05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਦਸਮੇਸ਼ ਗਰਲਜ਼ ਕਾਲਜ ਵਿਖੇ ਸੂਚਨਾ ਤਕਨਾਲੋਜੀ ਦੇ ਖੇਤਰ ’ਚ ਕਰੀਅਰ ਦੀਆਂ ਸੰਭਾਵਨਾਵਾਂ ਬਾਰੇ ਪਾਵਰ ਸੈਮੀਨਾਰ ਲਗਾਇਆ

ਮੁਕੇਰੀਆਂ, 4 ਨਵੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਦੇਖ-ਰੇਖ ਅਧੀਨ ਚੱਲ ਰਹੀ ਸੰਸਥਾ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਕੰਪਿਊਟਰ ਸਾਇੰਸ ਵਿਭਾਗ ਦੇ ਆਈ. ਟੀ.

Ad Position 21
No active advertisement
ਅਜੀਤ ਡੈਸਕ 05-11-2026
ਮੁਕੇਰੀਆਂ, 4 ਨਵੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਦੇਖ-ਰੇਖ ਅਧੀਨ ਚੱਲ ਰਹੀ ਸੰਸਥਾ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਕੰਪਿਊਟਰ ਸਾਇੰਸ ਵਿਭਾਗ ਦੇ ਆਈ.ਟੀ. ਕਲੱਬ ਵਲੋਂ ਆਈ.ਸੀ.ਟੀ. ਅਕੈਡਮੀ ਦੇ ਸਹਿਯੋਗ ਨਾਲ ‘ਸੂਚਨਾ ਤਕਨਾਲੋਜੀ ਦੇ ਖੇਤਰ ਵਿਚ ਕਰੀਅਰ ਦੀਆਂ ਸੰਭਾਵਨਾਵਾਂ’ ਵਿਸ਼ੇ ’ਤੇ ਪਾਵਰ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਸੂਚਨਾ ਤਕਨਾਲੋਜੀ ਦੇ ਖੇਤਰ ’ਚ ਉਪਲਬਧ ਰੁਜ਼ਗਾਰ ਦੇ ਮੌਕਿਆਂ ਅਤੇ ਉੱਭਰ ਰਹੀਆਂ ਆਧੁਨਿਕ ਤਕਨੀਕਾਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ‘ਕੋਡਰ ਰੂਟਸ’, ਮੋਹਾਲੀ ਤੋਂ ਪਹੁੰਚੇ ਵਿਸ਼ਾ ਮਾਹਿਰ ਰਾਜਦੀਪ ਭਨੋਟ ਨੇ ਵਿਦਿਆਰਥਣਾਂ ਨਾਲ ਵਿਚਾਰ ਸਾਂਝੇ ਕਰਦਿਆਂ ਸੂਚਨਾ ਤਕਨਾਲੋਜੀ ਦੇ ਤੇਜ਼ੀ ਨਾਲ ਵਿਕਸਿਤ ਹੋ ਰਹੇ ਖੇਤਰ ਅਤੇ ਇਸ ਵਿੱਚ ਕਰੀਅਰ ਦੀਆਂ ਵਿਆਪਕ ਸੰਭਾਵਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਾਫਟਵੇਅਰ ਡਿਵੈੱਲਪਮੈਂਟ, ਵੈੱਬ ਡਿਵੈੱਲਪਮੈਂਟ, ਆਰਟੀਫਿਸ਼ੀਅਲ ਇੰਟੈਲੀਜੈਂਸ, ਡਾਟਾ ਸਾਇੰਸ, ਸਾਈਬਰ ਸੁਰੱਖਿਆ, ਕਲਾਊਡ ਕੰਪਿਊਟਿੰਗ, ਨੈੱਟਵਰਕਿੰਗ ਅਤੇ ਡਿਜੀਟਲ ਮਾਰਕੀਟਿੰਗ ਵਰਗੇ ਵੱਖ-ਵੱਖ ਖੇਤਰਾਂ ਵਿੱਚ ਉਪਲਬਧ ਰੁਜ਼ਗਾਰ ਦੇ ਮੌਕਿਆਂ ਬਾਰੇ ਚਾਨਣਾ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸਫ਼ਲ ਕਰੀਅਰ ਦੇ ਨਿਰਮਾਣ ਲਈ ਪ੍ਰੋਗਰਾਮਿੰਗ ਹੁਨਰ, ਵਿਹਾਰਕ ਗਿਆਨ, ਪੇਸ਼ੇਵਰ ਸਰਟੀਫਿਕੇਟਾਂ, ਇੰਟਰਨਸ਼ਿਪ ਅਤੇ ਨਿਰੰਤਰ ਸਿੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਸੈਮੀਨਾਰ ਰਾਹੀਂ ਵਿਦਿਆਰਥਣਾਂ ਨੂੰ ਸੂਚਨਾ ਤਕਨਾਲੋਜੀ ਦੇ ਵੱਖ-ਵੱਖ ਰੁਜ਼ਗਾਰ ਖੇਤਰਾਂ, ਆਧੁਨਿਕ ਤਕਨੀਕਾਂ ਅਤੇ ਉਦਯੋਗ ਜਗਤ ਬਾਰੇ ਲਾਹੇਵੰਦ ਜਾਣਕਾਰੀ ਪ੍ਰਾਪਤ ਹੋਈ। ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰ ਸਾਹਿਬਾਨ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ ਸਮੇਤ ਪ੍ਰੋਗਰਾਮ ਦੇ ਆਯੋਜਕ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਮੈਡਮ ਪੂਜਾ ਅਤੇ ਆਈ.ਸੀ.ਟੀ ਦੇ ਨੋਡਲ ਅਫ਼ਸਰ ਮੈਡਮ ਸੁਮਨ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਅਚੀਵਰਸ ਡੇਅ ਸੰਬੰਧੀ ਸਮਾਗਮ ਅਗਲੀ ਖ਼ਬਰ 70ਵੀਂ ਪੰਜਾਬ ਰਾਜ ਨਿਸ਼ਾਨੇਬਾਜ਼ੀ ਪ੍ਰਤੀਯੋਗਿਤਾ ’ਚ ਟੀਮ ਵਾਰੀਅਰਜ਼ ਸ਼ੂਟਿੰਗ ਅਕੈਡਮੀ ਹੁਸ਼ਿਆਰਪੁਰ ਦਾ ਸ਼ਾਨਦਾਰ ਪ੍ਰਦਰਸ਼ਨ ਯੂ-...
Ad Position 24