04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਤੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਦਾ ਪੋਸਟਰ ਜਾਰੀ

ਟਾਂਡਾ ਉੜਮੁੜ, 4 ਨਵੰਬਰ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਿਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਤੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਨਗਰ ਕੀਰਤਨ 15 ਨਵੰਬਰ ਦਿਨ ਐਤਵਾਰ ਨੂੰ ਸ਼ਰਧਾ, ਸਤਿਕਾਰ ਤੇ ਖ਼ਾਲਸਾਈ ਸ਼ਾਨੋ ਸ਼ੌਕਤ ਨਾਲ ਸਜਾਇਆ ਜਾਵੇਗਾ। ਨਗਰ ਕੀਰਤਨ ਦਾ ਪੋਸਟਰ ਜਾਰੀ ਕਰਦੇ ਹੋਏ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹ ਛੇਵੀਂ ਮੂਨਕਾਂ ਦੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਤੇ ਮੁੱਖ ਪ੍ਰਬੰਧਕ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਦੀ ਆਰੰਭਤਾ ਸਵੇਰੇ 9 ਵਜੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਵੇਗੀ।

Ad Position 21
No active advertisement
ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦਾ ਪੋਸਟਰ ਜਾਰੀ ਕਰਦੇ ਹੋਏ ਬਾਬਾ ਕੁਲਦੀਪ ਸਿੰਘ, ਭਾਈ ਹਰਪ੍ਰੀਤ ਸਿੰਘ ਤੇ ਹੋਰ। ਤਸਵੀਰ : ਸੈਣੀ 05-11-2026
ਟਾਂਡਾ ਉੜਮੁੜ, 4 ਨਵੰਬਰ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਿਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਤੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਨਗਰ ਕੀਰਤਨ 15 ਨਵੰਬਰ ਦਿਨ ਐਤਵਾਰ ਨੂੰ ਸ਼ਰਧਾ, ਸਤਿਕਾਰ ਤੇ ਖ਼ਾਲਸਾਈ ਸ਼ਾਨੋ ਸ਼ੌਕਤ ਨਾਲ ਸਜਾਇਆ ਜਾਵੇਗਾ। ਨਗਰ ਕੀਰਤਨ ਦਾ ਪੋਸਟਰ ਜਾਰੀ ਕਰਦੇ ਹੋਏ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹ ਛੇਵੀਂ ਮੂਨਕਾਂ ਦੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਤੇ ਮੁੱਖ ਪ੍ਰਬੰਧਕ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਦੀ ਆਰੰਭਤਾ ਸਵੇਰੇ 9 ਵਜੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਵੇਗੀ। ਉਨ੍ਹਾਂ ਹੋਰ ਦੱਸਿਆ ਕਿ ਮਹਾਨ ਨਗਰ ਕੀਰਤਨ ਗੁਰਦੁਆਰਾ ਟਾਹਲੀ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਬੋਲੇਵਾਲ, ਮੂਨਕ ਕਲਾਂ, ਮੂਨਕ ਖ਼ੁਰਦ, ਮਾਡਲ ਟਾਊਨ ਟਾਂਡਾ, ਮੇਨ ਬਾਜ਼ਾਰ ਟਾਂਡਾ, ਸੀਨੀਅਰ ਸਕੈਂਡਰੀ ਸਕੂਲ ਤਹਿਸੀਲ ਰੋਡ ਟਾਂਡਾ, ਖੱਖਾਂ, ਜਾਜਾ, ਹਰਸੀ ਪਿੰਡ, ਰਾਜਪੁਰ, ਲੋਧੀ ਚੱਕ ਅਤੇ ਪਿੰਡ ਕੁਰਾਲਾ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਟਾਹਲੀ ਸਾਹਿਬ ਪਹੁੰਚ ਕੇ ਸੰਪੂਰਨ ਹੋਵੇਗਾ। ਇਸ ਮੌਕੇ ਪ੍ਰਬੰਧਕਾਂ ਨੇ ਹੋਰ ਦੱਸਿਆ ਕਿ ਨਗਰ ਕੀਰਤਨ ਤੋਂ ਇਲਾਵਾ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਬੰਦੀ ਛੋੜ ਦਿਵਸ ਅਤੇ ਕੱਤਕ ਮਹੀਨੇ ਦੀ ਮੱਸਿਆ ਦਾ ਦਿਹਾੜਾ 9 ਨਵੰਬਰ ਨੂੰ ਮਨਾਇਆ ਜਾਵੇਗਾ ਜਿਸ ਦੇ ਸਬੰਧ ਵਿਚ 7 ਨਵੰਬਰ ਨੂੰ ਅਖੰਡ ਪਾਠ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਭਾਈ ਹਰਭਜਨ ਸਿੰਘ ਜੀ ਸੋਤਲੇ ਵਾਲੇ, ਭਾਈ ਕੁਲਵਿੰਦਰ ਸਿੰਘ ਕੰਗਮਾਈ ਵਾਲੇ ਅਤੇ ਹੋਰ ਰਾਗੀ ਢਾਡੀ ਜਥੇ ਪਹੁੰਚ ਕੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਬਾਰਾ ਨਿਹਾਲ ਕਰਦੇ ਹੋਏ ਗੁਰੂ ਚਰਨਾਂ ਨਾਲ ਜੋੜਨਗੇ। ਇਸ ਮੌਕੇ ਸੰਦੀਪ ਸਿੰਘ ਕੁਰਾਲਾ, ਗੁਰਪ੍ਰੀਤ ਸਿੰਘ ਮੂਨਕਾਂ, ਸਾਜਨਪ੍ਰੀਤ ਸਿੰਘ ਟਾਂਡਾ, ਅਮਰੀਕ ਸਿੰਘ, ਸਰਪੰਚ ਸੁਖਨਿੰਦਰ ਸਿੰਘ, ਬਾਬਾ ਹਰਬੰਸ ਸਿੰਘ, ਬੀਬੀ ਹਰਵਿੰਦਰ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਵਿਕਾਸ ਮੰਚ ਵਲੋਂ ਲਗਾਏ ਜਾ ਰਹੇ 10ਵੇਂ ਪੁਸਤਕ ਮੇਲੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਕੇ.ਐਮ.ਐੱਸ. ਕਾਲਜ ਵਿਖੇ ਡਿਜੀਟਲ ਮਾਰਕੀਟਿੰਗ ਸੰਬੰਧੀ ਪੰਜ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ
Ad Position 24