ਮੰਨਣਹਾਨਾ ’ਚ ਦੋਹਰੀਆਂ ਬੈਲ ਗੱਡੀਆਂ ਦੀਆਂ ਦੌੜਾਂ ਭਲਕੇ
ਕੋਟਫ਼ਤੂਹੀ, 4 ਨਵੰਬਰ (ਅਵਤਾਰ ਸਿੰਘ ਅਟਵਾਲ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਸਾਹਿਬ ਕੁਟੀਆ ਅਮਰੂਦਾਂ ਵਾਲੀ ਵਿਖੇ ਬ੍ਰਹਮਲੀਨ ਸੰਤ ਬਾਬਾ ਹਰੀ ਸਿੰਘ ਨੈਕੀ ਵਾਲੇ, ਬ੍ਰਹਮਲੀਨ ਸੰਤ ਬਾਬਾ ਬਲਵੀਰ ਸਿੰਘ, ਬ੍ਰਹਮਲੀਨ ਸੰਤ ਬਾਬਾ ਜਸਵੰਤ ਸਿੰਘ ਦੀ ਯਾਦ ਵਿਚ ਤੇ ਸਵ. ਜੰਗ ਬਹਾਦਰ ਸਿੰਘ ਨੂੰ ਸਮਰਪਿਤ ਦੋਹਰੀਆਂ ਬੈਲ ਗੱਡੀਆਂ ਦੀਆਂ ਦੌੜਾਂ 6 ਨਵੰਬਰ ਨੂੰ ਗੱਦੀ ਨਸ਼ੀਨ ਸੰਤ ਬਾਬਾ ਅਮਰੀਕ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਈਆਂ ਜਾ ਰਹੀਆਂ ਹਨ।
ਕੋਟਫ਼ਤੂਹੀ, 4 ਨਵੰਬਰ (ਅਵਤਾਰ ਸਿੰਘ ਅਟਵਾਲ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਸਾਹਿਬ ਕੁਟੀਆ ਅਮਰੂਦਾਂ ਵਾਲੀ ਵਿਖੇ ਬ੍ਰਹਮਲੀਨ ਸੰਤ ਬਾਬਾ ਹਰੀ ਸਿੰਘ ਨੈਕੀ ਵਾਲੇ, ਬ੍ਰਹਮਲੀਨ ਸੰਤ ਬਾਬਾ ਬਲਵੀਰ ਸਿੰਘ, ਬ੍ਰਹਮਲੀਨ ਸੰਤ ਬਾਬਾ ਜਸਵੰਤ ਸਿੰਘ ਦੀ ਯਾਦ ਵਿਚ ਤੇ ਸਵ. ਜੰਗ ਬਹਾਦਰ ਸਿੰਘ ਨੂੰ ਸਮਰਪਿਤ ਦੋਹਰੀਆਂ ਬੈਲ ਗੱਡੀਆਂ ਦੀਆਂ ਦੌੜਾਂ 6 ਨਵੰਬਰ ਨੂੰ ਗੱਦੀ ਨਸ਼ੀਨ ਸੰਤ ਬਾਬਾ ਅਮਰੀਕ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੰਤ ਬਾਬਾ ਅਮਰੀਕ ਸਿੰਘ, ਅਵਤਾਰ ਸਿੰਘ ਗਿੱਲ, ਗੋਲਡੀ ਰਾਣਾ, ਸੰਦੀਪ ਸੈਂਡੀ, ਪ੍ਰਿੰ. ਬਲਵੀਰ ਸਿੰਘ ਚੇਲਾ , ਪਰਮਜੀਤ ਸਿੰਘ ਰੱਕੜ, ਸੁੱਖਾ ਈਸਪੁਰ, ਕਾਕਾ ਮੰਨਣਹਾਨਾ ਆਦਿ ਨੇ ਦੱਸਿਆ ਕਿ ਇਹ ਬੈਲ ਗੱਡੀਆਂ ਦੀਆਂ ਦੌੜਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ, ਸਮੂਹ ਨਗਰ ਨਿਵਾਸੀਆਂ, ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀ ਹਨ, ਇਸ ਦੌੜਾਂ ਵਿਚ ਪਹਿਲੀਆਂ ਜੇਤੂ 20 ਬੈੱਲ ਗੱਡੀਆਂ ਦੇ ਮਾਲਕਾਂ ਨੂੰ ਇਨਾਮ ਦਿੱਤੇ ਜਾਣਗੇ।