06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਏਂਜਲ ਕਾਨਵੈਂਟ ਸਕੂਲ ਘਸੀਟਪੁਰ ਵਿਖੇ ‘ਗਰੀਨ ਦੀਵਾਲੀ’ ਹਫ਼ਤੇ ਦੀ ਸ਼ਾਨਦਾਰ ਸ਼ੁਰੂਆਤ, ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਲਗਾਏ ਬੂਟੇ

ਭੰਗਾਲਾ, 5 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਏਂਜਲ ਕਾਨਵੈਂਟ ਸਕੂਲ ਘਸੀਟਪੁਰ ਮੁਕੇਰੀਆਂ ਵਿਖੇ ਵਾਤਾਵਰਨ ਦੀ ਸੰਭਾਲ ਅਤੇ ਸਫ਼ਾਈ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਗਰੀਨ ਦੀਵਾਲੀ’ ਹਫ਼ਤੇ ਦੀ ਉਤਸ਼ਾਹਪੂਰਵਕ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦੇ ਪਹਿਲੇ ਦਿਨ ਸਕੂਲ ਦੀ ਪ੍ਰਿੰਸੀਪਲ ਮੈਡਮ ਬਲਵਿੰਦਰ ਕੌਰ ਦੀ ਯੋਗ ਅਗਵਾਈ ਅਤੇ ਦੇਖ-ਰੇਖ ਹੇਠ ਵਿਸ਼ੇਸ਼ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ।

Ad Position 21
No active advertisement
ਅਜੀਤ ਡੈਸਕ 06-11-2026
ਭੰਗਾਲਾ, 5 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਏਂਜਲ ਕਾਨਵੈਂਟ ਸਕੂਲ ਘਸੀਟਪੁਰ ਮੁਕੇਰੀਆਂ ਵਿਖੇ ਵਾਤਾਵਰਨ ਦੀ ਸੰਭਾਲ ਅਤੇ ਸਫ਼ਾਈ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਗਰੀਨ ਦੀਵਾਲੀ’ ਹਫ਼ਤੇ ਦੀ ਉਤਸ਼ਾਹਪੂਰਵਕ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦੇ ਪਹਿਲੇ ਦਿਨ ਸਕੂਲ ਦੀ ਪ੍ਰਿੰਸੀਪਲ ਮੈਡਮ ਬਲਵਿੰਦਰ ਕੌਰ ਦੀ ਯੋਗ ਅਗਵਾਈ ਅਤੇ ਦੇਖ-ਰੇਖ ਹੇਠ ਵਿਸ਼ੇਸ਼ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੌਕੇ ਸਕੂਲ ਦੇ ਯੂ.ਕੇ.ਜੀ. ਅਤੇ ਪਹਿਲੀ ਜਮਾਤ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ‘ਇੱਕ ਬੱਚਾ, ਇੱਕ ਪੌਦਾ’ ਮੁਹਿੰਮ ਤਹਿਤ ਸਕੂਲ ਦੇ ਵਿਹੜੇ ਵਿਚ ਬੂਟੇ ਲਗਾਏ ਅਤੇ ਵਾਤਾਵਰਨ ਨੂੰ ਹਰਾ-ਭਰਾ ਰੱਖਣ ਦਾ ਸੰਕਲਪ ਲਿਆ। ਇਸ ਮੌਕੇ ਪ੍ਰਿੰਸੀਪਲ ਮੈਡਮ ਬਲਵਿੰਦਰ ਕੌਰ ਨੇ ਕਿਹਾ ਕਿ ਦੀਵਾਲੀ ਖ਼ੁਸ਼ੀਆਂ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ, ਇਸ ਨੂੰ ਪ੍ਰਦੂਸ਼ਣ-ਮੁਕਤ ਤੇ ਵਾਤਾਵਰਨ ਪੱਖੀ ਢੰਗ ਨਾਲ ਮਨਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਬਜਾਏ ਬੂਟੇ ਲਗਾ ਕੇ, ਆਲੇ-ਦੁਆਲੇ ਦੀ ਸਫ਼ਾਈ ਰੱਖ ਕੇ ਅਸੀਂ ਆਪਣੇ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾ ਸਕਦੇ ਹਾਂ। ਬੱਚਿਆਂ ਵਿਚ ਬਚਪਨ ਤੋਂ ਹੀ ਕੁਦਰਤ ਪ੍ਰਤੀ ਪਿਆਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਪਹਿਲੀ ਜਮਾਤ ਦੀ ਇੰਚਾਰਜ ਆਂਚਲ ਅਤੇ ਯੂ.ਕੇ.ਜੀ. ਦੀ ਇੰਚਾਰਜ ਸਿਮਰਨ ਖੁੱਲਰ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੀ ਦੇਖ-ਰੇਖ ਹੇਠ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਪੌਦੇ ਲਗਾਉਣ ਦੀ ਗਤੀਵਿਧੀ ਵਿਚ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਇਆ ਰੁਜ਼ਗਾਰ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਨਵੀਨਤਾ ਦੇ ਖੇਤਰ ’ਚ ਕਾਲਜ ਦੀ ਆਈ.ਆਈ.ਸੀ. ਨੂੰ ਮਿਲੇ 3.5 ਸਟਾਰ
Ad Position 24