ਮਾਮਲੇ ਦਰਜ ਅਗਲੀ ਖ਼ਬਰ ਪੀ.ਐੱਮ. ਸ੍ਰੀ ਕੇਂਦਰੀ ਵਿਦਿਆਲਿਆ ਤਿੱਬੜੀ ਛਾਉਣੀ ਦੇ ਵਿਦਿਆਰਥੀਆਂ ਨੇ ਕੀਤਾ ਐੱਸ.ਪੀ.ਐਨ. ਕਾਲਜ ਦਾ ਦੌਰਾ
Ad Position 24